Punjab News: ਭਾਰਤ-ਕੈਨੇਡਾ ਸੰਬੰਧਾਂ ਬਾਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਅਹਿਮ ਬਿਆਨ, ਬੋਲੇ- ਗੱਲਬਾਤ ਰਾਹੀਂ ਕੱਢੋ ਹੱਲ
ਭਾਰਤ-ਕੈਨੇਡਾ ਵਿਚਾਲੇ ਚੱਲ ਰਹੀ ਟੈਂਸ਼ਨ ਨੂੰ ਲੈ ਕੇ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਡਾ ਬਿਆਨ ਦਿੱਤਾ ਗਿਆ ਹੈ। SGPC ਵੱਲੋਂ ਦੋਵੇਂ ਦੇਸ਼ਾਂ ਦੇ ਪ੍ਰਧਾਨ ਮੰਤਰੀਆਂ ਨੂੰ ਖਾਸ ਬੇਨਤੀ ਕਰਦੇ ਹੋਏ ਕਿਹਾ ਕਿ ਬੈਠ ਕੇ ਇਸ ਮਸਲੇ...
Punjab News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਮੈਂਬਰ ਰਾਮ ਸਿੰਘ ਨੇ ਭਾਰਤ-ਕੈਨੇਡਾ ਵਿਚਾਲੇ ਹਾਲ ਦੇ ਦਿਨਾਂ ਦੇ ਵਿੱਚ ਵਧੇ ਹੋਏ ਤਣਾਅ 'ਤੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਨੇ ਇਸ ਮਸਲੇ ਨੂੰ ਦੋਵਾਂ ਦੇਸ਼ਾਂ ਲਈ ਗੰਭੀਰ ਅਤੇ ਚਿੰਤਾਜਨਕ ਮਾਮਲਾ ਦੱਸਿਆ ਹੈ, ਜਿਸ ਨਾਲ ਉਨ੍ਹਾਂ ਦੇ ਇਤਿਹਾਸਕ ਸਬੰਧਾਂ 'ਤੇ ਮਾੜਾ ਅਸਰ ਪੈ ਸਕਦਾ ਹੈ। ਰਾਮ ਸਿੰਘ ਨੇ ਕਿਹਾ ਕਿ ਭਾਰਤ ਅਤੇ ਕੈਨੇਡਾ ਦੇ ਹਮੇਸ਼ਾ ਚੰਗੇ ਸੰਬੰਧ ਰਹੇ ਹਨ, ਜਿਸ ਕਾਰਨ ਪੰਜਾਬ ਦੇ ਬਹੁਤ ਸਾਰੇ ਲੋਕਾਂ ਨੇ ਕੈਨੇਡਾ (Canada) ਨੂੰ ਆਪਣਾ ਘਰ ਬਣਾਇਆ ਹੈ। ਇਨ੍ਹਾਂ ਵਿੱਚੋਂ ਕਈਆਂ ਨੇ ਨਾਗਰਿਕਤਾ ਹਾਸਲ ਕਰ ਲਈ ਹੈ ਅਤੇ ਉੱਥੇ ਆਪਣਾ ਜੀਵਨ ਬਤੀਤ ਕਰ ਰਹੇ ਹਨ।
ਵਿਗੜ ਰਹੇ ਸੰਬੰਧਾਂ ਤੇ ਜਤਾਈ ਚਿੰਤਾ
SGPC ਦੇ ਮੈਂਬਰ ਰਾਮ ਸਿੰਘ ਨੇ ਕਿਹਾ ਕਿ ਵਿਗੜ ਰਹੇ ਦੁਵੱਲੇ ਸਬੰਧਾਂ ਨੇ ਕੈਨੇਡਾ ਵਿੱਚ ਵੱਸਦੇ ਭਾਰਤੀਆਂ ਖਾਸ ਕਰਕੇ ਪੰਜਾਬੀ ਭਾਈਚਾਰੇ ਵਿੱਚ ਤਣਾਅ ਵਧਾਇਆ ਹੈ। ਕੈਨੇਡਾ ਨੂੰ ਅਕਸਰ ‘ਮਿੰਨੀ ਪੰਜਾਬ’ ਕਿਹਾ ਜਾਂਦਾ ਹੈ ਅਤੇ ਦੋਵਾਂ ਦੇਸ਼ਾਂ ਵਿਚਾਲੇ ਅਜਿਹਾ ਟਕਰਾਅ ਉਥੇ ਵੱਸਦੇ ਭਾਰਤੀਆਂ ਲਈ ਚਿੰਤਾ ਦਾ ਵਿਸ਼ਾ ਬਣ ਗਿਆ ਹੈ।
SGPC ਵੱਲੋਂ ਦੋਵੇਂ ਦੇਸ਼ਾਂ ਦੇ ਪ੍ਰਧਾਨ ਮੰਤਰੀਆਂ ਨੂੰ ਖਾਸ ਅਪੀਲ
ਸ਼੍ਰੋਮਣੀ ਕਮੇਟੀ ਮੈਂਬਰ ਰਾਮ ਸਿੰਘ ਨੇ ਭਾਰਤ ਅਤੇ ਕੈਨੇਡਾ ਦੇ ਪ੍ਰਧਾਨ ਮੰਤਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਗੱਲਬਾਤ ਰਾਹੀਂ ਮਸਲੇ ਦਾ ਸ਼ਾਂਤਮਈ ਹੱਲ ਕੱਢਣ। ਮੈਂ ਦੋਹਾਂ ਦੇਸ਼ਾਂ ਦੇ ਨੇਤਾਵਾਂ ਨੂੰ ਇਸ ਮਾਮਲੇ 'ਤੇ ਸਾਰਥਕ ਗੱਲਬਾਤ ਕਰਨ ਦੀ ਬੇਨਤੀ ਕਰਦਾ ਹਾਂ, ਤਾਂ ਜੋ ਇੱਥੇ ਅਤੇ ਉੱਥੇ ਦੇ ਲੋਕਾਂ ਦੀ ਸ਼ਾਂਤੀ ਬਣੀ ਰਹੇ। ਉਨ੍ਹਾਂ ਨੇ ਕਿਹਾ ਕਿ ਕੈਨੇਡਾ ਵਿੱਚ ਵੱਸਦੇ ਪੰਜਾਬੀਆਂ ਦੇ ਜ਼ਿਆਦਾਤਰ ਰਿਸ਼ਤੇਦਾਰ ਪੰਜਾਬ ਵਿੱਚ ਵਸਦੇ ਹਨ ਜਿਸ ਕਰਕੇ ਉਹ ਵੀ ਪ੍ਰੇਸ਼ਾਨ ਹਨ।
#WATCH | Amritsar, Punjab | On India-Canada relations, a member of Shiromani Gurdwara Parbandhak Committee, Ram Singh says, "The conflict between India and Canada is a very serious and concerning matter. India has held a good relationship with Canada, which is why the people from… pic.twitter.com/T65hh2Rf2f
— ANI (@ANI) November 3, 2024
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।