ਪੜਚੋਲ ਕਰੋ

ਚੋਣ ਨਤੀਜੇ 2024

(Source: ECI/ABP News/ABP Majha)

GST ਕੌਂਸਲ ਦੀ ਮੀਟਿੰਗ 'ਚ ਪੰਜਾਬ ਦੇ ਵਿੱਤ ਮੰਤਰੀ ਇਸ ਮੁੱਦੇ 'ਤੇ ਅੜੇ, ਕੇਂਦਰ ਸਰਕਾਰ ਨਾਲ ਹੋਈ ਜ਼ੋਰਦਾਰ ਬਹਿਸ 

GST Council meeting : ਸਕਰੈਪ ਖੇਤਰ ਵਿੱਚ ਟੈਕਸ ਦੀ ਚੋਰੀ ਨੂੰ ਰੋਕਣ ਦਾ ਮੁੱਦਾ ਉਠਾਉਂਦੇ ਹੋਏ ਚੀਮਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਵਪਾਰ ਅਤੇ ਉਦਯੋਗ ਦੇ ਨਾਲ-ਨਾਲ ਟੈਕਸ ਪ੍ਰਸ਼ਾਸਨ ਦੇ ਨੁਮਾਇੰਦਿਆਂ ਸਮੇਤ ਪ੍ਰਮੁੱਖ ਭਾਈਵਾਲਾਂ ਨਾਲ ਸਲਾਹ

GST Council meeting : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਮੰਗਲਵਾਰ ਨੂੰ ਨਵੀਂ ਦਿੱਲੀ ਵਿੱਚ ਹੋਈ ਜੀਐਸਟੀ ਕੌਂਸਲ ਦੀ 50ਵੀਂ ਮੀਟਿੰਗ ਦੌਰਾਨ ਵਸਤਾਂ ਤੇ ਸੇਵਾਵਾਂ ਕਰ (ਜੀਐਸਟੀ) ਵਿੱਚ ਢਾਂਚਾਗਤ ਖਾਮੀਆਂ ਨੂੰ ਉਜਾਗਰ ਕਰਦਿਆਂ ਏਕੀਕ੍ਰਿਤ ਵਸਤਾਂ ਤੇ ਸੇਵਾਂਵਾਂ ਕਰ ਆਈਜੀਐਸਟੀ) ਐਕਟ ਦੀ ਧਾਰਾ 10 ਵਿੱਚ ਸੋਧ ਸਬੰਧੀ ਪੰਜਾਬ ਵੱਲੋਂ ਜ਼ੋਰਦਾਰ ਢੰਗ ਨਾਲ ਦਲੀਲ ਪੇਸ਼ ਕੀਤੀ ਗਈ।

ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਮੰਜ਼ਿਲ ਅਧਾਰਤ ਖਪਤ ਕਰ ਦੇ ਸਿਧਾਂਤ ਅਨੁਸਾਰ ਬਿਜ਼ਨਸ ਟੂ ਕੰਜ਼ਿਊਮਰ ਟ੍ਰਾਂਜੈਕਸ਼ਨ (ਬੀ2ਸੀ) ਵਿੱਚ ਕਾਊਂਟਰ ਸਪਲਾਈ ਦੀ ਜਗ੍ਹਾ ਸਪਲਾਈ ਦੇ ਸਥਾਨ ਦੀ ਸਪੱਸ਼ਟ ਪਰਿਭਾਸ਼ਾ ਦੇ ਪ੍ਰਸਤਾਵ ਨੂੰ ਪ੍ਰਵਾਨਗੀ ਦੇਣ ਲਈ ਸਫਲਤਾਪੂਰਵਕ ਢੰਗ ਨਾਲ ਤਰਕ ਪੇਸ਼ ਕੀਤੇ ਗਏ। ਉਨ੍ਹਾਂ ਕਿਹਾ ਕਿ ਇਸ ਸੋਧ ਨਾਲ ਸੂਬੇ ਦੇ ਜੀਐਸਟੀ ਮਾਲੀਏ ਨੂੰ ਵੱਡਾ ਲਾਹਾ ਪਹੁੰਚਣ ਦੀ ਉਮੀਦ ਹੈ।

