Punjab News: ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਹੋਣ ਜਾ ਰਹੀ ਹੈ। ਇਹ ਮੀਟਿੰਗ ਦੁਪਹਿਰ 1 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਭਗਵੰਤ ਮਾਨ ਦੇ ਸਰਕਾਰੀ ਨਿਵਾਸ ਸਥਾਨ 'ਤੇ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਤੋਂ ਇਲਾਵਾ, ਪੰਜਾਬ ਕੈਬਨਿਟ ਦੇ ਸਾਰੇ ਮੰਤਰੀ ਮੀਟਿੰਗ ਵਿੱਚ ਮੌਜੂਦ ਰਹਿਣਗੇ।
ਹਾਲਾਂਕਿ ਫਿਲਹਾਲ ਮੀਟਿੰਗ ਦੇ ਏਜੰਡੇ ਬਾਰੇ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ, ਪਰ ਮੰਨਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਕਈ ਮਹੱਤਵਪੂਰਨ ਫੈਸਲੇ ਲਏ ਜਾ ਸਕਦੇ ਹਨ। ਜਾਣਕਾਰੀ ਮੁਤਾਬਕ ਇਸ ਮੀਟਿੰਗ ਵਿੱਚ ਹੇਠ ਲਿਖੇ ਮਾਮਲਿਆਂ ਉੱਪਰ ਅਹਿਮ ਫੈਸਲੇ ਲਏ ਜਾ ਸਕਦੇ ਹਨ...
- ਜੇਲ੍ਹ ਵਿਭਾਗ ਸਬੰਧੀ ਵੱਡੇ ਫੈਸਲੇ ਲਏ ਜਾ ਸਕਦੇ ਹਨ।
- 'ਨਸ਼ਿਆਂ ਵਿਰੁੱਧ ਜੰਗ' ਮੁਹਿੰਮ ਤੇਜ਼ ਕੀਤੀ ਜਾਵੇਗੀ।
- ਪੰਜਾਬ ਦੇ ਉਦਯੋਗਾਂ ਸਬੰਧੀ ਵੱਡੇ ਫੈਸਲੇ ਲਏ ਜਾਣਗੇ।
- 'ਪੰਜਾਬ ਉਦਯੋਗ ਕ੍ਰਾਂਤੀ' ਤੇਜ਼ ਕੀਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।