ਗੁਰਦਾਸਪੁਰ 'ਚ ਵਿਅਕਤੀ ਨੂੰ ਮੋਟਰਸਾਈਕਲ ਸਵਾਰ ਅਣਪਛਾਤੇ ਨੌਜਵਾਨਾਂ ਨੇ ਮਾਰੀਆਂ ਗੋਲੀਆਂ
ਗੁਰਦਾਸਪੁਰ 'ਚ ਵਿਅਕਤੀ ਨੂੰ ਮੋਟਰਸਾਈਕਲ ਸਵਾਰ ਅਣਪਛਾਤੇ ਨੌਜਵਾਨਾਂ ਨੇ ਮਾਰੀਆਂ ਗੋਲੀਆਂ
ਗੁਰਦਾਸਪੂਰ: ਜ਼ਿਲ੍ਹੇ ਦੇ ਹਲਕਾ ਫਤਿਹਗਡ਼੍ਹ ਚੂਡ਼ੀਆਂ ਵਿਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਮੋਟਰਸਾਈਕਲ 'ਤੇ ਆਏ ਦੋ ਅਣਪਛਾਤੇ ਨੌਜਵਾਨਾਂ ਨੇ ਇੱਕ ਵਿਅਕਤੀ ਨੂੰ ਗੋਲੀਆਂ ਮਾਰ ਕੇ ਜ਼ਖ਼ਮੀ ਕਰ ਦਿੱਤਾ। ਵਾਰਦਾਤ ਦੀ ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਵੀ ਕੈਦ ਹੋਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਨਿਵਾਸੀਆਂ ਨੇ ਦੱਸਿਆ ਕਿ ਸਤਨਾਮ ਸਿੰਘ ਉਰਫ਼ ਸੱਤੂ ਨਾਂਅ ਦਾ ਨੌਜਵਾਨ ਆਪਣੀ ਗੱਡੀ ਵਿਚ ਬੈਠ ਰਿਹਾ ਸੀ। ਇਸ ਦੌਰਾਨ ਮੋਟਰਸਾਈਕਲ 'ਤੇ ਆਏ ਦੋ ਨੌਜਵਾਨਾਂ ਨੇ ਉਸ 'ਤੇ ਫਾਇਰਿੰਗ ਕਰ ਦਿੱਤੀ। ਜਿਸ ਵਿਚ ਸਤਨਾਮ ਸਿੰਘ ਉਰਫ ਸੱਤੂ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਜ਼ਖ਼ਮੀ ਹਾਲਤ 'ਚ ਉਸ ਨੂੰ ਇਲਾਜ ਦੇ ਲਈ ਅੰਮ੍ਰਿਤਸਰ ਰੈਫਰ ਕੀਤਾ ਗਿਆ ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਹੈ।
ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਸ਼ਰਾਬ ਦਾ ਠੇਕੇਦਾਰ ਹੈ। ਫਿਲਹਾਲ ਪੁਲਿਸ ਵੱਲੋਂ ਦੋਸ਼ੀਆਂ ਨੂੰ ਫੜਨ ਲਈ ਨਾਕੇਬੰਦੀ ਕਰ ਦਿੱਤੀ ਹੈ। ਨਾਲ ਹੀ ਪੁਲਿਸ ਨੇ ਸੀਸੀਟੀਵੀ ਫੁਟੇਜ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਜਾਂਚ ਪੜਤਾਲ ਕਰਨੀ ਵੀ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਬਾਰੇ ਪੁਲਿਸ ਨੇ ਦੱਸਿਆ ਕਿ ਇਸ ਨੌਜਵਾਨ ਨੂੰ ਗੋਲੀਆਂ ਕਿਉਂ ਮਾਰੀਆਂ ਗਈਆਂ ਹਨ ਇਸਦਾ ਕਾਰਨ ਅਜੇ ਸਾਹਮਣੇ ਨਹੀਂ ਆ ਸਕਿਆ।
ਇਹ ਵੀ ਪੜ੍ਹੋ: ਪਤੀ-ਪਤਨੀ ਦੇ ਝਗੜੇ ਨੂੰ ਸੁਲਝਾਉਣ ਗਈ ਪੁਲਿਸ 'ਤੇ ਚਾੜਿਆ ਕੁੱਟਮਾਰ, ਐਸਆਈ ਦਾ ਫਾੜਿਆ ਸਿਰ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904