Punjab News: ਹੁਸ਼ਿਆਰਪੁਰ ਦੇ ਵਿਧਾਨ ਸਭਾ ਹਲਕਾ ਮੁਕੇਰੀਆਂ ਦੇ ਪਿੰਡ ਸਿੰਘਾਵਾਲ ਤੋਂ ਇੱਕ ਦਰਦਨਾਕ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇੱਕ ਮਾਂ ਆਪਣੀਆਂ ਦੋ ਬੇਟੀਆਂ ਸਮੇਤ ਨਹਿਰ ਵਿੱਚ ਡਿੱਗ ਗਈ। ਹਾਦਸੇ ਵਿੱਚ 4 ਮਹੀਨੇ ਦੀ ਨਵਜੰਮੀ ਬੱਚੀ ਨੀਰੂ ਅਤੇ 5 ਸਾਲਾ ਭੂਮੀਕਾ ਦੀ ਮੌਤ ਹੋ ਗਈ। ਜਿਨ੍ਹਾਂ ਦੀ ਲਾਸ਼ ਬਰਾਮਦ ਕਰ ਲਈ ਗਈ ਹੈ।
ਇਸ ਦੌਰਾਨ ਮਾਂ ਨੂੰ ਰਾਹਗੀਰਾਂ ਨੇ ਸੁਰੱਖਿਅਤ ਬਾਹਰ ਕੱਢ ਲਿਆ ਅਤੇ ਜ਼ਿਲ੍ਹੇ ਦੇ ਹਸਪਤਾਲ ਵਿੱਚ ਉਸ ਦਾ ਇਲਾਜ ਚੱਲ ਰਿਹਾ ਹੈ। ਇਸ ਸਬੰਧੀ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਪੁਲਿਸ ਇਹ ਵੀ ਕਹਿ ਰਹੀ ਹੈ ਕਿ ਉਨ੍ਹਾਂ ਵੱਲੋਂ ਅਜੇ ਤੱਕ ਕੋਈ ਸ਼ਿਕਾਇਤ ਦਰਜ ਨਹੀਂ ਕੀਤੀ ਗਈ ਹੈ। ਪਰ ਇਸ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਲੜਕੀਆਂ ਦਾ ਪਿਤਾ ਵਿਦੇਸ਼ 'ਚ ਰਹਿੰਦਾ ਹੈ ਅਤੇ ਉਸ ਦੇ ਇੱਥੇ ਪੁੱਜਣ 'ਤੇ ਜਾਂਚ 'ਚ ਜੋ ਵੀ ਤੱਥ ਸਾਹਮਣੇ ਆਉਣਗੇ ਉਸ ਦੇ ਆਧਾਰ 'ਤੇ ਕਾਰਵਾਈ ਕੀਤੀ ਜਾਵੇਗੀ।
ਥਾਣਾ ਸਦਰ ਦੇ ਇੰਚਾਰਜ ਜੋਗਿੰਦਰ ਸਿੰਘ ਮੁਕੇਰੀਆਂ ਨੇ ਦੱਸਿਆ ਕਿ ਹੁਣ ਤੱਕ ਦੀ ਜਾਂਚ ਵਿੱਚ ਇਹ ਗੱਲ ਸਾਹਮਣੇ ਆ ਰਹੀ ਹੈ। ਸਪਨਾ ਦੇਵੀ ਪਤਨੀ ਜਤਿੰਦਰ ਸਿੰਘ ਵਾਸੀ ਪਿੰਡ ਸਿੰਗੋਵਾਲ ਆਪਣੀਆਂ ਦੋ ਛੋਟੀਆਂ ਬੇਟੀਆਂ ਸਮੇਤ ਪਿੰਡ ਬੰਬੋਵਾਲ ਨੇੜੇ ਵਗਦੀ ਮੁਕੇਰੀਆ ਨਹਿਰ ਦੇ ਪੁਲ਼ ਤੋਂ ਫੋਨ 'ਤੇ ਵੀਡੀਓ ਬਣਾਉਂਦੇ ਹੋਏ ਤਿਲਕ ਕੇ ਨਹਿਰ 'ਚ ਜਾ ਡਿੱਗੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਲੜਕੀਆਂ ਦਾ ਪਿਤਾ ਵਿਦੇਸ਼ ਵਿੱਚ ਰਹਿੰਦਾ ਹੈ ਅਤੇ ਉਸਨੂੰ ਸੂਚਿਤ ਕੀਤਾ ਗਿਆ ਹੈ। ਉਨ੍ਹਾਂ ਦੇ ਪਹੁੰਚਦਿਆਂ ਹੀ ਘਟਨਾ ਦੇ ਸਾਰੇ ਕਾਰਨਾਂ ਦਾ ਪਤਾ ਲੱਗ ਜਾਵੇਗਾ।
ਦੂਜੇ ਪਾਸੇ ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਇਹ ਹਾਦਸਾ ਨਹੀਂ ਬਲਕਿ ਖੁਦਕੁਸ਼ੀ ਹੈ।ਦੇਖਣਾ ਇਹ ਹੋਵੇਗਾ ਕਿ ਪੁਲਿਸ ਇਸ ਮਾਮਲੇ 'ਤੇ ਕੀ ਕਾਰਵਾਈ ਕਰਦੀ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।