Transfers in Punjab: ਪੰਜਾਬ ਤੋਂ ਅਹਿਮ ਖਬਰ, ਅਧਿਕਾਰੀਆਂ-ਕਰਮਚਾਰੀਆਂ ਦੇ ਤਬਾਦਲੇ ਨੂੰ ਲੈ ਵੱਡਾ ਫੈਸਲਾ; ਬਦਲੀਆਂ ਦੀ ਸਮਾਂ-ਸੀਮਾ 'ਚ ਹੋਇਆ ਵਾਧਾ: ਹੁਣ...
Transfers in Punjab: ਪੰਜਾਬ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਲੈ ਅਹਿਮ ਖਬਰ ਹੈ। ਦਰਅਸਲ, ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਕਰਮਚਾਰੀਆਂ ਦੀਆਂ ਆਮ ਬਦਲੀਆਂ...

Transfers in Punjab: ਪੰਜਾਬ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਲੈ ਅਹਿਮ ਖਬਰ ਹੈ। ਦਰਅਸਲ, ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਕਰਮਚਾਰੀਆਂ ਦੀਆਂ ਆਮ ਬਦਲੀਆਂ ਅਤੇ ਤਾਇਨਾਤੀਆਂ ਦੀ ਸਮਾਂ-ਸੀਮਾ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਪ੍ਰਸੋਨਲ ਵਿਭਾਗ ਵੱਲੋਂ ਜਾਰੀ ਤਾਜ਼ਾ ਹਦਾਇਤਾਂ ਅਨੁਸਾਰ, ਹੁਣ 14 ਜੂਨ 2026 ਤੱਕ ਬਦਲੀਆਂ ਕੀਤੀਆਂ ਜਾ ਸਕਣਗੀਆਂ।
ਇਸਦੇ ਨਾਲ ਹੀ ਸਰਕਾਰ ਵੱਲੋਂ ਪਹਿਲਾਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ, ਬਦਲੀਆਂ ਦਾ ਸਮਾਂ 15 ਅਪ੍ਰੈਲ 2026 ਤੋਂ 30 ਮਈ 2026 ਤੱਕ ਨਿਰਧਾਰਿਤ ਕੀਤਾ ਗਿਆ ਸੀ। ਪਰ ਹੁਣ ਨਵੇਂ ਫੈਸਲੇ ਤਹਿਤ ਇਸ ਸਮਾਂ-ਸੀਮਾ ਨੂੰ ਵਧਾ ਕੇ 14 ਜੂਨ 2026 ਕਰ ਦਿੱਤਾ ਗਿਆ ਹੈ। ਇਹ ਹੁਕਮ ਪੰਜਾਬ ਰਾਜ ਦੇ ਸਮੂਹ ਵਿਭਾਗਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ 'ਤੇ ਲਾਗੂ ਹੋਣਗੇ।
14 ਜੂਨ ਤੋਂ ਇਸ ਕਾਰਨ ਲੱਗੀ ਰੋਕ
ਜਾਣਕਾਰੀ ਮੁਤਾਬਕ ਵਿਭਾਗ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ 14 ਜੂਨ 2026 ਤੋਂ ਬਾਅਦ ਆਮ ਬਦਲੀਆਂ 'ਤੇ ਮੁਕੰਮਲ ਰੂਪ ਵਿਚ ਪਾਬੰਦੀ ਲਗਾ ਦਿੱਤੀ ਜਾਵੇਗੀ। ਇਸ ਮਿਆਦ ਦੇ ਖਤਮ ਹੋਣ ਤੋਂ ਬਾਅਦ, ਕੋਈ ਵੀ ਤਬਾਦਲਾ ਜਾਂ ਤਾਇਨਾਤੀ ਕੇਵਲ 23 ਅਪ੍ਰੈਲ 2018 ਦੀ ਟ੍ਰਾਂਸਫਰ ਪਾਲਿਸੀ ਵਿਚ ਦਰਜ ਵਿਸ਼ੇਸ਼ ਉਪਬੰਧਾਂ ਦੇ ਅਨੁਸਾਰ ਹੀ ਕੀਤੀ ਜਾ ਸਕੇਗੀ। ਇਸ ਸਬੰਧੀ ਸੂਬੇ ਦੇ ਸਮੂਹ ਵਿਭਾਗਾਂ ਦੇ ਮੁਖੀਆਂ, ਡਿਵੀਜ਼ਨਲ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਹੋਰ ਉੱਚ ਅਧਿਕਾਰੀਆਂ ਨੂੰ ਪੱਤਰ ਭੇਜ ਦਿੱਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Before You Go
ਧਾਰਮਿਕ ਫ਼ੈਸਲੇ ਤੋਂ ਬਾਅਦ AAP MLA ਦਾ ਜਥੇਦਾਰ ਨੂੰ ਸਿੱਧਾ ਚੈਲੇਂਜ!
ਟ੍ਰੈਂਡਿੰਗ ਟੌਪਿਕ




















