Punjab News: ਪੰਜਾਬ ਵਿੱਚ ਪੰਚਾਇਤੀ ਚੋਣਾਂ ਤੋਂ ਠੀਕ ਪਹਿਲਾਂ ਪੰਜਾਬ ਸਰਕਾਰ (Punjab Government) ਵੱਲੋਂ ਅੱਜ ਕੈਬਨਿਟ ਮੀਟਿੰਗ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਮੰਤਰੀ ਮੰਡਲ ਵਿੱਚ ਪੰਜ ਮੰਤਰੀਆਂ ਦੇ ਫੇਰਬਦਲ ਤੋਂ ਬਾਅਦ ਇਹ ਪਹਿਲੀ ਕੈਬਨਿਟ ਮੀਟਿੰਗ ਹੋ ਰਹੀ ਹੈ ਪਰ ਤੁਹਾਨੂੰ ਦੱਸ ਦੇਈਏ ਕਿ ਪਹਿਲਾਂ ਇਹ ਮੀਟਿੰਗ ਜਲੰਧਰ ਵਿੱਚ ਹੋਣੀ ਸੀ ਪਰ ਫਿਰ ਕੁਝ ਕਾਰਨਾਂ ਕਰਕੇ ਉਕਤ ਮੀਟਿੰਗ ਦਾ ਸਥਾਨ ਜਲੰਧਰ ਤੋਂ ਬਦਲ ਕੇ ਚੰਡੀਗੜ੍ਹ ਕਰ ਦਿੱਤਾ ਗਿਆ ਹੈ।


ਹੁਣ ਇਹ ਮੀਟਿੰਗ ਦੁਪਹਿਰ 2 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ 'ਤੇ ਹੋਵੇਗੀ। ਬੈਠਕ 'ਚ ਕਈ ਅਹਿਮ ਮੁੱਦਿਆਂ 'ਤੇ ਚਰਚਾ ਹੋਵੇਗੀ ਕਿਉਂਕਿ ਆਉਣ ਵਾਲੇ ਦਿਨਾਂ ਵਿੱਚ 4 ਵਿਧਾਨ ਸਭਾਵਾਂ ਦੀਆਂ ਉਪ ਚੋਣਾਂ ਹੋਣੀਆਂ ਹਨ। ਹਾਲਾਂਕਿ ਮੀਟਿੰਗ ਸਬੰਧੀ ਕੋਈ ਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ।



ਇਹ ਮੀਟਿੰਗ ਮੁੱਖ ਮੰਤਰੀ ਨਿਵਾਸ 'ਤੇ ਹੋਵੇਗੀ। ਪੰਜਾਬ ਮੰਤਰੀ ਮੰਡਲ ਵਿੱਚ ਸ਼ਾਮਲ ਕੀਤੇ ਗਏ 5 ਨਵੇਂ ਮੰਤਰੀਆਂ ਦੀ ਇਹ ਪਹਿਲੀ ਮੀਟਿੰਗ ਹੈ। ਇਸ ਤੋਂ ਪਹਿਲਾਂ 2 ਸਤੰਬਰ ਨੂੰ ਮੀਟਿੰਗ ਹੋਈ ਸੀ। ਇਸ 'ਚ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਤੇ ਵੈਟ ਵਧਾ ਦਿੱਤਾ ਸੀ ਜਿਸ ਕਾਰਨ ਲੋਕਾਂ ਦੀਆਂ ਜੇਬਾਂ 'ਤੇ ਬੋਝ ਪੈ ਰਿਹਾ ਸੀ। ਹਾਲਾਂਕਿ ਹੁਣ ਤਿਉਹਾਰਾਂ ਦਾ ਸੀਜ਼ਨ ਆਉਣ ਵਾਲਾ ਹੈ। ਅਜਿਹੇ 'ਚ ਸਰਕਾਰ ਲੋਕਾਂ ਨੂੰ ਧਿਆਨ 'ਚ ਰੱਖ ਕੇ ਹੀ ਬੈਠਕ 'ਚ ਫੈਸਲੇ ਲਵੇਗੀ।



ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