Punjab News: ਕਰਮਚਾਰੀਆਂ ਲਈ ਪੰਜਾਬ ਸਰਕਾਰ ਦਾ ਜ਼ਰੂਰੀ ਕਦਮ! ਸਾਰੇ ਵਿਭਾਗਾਂ ‘ਚ ਲਾਗੂ ਹੋਵੇਗਾ ਫੈਸਲਾ
ਪੰਜਾਬ ਸਰਕਾਰ ਵੱਲੋਂ ਦਿਵਿਆਂਗ ਕਰਮਚਾਰੀਆਂ ਦੀਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਅਤੇ ਉਨ੍ਹਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਇਕ ਮਹੱਤਵਪੂਰਨ ਫੈਸਲਾ ਲਿਆ ਗਿਆ ਹੈ। ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ

ਪੰਜਾਬ ਸਰਕਾਰ ਵੱਲੋਂ ਦਿਵਿਆਂਗ ਕਰਮਚਾਰੀਆਂ ਦੀਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਅਤੇ ਉਨ੍ਹਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਇਕ ਮਹੱਤਵਪੂਰਨ ਫੈਸਲਾ ਲਿਆ ਗਿਆ ਹੈ। ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਹੁਣ ਸਾਰੇ ਸਰਕਾਰੀ ਵਿਭਾਗਾਂ ਦੇ ਮੁਖੀਆਂ ਨੂੰ ਸਪਸ਼ਟ ਹੁਕਮ ਜਾਰੀ ਕਰ ਦਿੱਤੇ ਗਏ ਹਨ ਕਿ ਦ੍ਰਿਸ਼ਟੀਹੀਨ ਅਤੇ ਸਰੀਰਕ ਤੌਰ ‘ਤੇ ਅਸਮਰਥ ਦਿਵਿਆਂਗ ਕਰਮਚਾਰੀਆਂ ਨੂੰ ਰਾਤ ਦੀ ਡਿਊਟੀ ਤੋਂ ਛੋਟ ਦਿੱਤੀ ਜਾਏ। ਇਸਦੇ ਨਾਲ ਹੀ ਕਿਸੇ ਵੀ ਦਿਵਿਆਂਗ ਕਰਮਚਾਰੀ ਤੋਂ ਰਾਤ ਦੀ ਡਿਊਟੀ ਨਾ ਲਵਾਈ ਜਾਵੇ। ਇਹ ਫੈਸਲਾ ਸਰਕਾਰ ਵੱਲੋਂ ਦਿਵਿਆਂਗ ਕਰਮਚਾਰੀਆਂ ਦੀ ਭਲਾਈ ਅਤੇ ਉਨ੍ਹਾਂ ਦੀ ਸਹੂਲਤ ਲਈ ਇਕ ਵੱਡਾ ਕਦਮ ਮੰਨਿਆ ਜਾ ਰਿਹਾ ਹੈ, ਜਿਸ ਨਾਲ ਉਹ ਆਪਣੀਆਂ ਜ਼ਿੰਮੇਵਾਰੀਆਂ ਨੂੰ ਹੋਰ ਸੁਵਿਧਾਜਨਕ ਢੰਗ ਨਾਲ ਨਿਭਾ ਸਕਣਗੇ ਅਤੇ ਉਨ੍ਹਾਂ ਨੂੰ ਆਪਣੀ ਨੌਕਰੀ ਦੌਰਾਨ ਆਉਣ ਵਾਲੀਆਂ ਮੁਸ਼ਕਲਾਂ ਤੋਂ ਰਾਹਤ ਮਿਲੇਗੀ।
ਇਸ ਵਜ੍ਹਾ ਕਰਕੇ ਚੁੱਕਿਆ ਗਿਆ ਇਹ ਕਦਮ
ਡਾ. ਬਲਜੀਤ ਕੌਰ ਨੇ ਕਿਹਾ ਕਿ ਬੀਤੇ ਦਿਨਾਂ ਦਿਵਿਆਂਗ ਕਰਮਚਾਰੀਆਂ ਨਾਲ ਹੋਈਆਂ ਮੀਟਿੰਗਾਂ ਦੌਰਾਨ ਦਿਵਿਆਂਗ ਕਰਮਚਾਰੀਆਂ ਦੇ ਸੰਗਠਨਾਂ ਵੱਲੋਂ ਇਹ ਮਸਲਾ ਉਠਾਇਆ ਗਿਆ ਸੀ ਕਿ ਦ੍ਰਿਸ਼ਟੀਹੀਨ ਅਤੇ ਸਰੀਰਕ ਤੌਰ ‘ਤੇ ਅਸਮਰਥ ਕਰਮਚਾਰੀਆਂ ਨੂੰ ਰਾਤ ਦੀ ਡਿਊਟੀ ਕਾਰਨ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਰਾਤ ਦੀ ਡਿਊਟੀ ਦੌਰਾਨ ਸੁਰੱਖਿਆ ਅਤੇ ਯਾਤਰਾ ਨਾਲ ਸੰਬੰਧਤ ਚੁਣੌਤੀਆਂ ਨੂੰ ਵੇਖਦੇ ਹੋਏ, ਮਨੁੱਖੀ ਸੰਵੇਦਨਾ ਅਤੇ ਕਰਮਚਾਰੀਆਂ ਦੀ ਭਲਾਈ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਕਦਮ ਚੁੱਕਿਆ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















