Punjab News: ਫ਼ਿਰੋਜ਼ਪੁਰ ਦੇ ਪਿੰਡ ਗਾਮੇ ਵਾਲਾ ਤੋਂ ਆਪਸੀ ਦੋ ਧਿਰਾ ਦੇ ਵਿੱਚਕਾਰ ਝਗੜਾ ਹੋਣ ਦੀ ਖ਼ਬਰ ਸਾਹਮਣੇ ਆ ਰਹੀਂ ਹੈ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਕਾਨੂੰਨ ਵਿਵਸਥਾ ਕਾਇਮ ਹੋਣ ਦਾ ਦਾਅਵਾ ਕਰ ਰਹੀ ਹੈ। ਪਰ ਇਹ ਤਸਵੀਰਾਂ ਸਪੱਸ਼ਟ ਕਰ ਰਹੀਆਂ ਹਨ ਕਿ ਕਾਨੂੰਨ ਵਿਵਸਥਾ ਕਿੰਨੀ ਕੰਮ ਕਰ ਰਹੀ ਹੈ ਅਤੇ ਕਿੰਨੀ ਨਹੀਂ। ਸ਼ਰੇਆਮ ਗੋਲੀਬਾਰੀ ਅਤੇ ਪਥਰਾਅ ਹੋ ਰਿਹਾ ਹੈ।


ਇਹ ਦੋਵੇਂ ਧਿਰਾਂ ਪਿੰਡ ਗਾਮੇ ਵਾਲਾ ਦੀਆਂ ਰਹਿਣ ਵਾਲੀਆਂ ਹਨ, ਜਿਨ੍ਹਾਂ ਦਾ ਆਪਸੀ ਝਗੜਾ ਪਿਛਲੇ ਕਈ ਸਾਲਾਂ ਤੋਂ ਚੱਲ ਰਿਹਾ ਸੀ। ਮ੍ਰਿਤਕ ਯੂਨਸ ਦੇ ਪਰਿਵਾਰ ਨੇ ਦੋਸ਼ ਲਾਇਆ ਕਿ ਇੰਦਰਜੀਤ ਅਤੇ ਉਸ ਦੇ ਭਰਾ ਪਿੰਡ ਵਿੱਚ ਨਸ਼ਾ ਵੇਚਦੇ ਸਨ, ਜਿਨ੍ਹਾਂ ਨੂੰ ਉਨ੍ਹਾਂ ਨੇ ਕਈ ਵਾਰ ਰੋਕਣ ਦੀ ਕੋਸ਼ਿਸ਼ ਕੀਤੀ ਸੀ। ਇੰਦਰਜੀਤ ਵੀ ਕਈ ਵਾਰ ਲੜ ਚੁੱਕਾ ਹੈ।


ਬੀਤੇ ਦਿਨ ਫਿਰ ਉਨ੍ਹਾਂ ਨਾਲ ਝਗੜਾ ਹੋ ਗਿਆ ਅਤੇ ਉਨ੍ਹਾਂ ਨੇ ਇੱਟਾਂ-ਪੱਥਰ ਸੁੱਟੇ ਅਤੇ ਗੋਲੀਆਂ ਚਲਾਈਆਂ। ਇਸ ਘਟਨਾ 'ਚ ਘਰ ਦੀ ਛੱਤ 'ਤੇ ਖੜ੍ਹੇ ਇਕ ਨੌਜਵਾਨ ਦੇ ਪੇਟ 'ਚ ਗੋਲੀ ਲੱਗਣ ਨਾਲ ਉਸ ਦੀ ਮੌਤ ਹੋ ਗਈ।


ਇਸ ਲੜਾਈ ਵਿੱਚ ਇੱਕ ਹੋਰ ਨੌਜਵਾਨ ਯੂਨਸ ਦੀ ਵੀ ਮੌਤ ਹੋ ਗਈ ਹੈ। ਮ੍ਰਿਤਕ ਯੂਨਸ ਦੇ ਤਾਇਆ ਪੁੱਤਰ ਜਸਵੀਰ ਨੇ ਦੱਸਿਆ ਕਿ ਗੋਲੀਆਂ ਚਲਾਉਣ ਵਾਲੇ ਕੁਝ ਲੋਕ ਪਿਛਲੇ ਕਈ ਸਾਲਾਂ ਤੋਂ ਪਿੰਡ ਵਿੱਚ ਨਸ਼ਾ ਵੇਚ ਰਹੇ ਹਨ। ਉਹ ਪਹਿਲਾਂ ਵੀ ਕਈ ਵਾਰ ਉਨ੍ਹਾਂ ਨਾਲ ਲੜ ਚੁੱਕਾ ਹੈ। ਪੂਰੀ ਯੋਜਨਾਬੰਦੀ ਦੇ ਨਾਲ-ਨਾਲ ਬਾਹਰੋਂ ਵੀ ਕਈ ਲੋਕ ਆਏ ਸਨ ਜਿਨ੍ਹਾਂ ਕੋਲ ਹਥਿਆਰ ਸਨ। ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ।



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

 

ਇਹ ਵੀ ਪੜ੍ਹੋ:

 


Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!