Punjab News: ਪੈਨਸ਼ਨਰਾਂ ਨੂੰ ਲੈਕੇ ਮਹੱਤਵਪੂਰਨ ਜਾਣਕਾਰੀ ਸਾਹਮਣੇ ਆਈ ਹੈ। ਦਰਅਸਲ, ਬਠਿੰਡਾ ਵਿੱਚ ਇੱਕ ਪੈਨਸ਼ਨ ਅਦਾਲਤ ਲੱਗਣ ਜਾ ਰਹੀ ਹੈ। ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੇ ਨਿਰਦੇਸ਼ਾਂ ਅਨੁਸਾਰ, ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦੀ ਸੁਣਵਾਈ ਲਈ 29 ਅਕਤੂਬਰ, 2025 ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਇੱਕ ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ ਲਾਈ ਜਾਵੇਗੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਹੋਇਆਂ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਕਿਹਾ ਕਿ ਇਹ ਪੈਨਸ਼ਨ ਅਦਾਲਤ ਪੰਜਾਬ ਸਰਕਾਰ ਦੀ ਸੇਵਾ ਤੋਂ ਸੇਵਾਮੁਕਤ ਪੈਨਸ਼ਨਰਾਂ ਦੀਆਂ ਸਮੱਸਿਆਵਾਂ/ਸ਼ਿਕਾਇਤਾਂ ਦੇ ਹੱਲ ਲਈ ਲਾਈ ਜਾਵੇਗੀ।