ਫਿਰੋਜ਼ਪੁਰ 'ਚ ਉਗਰਾਹਾਂ ਜਥੇਬੰਦੀ ਨੇ ਰੇਲਵੇ ਟਰੈਕ ਕੀਤਾ ਜਾਮ, ਧਰਨਾ ਲਾ ਕੀਤੀ ਨਾਅਰੇਬਾਜ਼ੀ
ਅੱਜ ਫਿਰੋਜ਼ਪੁਰ 'ਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਫਿਰੋਜ਼ਪੁਰ ਲੁਧਿਆਣਾ ਰੇਲਵੇ ਟਰੈਕ ਜਾਂਮ ਕੀਤਾ ਗਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਫਿਰੋਜ਼ਪੁਰ: ਅੱਜ ਫਿਰੋਜ਼ਪੁਰ 'ਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਫਿਰੋਜ਼ਪੁਰ ਲੁਧਿਆਣਾ ਰੇਲਵੇ ਟਰੈਕ ਜਾਂਮ ਕੀਤਾ ਗਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਸਬੰਧੀ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋ ਰਹੀ ਹੈ। ਕਿਉਂਕਿ ਪੰਜਾਬ ਸਰਕਾਰ ਨੇ ਸੱਤਾ 'ਚ ਆਉਣ ਤੋਂ ਪਹਿਲਾਂ ਕਿਸਾਨਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸੀ। ਪਰ ਇੱਕ ਵੀ ਵਾਅਦੇ ਤੇ ਪੰਜਾਬ ਸਰਕਾਰ ਖਰੀ ਨਹੀਂ ਉੱਤਰੀ।
ਉਨ੍ਹਾਂ ਕਿਹਾ ਪੰਜਾਬ ਸਰਕਾਰ ਨੇ ਕਿਹਾ ਸੀ ਕਿ ਮੂੰਗੀ ਦੀ ਫਸਲ ਤੇ MSP ਮਿਲੇਗੀ ਪਰ ਨਹੀਂ ਮਿਲੀ। ਕਿਸਾਨਾਂ ਨੂੰ ਸਿੱਧੀ ਬਿਜਾਈ ਤੇ ਸਬਸਿਡੀ ਮਿਲੇਗੀ ਉਹ ਵੀ ਨਹੀਂ ਮਿਲੀ ਅਤੇ ਨਾ ਹੀ ਹਾਲੇ ਤੱਕ ਗੁਲਾਬੀ ਸੁੰਡੀ ਨਾਲ ਖਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ ਹੀ ਮਿਲਿਆ ਹੈ।
ਜਿਸ ਦੇ ਵਿਰੋਧ ਵਿੱਚ ਅੱਜ ਉਹ ਰੇਲਵੇ ਟਰੈਕ ਜਾਮ ਕਰਕੇ ਪੰਜਾਬ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਜੇ ਸਰਕਾਰ ਨੇ ਜਲਦ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਵੱਡੇ ਪੱਧਰ ਤੇ ਪੰਜਾਬ ਵਿੱਚ ਸਰਕਾਰ ਦੇ ਖਿਲਾਫ਼ ਸਘੰਰਸ਼ ਵਿੱਢਿਆ ਜਾਵੇਗਾ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :