ਪੜਚੋਲ ਕਰੋ

Punjab News: ਸੀਐਮ ਭਗਵੰਤ ਮਾਨ ਦਾ ਕਿਸਾਨਾਂ ਤੇ ਮਜ਼ਦੂਰਾਂ ਲਈ ਵੱਡਾ ਐਲਾਨ, ਫਸਲ ਦੇ ਖਰਾਬੇ ਲਈ ਮੁਆਵਜ਼ੇ 'ਚ 25 ਫੀਸਦੀ ਵਾਧਾ, ਮਜ਼ਦੂਰਾਂ ਨੂੰ ਮਿਲੇਗਾ 10 ਫੀਸਦੀ ਮੁਆਵਜ਼ਾ

Punjab News: ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਫਸਲਾਂ ਦੇ ਖਰਾਬੇ ਦੇ ਮੁਆਵਜੇ ਵਿੱਚ 25 ਫੀਸਦੀ ਵਾਧੇ ਦਾ ਐਲਾਨ ਕੀਤਾ ਹੈ। ਮੋਗਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਤੇ ਪਟਿਆਲਾ ਦੇ ਪਿੰਡਾਂ ਦਾ ਤੂਫਾਨੀ..

Punjab News: ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਫਸਲਾਂ ਦੇ ਖਰਾਬੇ ਦੇ ਮੁਆਵਜੇ ਵਿੱਚ 25 ਫੀਸਦੀ ਵਾਧੇ ਦਾ ਐਲਾਨ ਕੀਤਾ ਹੈ। ਮੋਗਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਤੇ ਪਟਿਆਲਾ ਦੇ ਪਿੰਡਾਂ ਦਾ ਤੂਫਾਨੀ ਦੌਰਾ ਕਰਨ ਵਾਲੇ ਮੁੱਖ ਮੰਤਰੀ ਨੇ ਕਿਹਾ ਕਿ ਮੁੱਖ ਜੇ ਫਸਲ ਦੀ ਨੁਕਸਾਨ 75 ਫੀਸਦੀ ਤੋਂ ਵੱਧ ਹੁੰਦਾ ਹੈ ਤਾਂ ਸੂਬਾ ਸਰਕਾਰ ਕਿਸਾਨਾਂ ਨੂੰ 15,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜਾ ਦੇਵੇਗੀ।

ਉਨ੍ਹਾਂ ਕਿਹਾ ਕਿ ਜੇਕਰ ਨੁਕਸਾਨ 33 ਤੋਂ 75 ਫੀਸਦੀ ਤੱਕ ਹੁੰਦਾ ਹੈ ਤਾਂ ਕਿਸਾਨਾਂ ਨੂੰ 6750 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜਾ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਮਜਦੂਰਾਂ ਨੂੰ 10 ਫੀਸਦੀ ਮੁਆਵਜਾ ਦਿੱਤਾ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਕੋਈ ਵਿੱਤੀ ਮੁਸਕਲ ਪੇਸ ਨਾ ਆਵੇ। ਉਨ੍ਹਾਂ ਕਿਹਾ ਕਿ ਪੂਰੇ ਮਕਾਨ ਦੇ ਨੁਕਸਾਨ ਦੇ ਮੁਆਵਜੇ ਵਜੋਂ 95100 ਰੁਪਏ ਦਿੱਤੇ ਜਾਣਗੇ, ਜਦੋਂਕਿ ਘਰਾਂ ਦੇ ਮਾਮੂਲੀ ਨੁਕਸਾਨ ਲਈ 5200 ਰੁਪਏ ਦਿੱਤੇ ਜਾਣਗੇ।

