Crime News: ਫ਼ਰੀਦਕੋਟ 'ਚ ਵੱਡੇ ਭਰਾ ਨੇ ਕੀਤਾ ਛੋਟੇ ਭਰਾ ਦਾ ਕਤਲ, ਗਰਮ ਪਾਣੀ ਨਾਲ ਨਹਾਉਣ ਨੂੰ ਲੈ ਕੇ ਹੋਇਆ ਝਗੜਾ, ਤੇਜ਼ਧਾਰ ਹਥਿਆਰ ਨਾਲ ਵੱਢਿਆ
ਕੁਲਦੀਪ ਸਿੰਘ ਉਰਫ਼ ਗਗਨ ਜੋ ਡੀਜੇ ਗਰੁੱਪ ਨਾਲ ਕੰਮ ਕਰਦਾ ਹੈ, ਕੰਮ 'ਤੇ ਜਾਣ ਦੀ ਤਿਆਰੀ ਕਰ ਰਿਹਾ ਸੀ ਜਿਸ ਲਈ ਉਹ ਨਹਾਉਣ ਲਈ ਪਾਣੀ ਗਰਮ ਕਰ ਰਿਹਾ ਸੀ। ਇਸ ਦੌਰਾਨ ਉਨ੍ਹਾਂ ਦੇ ਵੱਡੇ ਭਰਾ ਗੁਰਮੀਤ ਸਿੰਘ ਜੀਤਾ ਨੇ ਵੀ ਗਰਮ ਪਾਣੀ ਨਾਲ ਨਹਾਉਣਾ ਚਾਹਿਆ ਤਾਂ ਇਸ ਤੋਂ ਬਾਅਦ ਦੋਵਾਂ ਭਰਾਵਾਂ ਵਿੱਚ ਇਸ ਨੂੰ ਲੈ ਝਗੜਾ ਹੋ ਗਿਆ
Crime News: ਫਰੀਦਕੋਟ ਦੇ ਜੈਤੋ ਕਸਬੇ ਵਿੱਚ ਗਰਮ ਪਾਣੀ ਨਾਲ ਨਹਾਉਣ ਨੂੰ ਲੈ ਕੇ ਹੋਏ ਮਾਮੂਲੀ ਝਗੜੇ ਕਾਰਨ ਇੱਕ ਵਿਅਕਤੀ ਨੇ ਆਪਣੇ ਛੋਟੇ ਭਰਾ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ 23 ਸਾਲਾ ਕੁਲਦੀਪ ਸਿੰਘ ਉਰਫ਼ ਗਗਨ ਵਜੋਂ ਹੋਈ ਹੈ। ਸੂਚਨਾ ਤੋਂ ਬਾਅਦ ਥਾਣਾ ਜੈਤੋ ਦੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਘਟਨਾ ਸ਼ਨੀਵਾਰ ਰਾਤ ਕਰੀਬ 10 ਵਜੇ ਟਿੱਬੀ ਸਾਹਿਬ ਰੋਡ 'ਤੇ ਵਾਪਰੀ। ਕੁਲਦੀਪ ਸਿੰਘ ਉਰਫ਼ ਗਗਨ ਜੋ ਡੀਜੇ ਗਰੁੱਪ ਨਾਲ ਕੰਮ ਕਰਦਾ ਹੈ, ਕੰਮ 'ਤੇ ਜਾਣ ਦੀ ਤਿਆਰੀ ਕਰ ਰਿਹਾ ਸੀ ਜਿਸ ਲਈ ਉਹ ਨਹਾਉਣ ਲਈ ਪਾਣੀ ਗਰਮ ਕਰ ਰਿਹਾ ਸੀ। ਇਸ ਦੌਰਾਨ ਉਨ੍ਹਾਂ ਦੇ ਵੱਡੇ ਭਰਾ ਗੁਰਮੀਤ ਸਿੰਘ ਜੀਤਾ ਨੇ ਵੀ ਗਰਮ ਪਾਣੀ ਨਾਲ ਨਹਾਉਣਾ ਚਾਹਿਆ ਤਾਂ ਇਸ ਤੋਂ ਬਾਅਦ ਦੋਵਾਂ ਭਰਾਵਾਂ ਵਿੱਚ ਇਸ ਨੂੰ ਲੈ ਝਗੜਾ ਹੋ ਗਿਆ। ਝਗੜਾ ਇੰਨਾ ਵੱਧ ਗਿਆ ਕਿ ਗੁਰਮੀਤ ਸਿੰਘ ਨੇ ਗੁੱਸੇ 'ਚ ਆ ਕੇ ਤੇਜ਼ਧਾਰ ਹਥਿਆਰ ਚੁੱਕ ਕੇ ਕੁਲਦੀਪ ਸਿੰਘ 'ਤੇ ਇੱਕ ਤੋਂ ਬਾਅਦ ਇਕ ਕਈ ਵਾਰ ਕੀਤੇ।
ਜ਼ਖ਼ਮੀ ਕੁਲਦੀਪ ਸਿੰਘ ਘਰੋਂ ਭੱਜ ਕੇ ਦੂਜੀ ਗਲੀ ਵਿੱਚ ਪਹੁੰਚ ਗਿਆ। ਗੰਭੀਰ ਸੱਟਾਂ ਲੱਗਣ ਕਾਰਨ ਉਹ ਗਲੀ ਵਿੱਚ ਡਿੱਗ ਪਿਆ। ਇਸ ਤੋਂ ਬਾਅਦ ਉਸ ਨੂੰ ਪਹਿਲਾਂ ਜੈਤੋ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ, ਜਿੱਥੋਂ ਉਸ ਨੂੰ ਕੋਟਕਪੂਰਾ ਸਿਵਲ ਹਸਪਤਾਲ ਰੈਫਰ ਕਰ ਦਿੱਤਾ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਇੱਕ ਗੁਆਂਢੀ ਨੇ ਦੱਸਿਆ ਕਿ ਇਹ ਸਾਰੀ ਘਟਨਾ ਮਾਮੂਲੀ ਝਗੜੇ ਤੋਂ ਬਾਅਦ ਵਾਪਰੀ ਹੈ। ਥਾਣਾ ਜੈਤੋਂ ਦੇ ਸਬ-ਇੰਸਪੈਕਟਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ ਫਿਲਹਾਲ ਕਤਲ ਦੇ ਪਿੱਛੇ ਦੇ ਠੋਸ ਕਾਰਨਾਂ ਬਾਰੇ ਕੋਈ ਠੋਸ ਜਾਣਕਾਰੀ ਨਹੀਂ ਮਿਲੀ ਹੈ। ਜਾਂਚ ਦੇ ਆਧਾਰ 'ਤੇ ਜੋ ਵੀ ਤੱਥ ਸਾਹਮਣੇ ਆਉਣਗੇ, ਕਾਰਵਾਈ ਕੀਤੀ ਜਾਵੇਗੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।