Punjab News: ਫਿਰੋਜ਼ਪੁਰ ਵਿੱਚ ਹਿੰਦ-ਪਾਕਿ ਕੌਮਾਂਤਰੀ ਸਰਹੱਦ ਨੇੜੇ ਸਥਿਤ ਪਿੰਡ ਦੁਲਚੀ ਕੇ ਤੋਂ ਬਹੁਤ ਹੀ ਦੁੱਖ ਦਾਇਕ ਖਬਰ ਸਾਹਮਣੇ ਆਈ ਹੈ। ਜਿੱਥੇ ਬੱਚਿਆਂ ਦੇ ਨਾਲ ਬਹੁਤ ਹੀ ਮਾੜੀ ਘਟਨਾ ਵਾਪਰੀ ਹੈ। ਪਿੰਡ ਦੁਲਚੀ ਕੇ ਵਿਖੇ ਇਕ ਮੇਲੇ 'ਚ ਝੂਲੇ ਦੀ ਰੱਸੀ ਵਿਚ ਫਸਣ ਕਾਰਨ ਇੱਕ ਬੱਚੇ ਦੀ ਮੌਤ ਹੋ ਗਈ, ਜਦਕਿ 2 ਬੱਚਿਆਂ ਦੇ ਗੰਭੀਰ ਜ਼ਖ਼ਮੀ ਹੋਣ ਦੀ ਖਬਰ ਹੈ।



ਪ੍ਰਸ਼ਾਸਨਿਕ ਲਾਪਰਵਾਹੀ ਦੇ ਚੱਲਦਿਆਂ ਵਾਪਰਿਆ ਇਹ ਹਾਦਸਾ


ਮ੍ਰਿਤਕ ਬੱਚੇ ਦੀ ਪਛਾਣ ਅਮਨਦੀਪ ਪੁੱਤਰ ਜੋਗਿੰਦਰ ਸਿੰਘ ਵਾਸੀ ਕਾਲੂਵਾਲਾ ਉਮਰ 16 ਸਾਲ ਵਜੋਂ ਹੋਈ ਹੈ। ਇਕ ਬੱਚੇ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਪ੍ਰਸ਼ਾਸਨਿਕ ਲਾਪਰਵਾਹੀ ਦੇ ਚੱਲਦਿਆਂ ਇਹ ਹਾਦਸਾ ਵਾਪਰਿਆ ਹੈ। ਕਿਉਂਕਿ ਬਿਨ੍ਹਾਂ ਕਿਸੇ ਸੁਰੱਖਿਆ ਪ੍ਰਬੰਧਾਂ ਅਤੇ ਝੂਲਿਆਂ ਦੀ ਜਾਂਚ ਕੀਤੇ ਬਗੈਰ ਹੀ ਮੰਜ਼ੂਰੀ ਦਿੱਤੀ ਗਈ। ਹਾਦਸੇ ਤੋਂ ਬਾਅਦ ਝੂਲੇ ਦਾ ਮਾਲਕ ਫਰਾਰ ਹੋ ਗਿਆ ਹੈ। ਮ੍ਰਿਤਕ ਬੱਚੇ ਦਾ ਸਥਾਨਕ ਸਿਵਲ ਹਸਪਤਾਲ ਵਿਖੇ ਪੋਸਟਮਾਰਟਮ ਕੀਤਾ ਜਾ ਰਿਹਾ ਹੈ।


ਮੰਜ਼ਰ ਬਹੁਤ ਹੀ ਖੌਫਨਾਕ ਸੀ


ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਦੁਲਚੀ ਕੇ ਵਿਖੇ ਲੱਗੇ ਮੇਲੇ ਦੌਰਾਨ ਕਬਾੜ ਕਿਸਮ ਦੇ ਚੱਲ ਰਹੇ ਝੂਲੇ ਆਪਸ ਵਿਚ ਵੱਜਣ ਨਾਲ ਤਿੰਨ ਬੱਚੇ ਗਲੇ 'ਚ ਟੁੱਟੀ ਰੱਸੀ ਫਸਣ ਕਾਰਨ ਝੂਲੇ ਤੋਂ ਹੇਠਾਂ ਡਿੱਗ ਗਏ। ਜਦੋਂ ਝੂਲਾ ਰੁਕ ਰਿਹਾ ਸੀ ਤਾਂ ਝੂਲੇ ਨਾਲ ਟਕਰਾ ਕੇ ਤਿੰਨੋਂ ਬੱਚੇ ਗੰਭੀਰ ਜ਼ਖ਼ਮੀ ਹੋ ਗਏ। ਇਨ੍ਹਾਂ ਵਿੱਚੋਂ ਇਕ ਬੱਚੇ ਦੀ ਮੌਤ ਹੋ ਗਈ, ਜਦੋਂਕਿ ਦੋ ਬੱਚੇ ਗੰਭੀਰ ਜ਼ਖ਼ਮੀ ਦੱਸੇ ਜਾ ਰਹੇ ਹਨ। ਲੋਕਾਂ ਨੇ ਦੱਸਿਆ ਮੰਜ਼ਰ ਬਹੁਤ ਹੀ ਖੌਫਨਾਕ ਸੀ।


ਹਾਦਸੇ ਤੋਂ ਬਾਅਦ ਮੇਲਾ ਬੰਦ ਕਰ ਦਿੱਤਾ ਗਿਆ ਅਤੇ ਝੂਲਾ ਮਾਲਕ ਫਰਾਰ ਹੋ ਗਿਆ। ਇਹ ਮੇਲਾ ਪਿੰਡ ਦੁਲਚੀ ਕੇ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਲਗਾਇਆ ਜਾਂਦਾ ਹੈ। ਜਿੱਥੇ ਹਜ਼ਾਰਾਂ ਲੋਕ ਪਹੁੰਚਦੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪ੍ਰਸ਼ਾਸਨ ਵੱਲੋਂ ਇਸ ਮੇਲੇ ਨੂੰ ਕਰਵਾਉਣ ਦੀ ਕੋਈ ਇਜਾਜ਼ਤ ਨਹੀਂ ਦਿੱਤੀ ਗਈ। ਪ੍ਰਬੰਧਕਾਂ ਵੱਲੋਂ ਪ੍ਰਸ਼ਾਸਨ ਦੀ ਮਨਜ਼ੂਰੀ ਤੋਂ ਬਿਨਾਂ ਹੀ ਮੇਲਾ ਲਗਾਇਆ ਗਿਆ ਸੀ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।