ਕੁਦਰਤ ਦੀ ਮਾਰ ਤੋਂ ਕਿਸਾਨਾਂ ਨੂੰ ਬਚਾਉਣ ਦੀ ਗੱਲ ਆਖਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਫਸਲ ਬੀਮਾ ਯੋਜਨਾ ਲਿਆਏਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਐਲਾਨੀ ਫਸਲ ਬੀਮਾ ਯੋਜਨਾ ਸਿਰਫ ਕਾਗਜਾਂ ਤੱਕ ਹੀ ਸੀਮਤ ਰਹਿ ਗਈ ਸੀ ਪਰ ਸੂਬਾ ਸਰਕਾਰ ਦੀ ਸਕੀਮ ਨਾਲ ਕਿਸਾਨਾਂ ਨੂੰ ਅਸਲ ਰਾਹਤ ਮਿਲੇਗੀ। ਉਨ੍ਹਾਂ ਅਫਸੋਸ ਪ੍ਰਗਟ ਕੀਤਾ ਕਿ ਅੱਜ-ਕੱਲ੍ਹ 20 ਮਿੰਟ ਦੀ ਗੜ੍ਹੇਮਾਰੀ ਕਿਸਾਨਾਂ ਦੇ ਚਿਹਰਿਆਂ ‘ਤੇ ਮੁਸੀਬਤ ਲਿਆ ਦਿੰਦੀ ਹੈ ਪਰ ਇਹ ਸਕੀਮ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰੇਗੀ। ਭਗਵੰਤ ਮਾਨ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਕਿਸਾਨਾਂ ਦੇ ਨਾਲ ਹੈ ਤੇ ਉਨ੍ਹਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਖਰਾਬ ਮੌਸਮ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ ਦਾ ਮੁਆਵਜਾ ਦੇਣ ਦਾ ਅਹਿਦ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਤੇ ਖੇਤ ਮਜਦੂਰਾਂ ਦੀ ਭਲਾਈ ਲਈ ਹਮੇਸਾ ਵਚਨਬੱਧ ਹੈ ਤੇ ਰਹੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਸਰਕਾਰ ਹਮੇਸਾ ਹੀ ਕਿਸਾਨਾਂ ਅਤੇ ਉਨ੍ਹਾਂ ਦੇ ਹੱਕਾਂ ਦੀ ਹਮਾਇਤੀ ਰਹੀ ਹੈ ਅਤੇ ਸਰਕਾਰ ਨੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਕਈ ਯੋਗ ਕਦਮ ਚੁੱਕੇ ਹਨ। ਭਗਵੰਤ ਮਾਨ ਨੇ ਕਿਹਾ ਕਿ ਉਹ ਉਨ੍ਹਾਂ ਵੱਡੀ ਗਿਣਤੀ ਕਿਸਾਨਾਂ ਦੀ ਪੀੜ ਤੇ ਦਰਦ ਨੂੰ ਚੰਗੀ ਤਰ੍ਹਾਂ ਸਮਝਦੇ ਹਨ, ਜਿਨ੍ਹਾਂ ਨੂੰ ਮੌਸਮ ਵਿੱਚ ਅਚਾਨਕ ਆਈ ਤਬਦੀਲੀ ਕਾਰਨ ਭਾਰੀ ਨੁਕਸਾਨ ਝੱਲਣਾ ਪਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਲਗਾਤਾਰ ਬਰਸਾਤ ਖੜ੍ਹੀ ਕਣਕ ਤੇ ਹਾੜ੍ਹੀ ਦੀਆਂ ਹੋਰ ਫਸਲਾਂ ਲਈ ਨੁਕਸਾਨਦਾਇਕ ਹੈ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਤੇਜ ਹਵਾਵਾਂ ਅਤੇ ਗੜ੍ਹੇਮਾਰੀ ਨਾਲ ਆਈ ਬਾਰਿਸ ਨੇ ਫਸਲਾਂ ਨੂੰ ਕਾਫੀ ਨੁਕਸਾਨ ਪਹੁੰਚਾਇਆ ਹੈ ਤੇ ਵੱਡੀ ਗਿਣਤੀ ਵਿੱਚ ਕਿਸਾਨਾਂ ਦੀ ਰੋਜੀ-ਰੋਟੀ ਨੂੰ ਸੱਟ ਮਾਰੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸੁਰੂਆਤੀ ਰਿਪੋਰਟਾਂ ਤੋਂ ਪਤਾ ਚਲਦਾ ਹੈ ਕਿ ਕਈ ਏਕੜ ਤੋਂ ਵੱਧ ਵਾਹੀਯੋਗ ਰਕਬਾ ਪ੍ਰਭਾਵਿਤ ਹੋਇਆ ਹੈ ਕਿਉਂਕਿ ਇਸ ਪੜਾਅ ‘ਤੇ ਹਾੜੀ ਦੀਆਂ ਫਸਲਾਂ ਵਾਢੀ ਲਈ ਲਗਪਗ ਤਿਆਰ ਸਨ।

