Amritsar News: ਪੰਜਾਬ ਦੇ ਬਟਾਲਾ 'ਚ ਸਾਬਕਾ ਕਾਂਗਰਸੀ ਐਮਸੀ ਦੇ ਬੇਟੇ ਵੱਲੋਂ ਨੌਜਵਾਨ ਨੂੰ ਗੋਲੀ ਮਾਰ ਦਿੱਤੀ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਜ਼ਖਮੀ ਨੂੰ ਬਟਾਲਾ ਦੇ ਹਸਪਤਾਲ ਤੋਂ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ, ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਡੀਐਸਪੀ ਲਲਿਤ ਕੁਮਾਰ ਸਮੇਤ ਹੋਰ ਪੁਲਿਸ ਮੁਲਾਜ਼ਮਾਂ ਨੇ ਮੌਕੇ ਦੀ ਬਾਰੀਕੀ ਨਾਲ ਜਾਂਚ ਕਰਦੇ ਹੋਏ ਚਸ਼ਮਦੀਦਾਂ ਤੋਂ ਪੁੱਛਗਿੱਛ ਕੀਤੀ ਹੈ।
ਦਰਅਸਲ, 11 ਮਾਰਚ ਦੀ ਦੇਰ ਸ਼ਾਮ ਬਟਾਲਾ ਦੇ ਮੁਰਗੀ ਮੁਹੱਲੇ ਵਿੱਚ ਸਾਬਕਾ ਐਮਸੀ ਦੇ ਪੁੱਤਰ ਸੁਰਿੰਦਰ ਤੇ ਤੀਰਥ ਰਾਮ ਨਾਮ ਦੇ ਨੌਜਵਾਨ ਵਿਚਕਾਰ ਮਾਮੂਲੀ ਤਕਰਾਰ ਹੋਈ। ਇਸ ਦੌਰਾਨ ਗੁੱਸੇ 'ਚ ਆਏ ਸੁਰਿੰਦਰ ਨੇ ਆਪਣੇ ਰਿਵਾਲਵਰ ਨਾਲ ਤੀਰਥ ਰਾਮ 'ਤੇ ਗੋਲੀਆਂ ਚਲਾ ਦਿੱਤੀਆਂ। ਜ਼ਖਮੀ ਤੀਰਥ ਰਾਮ ਨੂੰ ਸਿਵਲ ਹਸਪਤਾਲ ਬਟਾਲਾ ਲਿਜਾਇਆ ਗਿਆ, ਪਰ ਉਸ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ। ਫਿਲਹਾਲ ਹਾਲਤ ਗੰਭੀਰ ਬਣੀ ਹੋਈ ਹੈ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀਐਸਪੀ ਲਲਿਤ ਕੁਮਾਰ ਤੇ ਹੋਰ ਪੁਲਿਸ ਮੁਲਾਜ਼ਮ ਮੌਕੇ ’ਤੇ ਪੁੱਜੇ। ਪੁਲਿਸ ਨੇ ਪਰਗਟ ਸਿੰਘ ਨਾਂ ਦੇ ਚਸ਼ਮਦੀਦ ਗਵਾਹ ਤੋਂ ਪੁੱਛਗਿੱਛ ਕੀਤੀ। ਪਰਗਟ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਤੀਰਥ ਰਾਮ ਤੇ ਸਾਬਕਾ ਕਾਂਗਰਸੀ ਐਮਸੀ ਦੇ ਪੁੱਤਰ ਸੁਰਿੰਦਰ ਲਾਡਾ ਵਿਚਕਾਰ ਮਾਮੂਲੀ ਤਕਰਾਰ ਹੋਈ ਸੀ।
ਇਸ ਤੋਂ ਬਾਅਦ ਸੁਰਿੰਦਰ ਨੇ ਰਿਵਾਲਵਰ ਤੋਂ ਤੀਰਥ ਰਾਮ 'ਤੇ ਗੋਲੀ ਚਲਾ ਦਿੱਤੀ, ਜੋ ਉਸ ਦੇ ਸਿਰ 'ਚ ਲੱਗੀ। ਇਸ ਤੋਂ ਬਾਅਦ ਸੁਰਿੰਦਰ ਮੌਕੇ ਤੋਂ ਫਰਾਰ ਹੋ ਗਿਆ। ਡੀਐਸਪੀ ਲਲਿਤ ਕੁਮਾਰ ਨੇ ਕਿਹਾ ਹੈ ਕਿ ਮੁਲਜ਼ਮ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