(Source: ECI/ABP News/ABP Majha)
Punjab news: ਹੁਸ਼ਿਆਰਪੁਰ 'ਚ ਆਪ ਸਰਕਾਰ ਤੁਹਾਡੇ ਦੁਆਰ ਤਹਿਤ ਕੈਂਪ ਦਾ ਆਯੋਜਨ, ਲੋਕਾਂ ਨੂੰ ਸਰਕਾਰੀ ਸਹੂਲਤਾਂ ਕਰਵਾਈਆਂ ਉਪਲਬਧ
Punjab news: ਕੈਂਪ 'ਚ ਆਏ ਲੋਕਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਤੇ ਤੁਰੰਤ ਮੌਕੇ 'ਤੇ ਮੌਜੂਦ ਅਧਿਕਾਰੀਆਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ।
Punjab news: 'ਆਪ' ਦੀ ਸਰਕਾਰ ਤੁਹਾਡੇ ਦੁਆਰ ਤਹਿਤ ਅੱਜ ਹੁਸ਼ਿਆਰਪੁਰ ਦੇ ਬਹਾਦਰਪੁਰ ਵਿਖੇ ਸਥਿਤ ਡੇਰਾ ਬਾਬਾ ਚਰਨਸ਼ਾਹ ਵਿਖੇ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵਿਸ਼ੇਸ਼ ਤੌਰ ਤੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਸ਼ਾਮਿਲ ਹੋਏ ਤੇ ਜਿੱਥੇ ਉਨ੍ਹਾਂ ਵਲੋਂ ਕੈਂਪਾ ਦੌਰਾ ਕੀਤਾ ਗਿਆ।
ਉੱਥੇ ਹੀ ਕੈਂਪ 'ਚ ਆਏ ਲੋਕਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਤੇ ਤੁਰੰਤ ਮੌਕੇ 'ਤੇ ਮੌਜੂਦ ਅਧਿਕਾਰੀਆਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ।
ਮੀਡੀਆ ਦੇ ਮੁਖਾਤਬ ਹੁੰਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਅੱਜ ਹੁਸਿ਼ਆਰਪੁਰ 'ਚ 30 ਤੋਂ ਵਧੇਰੇ ਇਸ ਤਰ੍ਹਾਂ ਦੇ ਕੈਂਪ ਲਗਾਏ ਗਏ ਹਨ ਤੇ ਹੁਸ਼ਿਆਰਪੁਰ ਸਬ-ਡਵੀਜ਼ਨ ਚ 9 ਕੈਂਪ ਲਗਾਏ ਗਏ ਹਨ, ਜਿੱਥੇ ਕਿ ਲੋਕਾਂ ਨੂੰ ਸਰਕਾਰੀ ਸਹੂਲਤਾਵਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ: Punjab news: ਸੂਬੇ ਦੀਆਂ ਸੜਕਾਂ ਨੂੰ ਨਵਾਂ ਬਣਾਉਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਹਰਭਜਨ ਸਿੰਘ ETO
ਉਨ੍ਹਾਂ ਦੱਸਿਆ ਕਿ ਇਸ ਕੈਂਪ 'ਚ 15 ਵਿਭਾਗਾਂ ਦੇ ਅਫ਼ਸਰ ਮੌਜੂਦ ਹਨ ਜਿਨ੍ਹਾਂ ਵਲੋਂ ਲੋਕਾਂ ਦੀ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ ਅਤੇ ਖਾਸ ਕਰ ਮਾਲ ਵਿਭਾਗ ਨਾਲ ਸਬੰਧਿਤ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ।
ਡੀਸੀ ਕੋਮਲ ਮਿੱਤਲ ਨੇ ਦੱਸਿਆ ਕਿ ਇਹ ਕੈਂਪ ਇਕ ਮਹੀਨੇ ਤੱਕ ਲਗਾਤਾਰ ਜਾਰੀ ਰਹਿਣਗੇ ਤੇ ਰੋਜ਼ਾਨਾ ਕੈਂਪ ਚ ਆਉਣ ਵਾਲੀਆਂ ਦਰਖ਼ਾਸਤਾਂ ਦੀ ਮੋਨੀਟਰਿੰਗ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕ ਇਸ ਕੈਂਪ 'ਚ ਕਿਸੇ ਵੀ ਤਰ੍ਹਾਂ ਦੇ ਸਰਟੀਫਿਕੇਟ ਵੀ ਅਪਲਾਈ ਕਰ ਸਕਦੇ ਹਨ।
ਇਹ ਵੀ ਪੜ੍ਹੋ: ਨਿੱਕੀ ਉਮਰੇ ਕੈਂਸਰ ਨਾਲ ਗਈ ਅੱਖਾਂ ਦੀ ਰੋਸ਼ਨੀ, ਸਲਮਾਨ ਖ਼ਾਨ ਨਾਲ ਮਿਲਣ ਦੀ ਸੀ ਤਮੰਨਾ, ਇੰਝ ਪੂਰਾ ਹੋਇਆ ਸਪਨਾ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।