ਮੁੱਖ ਮੰਤਰੀ ਨੇ ਅਫਸੋਸ ਜਾਹਰ ਕੀਤਾ ਕਿ ਅਜਿਹੇ ਮਾਮਲਿਆਂ ਵਿੱਚ ਜਿੱਥੇ ਕਿਸਾਨ ਵਾਢੀ ਨਹੀਂ ਕਰ ਸਕਣਗੇ ਜਾਂ ਉਨ੍ਹਾਂ ਦੀਆਂ ਫਸਲਾਂ ਦਾ ਝਾੜ ਘਟ ਗਿਆ ਹੈ, ਉਨ੍ਹਾਂ ਦਾ ਲਗਪਗ ਪੂਰਾ ਸੀਜਨ ਬਰਬਾਦ ਹੋ ਗਿਆ ਤੇ ਉਨ੍ਹਾਂ ਦੀ ਰੋਜੀ-ਰੋਟੀ ਨੂੰ ਭਾਰੀ ਨੁਕਸਾਨ ਪਹੁੰਚ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਵਿੱਤ ਕਮਿਸਨਰ (ਮਾਲ) ਨੂੰ ਹਦਾਇਤ ਕੀਤੀ ਹੈ ਕਿ ਉਹ ਸਬੰਧਤ ਡਿਪਟੀ ਕਮਿਸਨਰਾਂ ਨੂੰ ਬਾਰਿਸ ਨਾਲ ਪ੍ਰਭਾਵਿਤ ਖੇਤਰਾਂ ਵਿੱਚ ਤੁਰੰਤ ਵਿਸੇਸ ਗਿਰਦਾਵਰੀ ਕਰਨ ਲਈ ਵਿਸਤਿ੍ਰਤ ਹਦਾਇਤਾਂ ਜਾਰੀ ਕਰਨ ਤਾਂ ਜੋ ਫਸਲਾਂ, ਬਾਗਾਂ ਤੇ ਘਰਾਂ ਨੂੰ ਹੋਏ ਨੁਕਸਾਨ ਦਾ ਪਹਿਲ ਦੇ ਆਧਾਰ ‘ਤੇ ਪਤਾ ਲਗਾਇਆ ਜਾ ਸਕੇ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪਹਿਲੀ ਅਪਰੈਲ ਤੋਂ ਕਿਸਾਨਾਂ ਨੂੰ ਕਪਾਹ ਦੀ ਫਸਲ ਲਈ ਨਹਿਰੀ ਪਾਣੀ ਉਪਲਬਧ ਕਰਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਦੀ ਕਪਾਹ ਪੱਟੀ ਵਿੱਚ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ ਤਾਂ ਜੋ ਕਪਾਹ ਦੇ ਕਾਸਤਕਾਰਾਂ ਨੂੰ ਵੱਡੇ ਪੱਧਰ ‘ਤੇ ਲਾਭ ਮਿਲ ਸਕੇ। ਭਗਵੰਤ ਮਾਨ ਨੇ ਕਿਹਾ ਕਿ ਬਿਜਾਈ ਦੇ ਸੀਜਨ ਦੌਰਾਨ ਨਰਮਾ ਕਾਸਤਕਾਰਾਂ ਨੂੰ ਪਾਣੀ ਮੁਹੱਈਆ ਕਰਵਾਉਣਾ ਸਮੇਂ ਦੀ ਲੋੜ ਹੈ।

ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਸੂਬਾ ਸਰਕਾਰ ਦੀ ਦਿ੍ਰੜ੍ਹ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਸਬੰਧ ਵਿੱਚ ਕਈ ਫੈਸਲੇ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕਣਕ/ਝੋਨੇ ਦੇ ਚੱਕਰ ਵਿੱਚੋਂ ਬਾਹਰ ਕੱਢਣ ਤੇ ਸੂਬੇ ਦੇ ਧਰਤੀ ਹੇਠਲੇ ਕੀਮਤੀ ਪਾਣੀ ਨੂੰ ਬਚਾਉਣ ਲਈ ਬਦਲਵੀਆਂ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਪੇਸਕਸ ਕੀਤੀ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਖੇਤੀ ਸਹਾਇਕ ਧੰਦਿਆਂ ਨੂੰ ਉਤਸਾਹਤ ਕਰਨ ‘ਤੇ ਵੱਡਾ ਜੋਰ ਦਿੱਤਾ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋ ਸਕੇ।

ਇਹ ਵੀ ਪੜ੍ਹੋ: Jalandhar News: CM ਮਾਨ ਅੱਜ ਜਲੰਧਰ 'ਚ ਵੇਰਕਾ 'ਚ ਨਵੇਂ ਪਲਾਂਟ ਦਾ ਉਦਘਾਟਨ ਕਰਨਗੇ, ਵਿਰੋਧੀ ਪਾਰਟੀਆਂ ਦੇ ਆਗੂ ਨੂੰ ਕਰਨਗੇ 'ਆਪ' 'ਚ ਸ਼ਾਮਿਲ

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਉਹ ਜਲਦੀ ਤੋਂ ਜਲਦੀ ਨੁਕਸਾਨ ਦੀ ਰਿਪੋਰਟ ਪੇਸ ਕਰਨ ਤਾਂ ਜੋ ਪ੍ਰਭਾਵਿਤ ਲੋਕਾਂ ਨੂੰ ਸਰਕਾਰੀ ਨਿਯਮਾਂ ਅਨੁਸਾਰ ਢੁਕਵਾਂ ਮੁਆਵਜਾ ਦਿੱਤਾ ਜਾ ਸਕੇ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਕੁਦਰਤ ਦੇ ਕਹਿਰ ਤੋਂ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਹਾਲ ਹੀ ਵਿੱਚ ਪਏ ਮੀਂਹ ਕਾਰਨ ਕਿਸਾਨਾਂ ਦੇ ਨਾਲ-ਨਾਲ ਮਜਦੂਰਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਹਰ ਸੰਭਵ ਕੋਸ਼ਿਸ ਕੀਤੀ ਜਾਵੇਗੀ।

ਇਹ ਵੀ ਪੜ੍ਹੋ: Atiq Ahmed Jail Transfer: ਸਾਰੀ ਰਾਤ ਡਰਦਾ ਰਿਹਾ ਅਤੀਕ ਅਹਿਮਦ ਕਿ ਕਿਤੇ ਐਨਕਾਊਂਟਰ ਨਾ ਹੋ ਜਾਵੇ! ਹੁਣ ਤੱਕ ਕੀ ਹੋਇਆ, ਕਿੱਥੇ ਰੁਕੀ ਕਾਰ, ਜਾਣੋ ਵੱਡੇ ਅੱਪਡੇਟ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ
ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ
Embed widget