ਸਕਰੈਪ ਖੇਤਰ ਵਿੱਚ ਟੈਕਸ ਦੀ ਚੋਰੀ ਨੂੰ ਰੋਕਣ ਦਾ ਮੁੱਦਾ ਉਠਾਉਂਦੇ ਹੋਏ ਚੀਮਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਵਪਾਰ ਅਤੇ ਉਦਯੋਗ ਦੇ ਨਾਲ-ਨਾਲ ਟੈਕਸ ਪ੍ਰਸ਼ਾਸਨ ਦੇ ਨੁਮਾਇੰਦਿਆਂ ਸਮੇਤ ਪ੍ਰਮੁੱਖ ਭਾਈਵਾਲਾਂ ਨਾਲ ਸਲਾਹ-ਮਸ਼ਵਰਾ ਮੀਟਿੰਗ ਦੀ ਤਜਵੀਜ਼ ਪੇਸ਼ ਕੀਤੀ ਹੈ ਤਾਂ ਜੋ ਉਕਤ ਖੇਤਰ ਵਿਚਲੀ ਇਸ ਸਮੱਸਿਆ ਲਈ ਢੁਕਵੇਂ ਹੱਲ ਕੱਢੇ ਜਾ ਸਕਣ। ਆਨਲਾਈਨ ਗੇਮਿੰਗ 'ਤੇ ਟੈਕਸ ਲਗਾਉਣ ਦੇ ਮੁੱਦੇ 'ਤੇ ਬੋਲਦਿਆਂ ਉਨ੍ਹਾਂ ਨੇ ਕਿਹਾ ਕਿ ਮੀਟਿੰਗ ਦੌਰਾਨ ਇਸਦੇ ਦੇਸ਼ ਦੇ ਨੌਜਵਾਨਾਂ 'ਤੇ ਪੈਣ ਵਾਲੇ ਪ੍ਰਭਾਵ ਅਤੇ ਇਸ ਖੇਤਰ ਦੀ ਗੈਰ-ਨਿਯੰਤਰਿਤ ਉੱਨਤੀ ਨਾਲ ਦੇਸ਼ ਦੇ ਸਮਾਜਿਕ ਤਾਣੇ-ਬਾਣੇ 'ਤੇ ਪੈਣ ਵਾਲੇ ਪ੍ਰਭਾਵ ਨੂੰ ਉਜਾਗਰ ਕੀਤਾ ਗਿਆ। 

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਆਨਲਾਈਨ ਗੇਮਿੰਗ 'ਤੇ 28 ਫੀਸਦੀ ਟੈਕਸ ਲਗਾਉਣ ਦੀ ਤਜਵੀਜ਼ ਦਾ ਜ਼ੋਰਦਾਰ ਸਮਰਥਨ ਕੀਤਾ ਹੈ ਅਤੇ ਟੈਕਸ ਦਾ ਭੁਗਤਾਨ ਕੁੱਲ ਗੇਮਿੰਗ ਮਾਲੀਏ ਦੀ ਬਜਾਏ ਫੇਸ ਵੈਲਿਊ ਅਨੁਸਾਰ ਕੀਤਾ ਜਾਵੇਗਾ।  ਵਿੱਤ ਮੰਤਰੀ ਨੇ ਅੱਗੇ ਕਿਹਾ ਕਿ ਜੀ.ਐਸ.ਟੀ ਕੌਂਸਲ ਦੀ ਮੀਟਿੰਗ ਦੌਰਾਨ ਸਰਕਾਰ ਅਤੇ ਸਥਾਨਕ ਸਰਕਾਰਾਂ ਨੂੰ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਸੇਵਾਵਾਂ ਨੂੰ ਦਿੱਤੀ ਜਾ ਰਹੀ ਮੌਜੂਦਾ ਛੋਟ ਨੂੰ ਘਟਾਉਣ ਦੇ ਪ੍ਰਸਤਾਵ 'ਤੇ ਚਰਚਾ ਕਰਦੇ ਹੋਏ ਸੂਬੇ ਵੱਲੋਂ ਠੋਸ ਦਲੀਲ ਦਿੱਤੀ ਗਈ ਕਿ ਅਜਿਹੀ ਕਟੌਤੀ ਦਾ ਰਾਜ ਸਰਕਾਰ ਦੇ ਨਾਲ-ਨਾਲ ਸਥਾਨਕ ਸਰਕਾਰਾਂ ਜਿੰਨ੍ਹਾਂ ਵਿੱਚ ਪੰਚਾਇਤਾਂ ਅਤੇ ਨਗਰ ਪਾਲਿਕਾਵਾਂ ਸ਼ਾਮਿਲ ਹਨ ਵੱਲੋਂ ਲੋਕਾਂ ਨੂੰ ਬੁਨਿਆਦੀ ਸੇਵਾਵਾਂ ਪ੍ਰਦਾਨ ਕਰਨ ਦੀ ਸਮਰੱਥਾ ਤੇ ਮਾੜਾ ਪ੍ਰਭਾਵ ਪਵੇਗਾ,

