ਸ੍ਰੀ ਮੁਕਤਸਰ ਸਾਹਿਬ: ਪਿੰਡ ਰੁਪਾਣਾ ਵਿੱਚ ਨਾਜਾਇਜ ਸ਼ਰਾਬ ਦੀ ਵਿਕਰੀ ਦੀ ਸੁਚਨਾ ਮਗਰੋਂ ਪੁਲਿਸ ਤੇ ਸ਼ਰਾਬ ਦੇ ਠੇਕੇਦਾਰ ਦਾ ਕਰਿੰਦੇ ਘਰ ਵਿੱਚ ਤਲਾਸ਼ੀ ਲੈਣ ਪਹੁੰਚੇ। ਪਰਿਵਾਰ ਦਾ ਇਲਜ਼ਾਮ ਹੈ ਕਿ ਤਲਾਸ਼ੀ ਸਮੇਂ ਠੇਕੇਦਾਰ ਦੇ ਕਰਿੰਦੇ ਨੇ ਉਨ੍ਹਾਂ ਦੇ ਘਰ ਵਿੱਚ ਉਨ੍ਹਾਂ ਦੀ ਧੀ ਦਾ ਹੱਥ ਫੜਿਆ। ਇਸ ਤੋਂ ਬਾਅਦ ਲੜਕੀ ਨੇ ਰੌਲਾ ਪਾਇਆ ਤੇ ਪਿੰਡ ਵਾਸੀ ਇਕੱਠੇ ਹੋਏ।


ਇਸ ਤੋਂ ਬਾਅਦ ਇਕੱਠੇ ਹੋਏ ਲੋਕਾਂ ਨੇ ਪੁਲਿਸ ਦੇ ਸਾਹਮਣੇ ਹੀ ਠੇਕੇਦਾਰ ਦੇ ਕਰਿੰਦੇ ਦੀ ਕੁੱਟਮਾਰ ਕੀਤੀ। ਪੁਲਿਸ ਨੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਪਰਿਵਾਰ ਨੇ ਕਰਿੰਦੇ ਦੀ ਖੂਬ ਕੁੱਟਮਾਰ ਕੀਤੀ।


ਫਿਲਹਾਲ ਇਸ ਮਾਮਲੇ ਵਿੱਚ ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਨਸਾਫ ਦਿੱਤਾ ਜਾਏ ਕਿਉਂਕਿ ਉਨ੍ਹਾਂ ਦੇ ਘਰੋਂ ਕਿਸੇ ਤਰ੍ਹਾਂ ਦੀ ਕੋਈ ਬਰਾਮਦਗੀ ਨਹੀਂ ਹੋਈ। ਕੁੱਟਮਾਰ ਦੀ ਇਹ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ।


ਇਹ ਵੀ ਪੜ੍ਹੋ: ਅਮਰੀਕਾ ’ਚ ਵੱਸਦੇ ਭਾਰਤੀਆਂ ਲਈ ਧਰਮ ਅਹਿਮ ਪਰ ਉਹ ਨਹੀਂ ਕਰਦੇ ਦਿਖਾਵਾ, ਸਰਵੇਖਣ 'ਚ ਖੁਲਾਸਾ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904