![ABP Premium](https://cdn.abplive.com/imagebank/Premium-ad-Icon.png)
ਬਗੈਰ ਵਿਆਹ ਇਕੱਠੇ ਰਹਿੰਦੇ ਜੋੜਿਆਂ ਬਾਰੇ ਹਾਈਕੋਰਟ ਦੀ ਅਹਿਮ ਟਿੱਪਣੀ, ਅਦਾਲਤ ਨੇ ਕਿਹਾ, ਜ਼ਮਾਨਾ ਤੇਜ਼ੀ ਨਾਲ ਬਦਲ ਰਿਹਾ...
ਲਿਵ-ਇਨ ਜੋੜੇ ਨੂੰ ਸੁਰੱਖਿਆ ਦੇਣ ਦਾ ਹੁਕਮ ਦਿੰਦੇ ਹੋਏ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਕਿਹਾ ਕਿ ਜ਼ਮਾਨਾ ਤੇਜ਼ੀ ਨਾਲ ਬਦਲ ਰਿਹਾ ਹੈ ਤੇ ਸਾਨੂੰ ਵੀ ਉਸ ਮੁਤਾਬਕ ਢਲਣ ਲਈ ਤਿਆਰ ਰਹਿਣਾ ਹੋਵੇਗਾ।
![ਬਗੈਰ ਵਿਆਹ ਇਕੱਠੇ ਰਹਿੰਦੇ ਜੋੜਿਆਂ ਬਾਰੇ ਹਾਈਕੋਰਟ ਦੀ ਅਹਿਮ ਟਿੱਪਣੀ, ਅਦਾਲਤ ਨੇ ਕਿਹਾ, ਜ਼ਮਾਨਾ ਤੇਜ਼ੀ ਨਾਲ ਬਦਲ ਰਿਹਾ... Important remarks of the High Court regarding couples living together without marriage, the court said, times are changing rapidly ... ਬਗੈਰ ਵਿਆਹ ਇਕੱਠੇ ਰਹਿੰਦੇ ਜੋੜਿਆਂ ਬਾਰੇ ਹਾਈਕੋਰਟ ਦੀ ਅਹਿਮ ਟਿੱਪਣੀ, ਅਦਾਲਤ ਨੇ ਕਿਹਾ, ਜ਼ਮਾਨਾ ਤੇਜ਼ੀ ਨਾਲ ਬਦਲ ਰਿਹਾ...](https://feeds.abplive.com/onecms/images/uploaded-images/2022/02/23/093366c3b2297f3eaf97cc4b94da59db_original.jpg?impolicy=abp_cdn&imwidth=1200&height=675)
ਚੰਡੀਗੜ੍ਹ: ਲਿਵ-ਇਨ ਜੋੜੇ ਨੂੰ ਸੁਰੱਖਿਆ ਦੇਣ ਦਾ ਹੁਕਮ ਦਿੰਦੇ ਹੋਏ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਕਿਹਾ ਕਿ ਜ਼ਮਾਨਾ ਤੇਜ਼ੀ ਨਾਲ ਬਦਲ ਰਿਹਾ ਹੈ ਤੇ ਸਾਨੂੰ ਵੀ ਉਸ ਮੁਤਾਬਕ ਢਲਣ ਲਈ ਤਿਆਰ ਰਹਿਣਾ ਹੋਵੇਗਾ। ਅਦਾਲਤ ਨੇ ਕਿਹਾ ਕਿ ਸਮਾਂ ਤੇਜ਼ੀ ਨਾਲ ਬਦਲ ਰਿਹਾ ਹੈ ਤੇ ਸਾਨੂੰ ਰਵਾਇਤੀ ਸਮਾਜ ਦੇ ਰਵੱਈਏ ਨੂੰ ਬਦਲਣਾ ਹੋਵੇਗਾ।
ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ਦੇ ਇੱਕ ਲਿਵ-ਇਨ ਜੋੜੇ ਦੀ ਅਰਜ਼ੀ 'ਤੇ ਸੁਣਵਾਈ ਕਰਦਿਆਂ ਜਸਟਿਸ ਅਨੂਪ ਚਿਤਕਾਰਾ ਨੇ ਕਿਹਾ, ''ਸਮਾਂ ਤੇਜ਼ੀ ਨਾਲ ਬਦਲ ਰਿਹਾ ਹੈ। ਜਿਹੜੇ ਖੇਤਰ ਪਿੱਛੇ ਰਹਿ ਗਏ ਸਨ ਜਾਂ ਜਿੱਥੇ ਪੁਰਾਣੀਆਂ ਕਦਰਾਂ-ਕੀਮਤਾਂ ਦਾਪਾਲਣ ਕੀਤਾ ਜਾ ਰਿਹਾ ਸੀ, ਉਨ੍ਹਾਂ ਥਾਵਾਂ 'ਤੇ ਵੀ ਹੁਣ ਸਮਾਜ ਬਦਲ ਰਿਹਾ ਹੈ।
“ਅਸੀਂ ਕਾਨੂੰਨ ਦੇ ਰਾਜ ਨਾਲ ਚੱਲਦੇ ਹਾਂ ਅਤੇ ਸੰਵਿਧਾਨਕ ਧਰਮ ਦੀ ਪਾਲਣਾ ਕਰਦੇ ਹਾਂ।" ਬਦਲਦੇ ਸਮਾਜ ਵਿੱਚ ਨਿਯਮ ਵੀ ਬਦਲਦੇ ਰਹਿੰਦੇ ਹਨ। ਹੁਣ ਸਮਾਂ ਆ ਗਿਆ ਹੈ ਕਿ ਅਸੀਂ ਪਰੰਪਰਾਗਤ ਸਮਾਜ ਦੇ ਨਜ਼ਰੀਏ ਤੋਂ ਵੱਖਰੇ ਤੌਰ 'ਤੇ ਦੇਖਣਾ ਸ਼ੁਰੂ ਕਰੀਏ। ਇਸ ਦੇ ਨਾਲ ਹੀ ਜਸਟਿਸ ਅਨੂਪ ਚਿਤਕਾਰਾ ਨੇ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੇ ਪੰਜਾਬ ਦੇ ਫਾਜ਼ਿਲਕਾ ਦੇ ਜੋੜੇ ਨੂੰ ਸੁਰੱਖਿਆ ਦੇਣ ਦਾ ਹੁਕਮ ਦਿੱਤਾ ਹੈ।
ਦਰਅਸਲ ਔਰਤ ਵਿਆਹੁਤਾ ਹੈ ਤੇ ਆਪਣੇ ਪਤੀ ਤੋਂ ਵੱਖ ਹੋ ਕੇ ਕਿਸੇ ਹੋਰ ਮਰਦ ਨਾਲ ਰਹਿ ਰਹੀ ਹੈ। ਉਸ ਦੇ ਪਰਿਵਾਰ ਨੂੰ ਇਸ 'ਤੇ ਇਤਰਾਜ਼ ਹੈ। ਅਜਿਹੇ 'ਚ ਜੋੜੇ ਨੇ ਅਦਾਲਤ 'ਚ ਪਹੁੰਚ ਕੇ ਸੁਰੱਖਿਆ ਦੀ ਬੇਨਤੀ ਕੀਤੀ ਸੀ। ਹਾਈ ਕੋਰਟ ਦੇ ਜਸਟਿਸ ਨੇ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਧਾਰਾ 21 ਤਹਿਤ ਰਹਿਣ ਦਾ ਅਧਿਕਾਰ ਹੈ ਤੇ ਉਸ ਦੀ ਸੁਰੱਖਿਆ ਯਕੀਨੀ ਬਣਾਉਣਾ ਰਾਜ ਦਾ ਕੰਮ ਹੈ, ਜੋ ਉਸ ਨੂੰ ਕਰਨਾ ਚਾਹੀਦਾ ਹੈ। ਜੋੜੇ ਨੂੰ ਸੁਰੱਖਿਆ ਦੇਣ ਤੋਂ ਇਲਾਵਾ ਅਦਾਲਤ ਵੱਲੋਂ ਕੀਤੀ ਗਈ ਟਿੱਪਣੀ ਨੂੰ ਲੈ ਕੇ ਵੀ ਚਰਚਾ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ
ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ
ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ
ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)