ਅੰਮ੍ਰਿਤਸਰ: ਤਰਸਿੱਕਾ ਥਾਣਾ ਅਧੀਨ ਪੈਂਦੇ ਪਿੰਡ ਮੁੱਛਲ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 9 ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਸਭ ਨੇ ਮੰਗਲਵਾਰ ਨੂੰ ਸ਼ਰਾਬ ਪੀਤੀ ਸੀ ਤੇ ਬੁੱਧਵਾਰ ਨੂੰ ਉਨ੍ਹਾਂ ਦੀ ਮੌਤ ਹੋ ਗਈ। ਇਸ ਕੇਸ ਤੋਂ ਬਾਅਦ ਪੁਲਿਸ ਨੇ ਕੁਝ ਲੋਕਾਂ ਨੂੰ ਗ੍ਰਿਫਤਾਰ ਕੀਤਾ ਜਿਨ੍ਹਾਂ ਨੇ ਸ਼ਰਾਬ ਬਣਾਈ ਸੀ। ਇਸ ਦੇ ਨਾਲ ਹੀ ਥਾਣਾ ਤਰਸਿੱਕਾ ਦੇ ਐਸਐਚਓ ਨੂੰ ਵੀ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਮਾਮਲੇ ਵਿੱਚ ਟੀਮ ਵੀ ਬਣਾਣੀ ਹੈ ਜੋ ਮਾਮਲੇ ਦੀ ਪੜਤਾਲ ਕਰੇਗੀ।
ਉਧਰ, ਪੀੜਤ ਪਰਿਵਾਰਾਂ ਨੇ ਪੁਲਿਸ ਨੂੰ ਦੱਸੇ ਬਗੈਰ ਹੀ ਲਾਸ਼ਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ। ਇਸ ਦੇ ਨਾਲ ਹੀ ਇਹ ਵੀ ਦੋਸ਼ ਲਾਇਆ ਜਾ ਰਿਹਾ ਹੈ ਕਿ ਪਿੰਡ ਦੇ ਕਈ ਘਰਾਂ ਵਿੱਚ ਦੇਸੀ ਸ਼ਰਾਬ ਵੇਚੀ ਜਾਂਦੀ ਹੈ। ਸਬ ਇੰਸਪੈਕਟਰ ਅਨੂਪ ਸਿੰਘ ਨੇ ਦੱਸਿਆ ਕਿ ਪੁਲਿਸ ਪੀੜਤਾਂ ਦੇ ਬਿਆਨ ਲੈ ਰਹੀ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
ਅੰਮ੍ਰਿਤਸਰ ਦੇ ਪਿੰਡ 'ਚ ਜ਼ਹਿਰੀਲੀ ਸ਼ਰਾਬ ਦਾ ਕਹਿਰ, 9 ਲੋਕਾਂ ਦੀ ਮੌਤ ਮਗਰੋਂ ਥਾਣੇਦਾਰ ਸਸਪੈਂਡ
ਏਬੀਪੀ ਸਾਂਝਾ
Updated at:
31 Jul 2020 12:02 PM (IST)
ਪੀੜਤ ਪਰਿਵਾਰਾਂ ਨੇ ਪੁਲਿਸ ਨੂੰ ਦੱਸੇ ਬਗੈਰ ਹੀ ਲਾਸ਼ਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ। ਇਸ ਦੇ ਨਾਲ ਹੀ ਇਹ ਵੀ ਦੋਸ਼ ਲਾਇਆ ਜਾ ਰਿਹਾ ਹੈ ਕਿ ਪਿੰਡ ਦੇ ਕਈ ਘਰਾਂ ਵਿੱਚ ਦੇਸੀ ਸ਼ਰਾਬ ਵੇਚੀ ਜਾਂਦੀ ਹੈ।
ਸੰਕੇਤਕ ਤਸਵੀਰ
- - - - - - - - - Advertisement - - - - - - - - -