ਇਸ ਲਈ ਉਕਤ ਏਜੰਡੇ ਨੂੰ ਹੋਰ ਆਤਮ-ਪੜਚੋਲ ਦੀ ਲੋੜ ਹੈ ਅਤੇ ਕੋਈ ਵੀ ਫੈਸਲਾ ਜਲਦਬਾਜ਼ੀ ਵਿੱਚ ਨਹੀਂ ਲਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਕਤ ਦਲੀਲ ਨੂੰ ਧਿਆਨ ਵਿੱਚ ਰੱਖਦਿਆਂ  ਜੀਐਸਟੀ ਕੌਂਸਲ ਵੱਲੋਂ ਇਸ ਏਜੰਡੇ ਨੂੰ ਮੁਲਤਵੀ ਕਰ ਦਿੱਤਾ ਗਿਆ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ

Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ

ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ

ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ

ABP Premium

ਵੀਡੀਓਜ਼

Insta ਤੇ FB 'ਤੇ ਲੱਖਾਂ 'ਚ followers, ਵੋਟਾਂ ਮਿਲੀਆਂ ਸਿਰਫ਼ 146, Socail Media 'ਤੇ ਰੱਜ ਕੇ ਉੱਡਿਆ ਮਜ਼ਾਕBJP ਲੀਡਰ ਨੇ ਕਿਸਾਨ ਲੀਡਰ Jagjit Singh Dhalewal ਨੂੰ ਵੰਗਾਰਿਆਪੰਜਾਬ ਰੋਡਵੇਜ਼ ਦੀਆਂ ਬੱਸਾਂ ਹੁਣ ਦਿੱਲੀ 'ਚ ਦਾਖਿਲ ਨਹੀਂ ਹੋ ਸਕਣਗੀਆਂAAP|Harjot Bains| ਭੰਗੜੇ ਪਾ ਕੇ ਆਪ ਵਰਕਰਾਂ ਨੇ ਮਨਾਈ ਖੁਸ਼ੀ, Harjot Bains ਨੇ ਕਹਿ ਦਿੱਤੀ ਵੱਡੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?

Barnala Results: ਬਾਗੀ ਬਾਠ ਨੇ ਵਿਗਾੜੀ ‘ਆਪ’ ਦੀ ਖੇਡ! ਢਹਿ ਗਿਆ ਮਜਬੂਤ ਗੜ੍ਹ?

Punjab By Poll: ਗਿੱਦੜਬਾਹਾ ਵਾਲਿਆਂ ਨੇ ਨਹੀਂ ਦਿੱਤਾ ਸੁਖਰਾਜ ਸਿੰਘ ਦਾ ਸਾਥ, ਨੋਟਾਂ ਤੋਂ ਵੀ ਘੱਟ ਪਈਆਂ  ਵੋਟਾਂ !

Punjab By Poll Result: ਆਪ ਨੇ 2 ਤੇ ਕਾਂਗਰਸ ਨੇ 1 ਸੀਟ 'ਤੇ ਮਾਰੀ ਬਾਜ਼ੀ, ਚੌਥੀ ਸੀਟ 'ਤੇ ਆਪ ਦੀ ਲੀਡ

Embed widget