ਪਟਿਆਲਾ: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੱਖਰੀ ਪਾਰਟੀ ਬਣਾਉਣ ਮਗਰੋਂ ਕਾਂਗਰਸ ਨੇ ਅੱਜ ਉਨ੍ਹਾਂ ਗੜ੍ਹ ਪਟਿਆਲਾ ਵਿੱਚ ਮੀਟਿੰਗ ਕੀਤੀ। ਪੰਜਾਬ ਕਾਂਗਰਸ ਮਾਮਲਿਆਂ ਦੇ ਮੁਖੀ ਹਰੀਸ਼ ਚੌਧਰੀ ਦੀ ਅਗਵਾਈ ਹੇਠ ਇੱਥੋਂ ਦੇ ਸਰਕਟ ਹਾਊਸ ਵਿੱਚ ਹੋਈ ਮੀਟਿੰਗ ਵਿੱਚ ਪਟਿਆਲਾ ਇਲਾਕੇ ਦੇ ਸਾਰੇ ਵਿਧਾਇਕ ਪਹੁੰਚੇ ਜਦੋਂਕਿ ਕੈਪਟਨ ਦੀ ਪਤਨੀ ਬੀਬੀ ਪ੍ਰਨੀਤ ਕੌਰ ਸ਼ਾਮਲ ਨਹੀਂ ਹੋਈ।

ਦੱਸ ਦਈਏ ਕਿ ਕੈਪਟਨ ਵੱਲੋਂ ਵੱਖਰੀ ਪਾਰਟੀ ਬਣਾਉਣ ਮਗਰੋਂ ਕਾਂਗਰਸ ਨੂੰ ਡਰ ਹੈ ਕਿ ਕੁਝ ਵਿਧਾਇਕ ਉਨ੍ਹਾਂ ਨਾਲ ਜਾ ਸਕਦੇ ਹਨ। ਕੈਪਟਨ ਨੇ ਵੀ ਖੁਲਾਸਾ ਕੀਤਾ ਸੀ ਕਿ ਉਨ੍ਹਾਂ ਦੇ ਸੰਪਰਕ ਵਿੱਚ ਕਈ ਵਿਧਾਇਕ ਤੇ ਸੰਸ ਮੈਂਬਰ ਹਨ। ਇਸ ਲਈ ਕਾਂਗਰਸ ਪਹਿਲਾਂ ਹੀ ਮੌਕਾ ਸੰਭਾਲਣ ਵਿੱਚ ਜੁੱਠ ਗਈ ਹੈ।

ਸੂਤਰਾਂ ਅਨੁਸਾਰ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਜ਼ਿਲ੍ਹਾ ਪੱਧਰੀ ਕਾਂਗਰਸੀ ਆਗੂਆਂ ਨਾਲ ਮੀਟਿੰਗਾਂ ਕਰਨਗੇ ਤੇ ਪਾਰਟੀ ਕਾਰਕੁਨਾਂ ਨਾਲ ਵੀ ਗੱਲਬਾਤ ਕਰਨਗੇ। ਇਨ੍ਹਾਂ ਮੀਟਿੰਗਾਂ ਦੀ ਸ਼ੁਰੂਆਤ ਪਟਿਆਲਾ ਤੋਂ ਹੋਈ ਹੈ ਕਿਉਂਕਿ ਸ਼ਾਹੀ ਸ਼ਹਿਰ ਕੈਪਟਨ ਦਾ ਗੜ੍ਹ ਹੈ।

ਜ਼ਿਕਰਯੋਗ ਹੈ ਕਿ ਪਟਿਆਲਾ ਵਿੱਚ ਕਾਂਗਰਸੀ ਆਗੂ ਤੇ ਵਰਕਰ ਦੋ ਖੇਮਿਆਂ ਵਿੱਚ ਵੰਡੇ ਹੋਏ ਹਨ ਤੇ ਕੈਪਟਨ ਅਮਰਿੰਦਰ ਸਿੰਘ ਦੇ ਸਮਰਥਕਾਂ ਨੇ ਪਾਰਟੀ ਖ਼ਿਲਾਫ਼ ਬਗਾਵਤ ਕਰ ਦਿੱਤੀ ਹੈ ਪਰ ਫੇਰ ਵੀ ਉਹ ਕਾਂਗਰਸ ਪਾਰਟੀ ਵਿੱਚ ਉਚ ਅਹੁਦਿਆਂ ’ਤੇ ਤਾਇਨਾਤ ਹਨ। ਇਸ ਸਬੰਧ ਵਿੱਚ ਕਾਂਗਰਸ ਦੇ ਸੀਨੀਅਰ ਆਗੂ ਕਹਿ ਰਹੇ ਹਨ ਕਿ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇਗਾ ਕਿ ਪਟਿਆਲਾ ਜ਼ਿਲ੍ਹਾ ਕਾਂਗਰਸ ਵਿੱਚੋਂ ਕੈਪਟਨ ਦਾ ਨਾਂਅ ਪੂਰੀ ਤਰ੍ਹਾਂ ਹਟਾ ਦਿੱਤਾ ਜਾਵੇ ਤਾਂ ਕਿ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਇਕਜੁੱਟ ਹੋ ਕੇ ਪ੍ਰਚਾਰ ਕਰ ਸਕੇ। 


 


 


ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ


ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