ਜੇਲ੍ਹ 'ਚ ਵਿਗੜੀ 'ਇੰਸਟਾ ਕੁਈਨ' ਬਰਖਾਸਤ ਮਹਿਲਾ ਕਾਂਸਟੇਬਲ ਦੀ ਤਬੀਅਤ, ਹਸਪਤਾਲ 'ਚ ਕਰਵਾਈ ਭਰਤੀ
ਡਰੱਗ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਗ੍ਰਿਫ਼ਤਾਰ ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਦੀ ਹਾਲਤ ਅਚਾਨਕ ਗੰਭੀਰ ਹੋ ਗਈ ਹੈ। ਬਠਿੰਡਾ ਸੈਂਟ੍ਰਲ ਜੇਲ 'ਚ ਬੰਦ ਅਮਨਦੀਪ ਕੌਰ ਨੂੰ ਸਿਹਤ ਸਮੱਸਿਆਵਾਂ ਕਾਰਨ...

ਬਠਿੰਡਾ ਤੋਂ ਅਹਿਮ ਖਬਰ ਸਾਹਮਣੇ ਆਈ ਹੈ। ਜਿੱਥੇ ਡਰੱਗ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਗ੍ਰਿਫ਼ਤਾਰ ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਉਰਫ ਇੰਸਟਾ ਕੁਈਨ ਦੀ ਹਾਲਤ ਅਚਾਨਕ ਗੰਭੀਰ ਹੋ ਗਈ ਹੈ। ਬਠਿੰਡਾ ਸੈਂਟ੍ਰਲ ਜੇਲ 'ਚ ਬੰਦ ਅਮਨਦੀਪ ਕੌਰ ਨੂੰ ਸਿਹਤ ਸਮੱਸਿਆਵਾਂ ਕਾਰਨ ਤੁਰੰਤ ਇਲਾਜ ਲਈ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਡਾਕਟਰਾਂ ਨੇ ਜਾਂਚ ਦੌਰਾਨ ਪੁਸ਼ਟੀ ਕੀਤੀ ਕਿ ਅਮਨਦੀਪ ਕੌਰ ਦੇ ਗੁਰਦੇ ਵਿੱਚ ਚਾਰ ਮਿਲੀਮੀਟਰ ਦੀ ਪੱਥਰੀ ਹੈ। ਇਸ ਕਾਰਨ ਉਸ ਨੂੰ ਪੇਟ ਵਿੱਚ ਤੇਜ਼ ਦਰਦ ਅਤੇ ਬੇਚੈਨੀ ਹੋ ਰਹੀ ਸੀ। ਮੈਡੀਕਲ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਉਸ ਨੂੰ ਸਰਕਾਰੀ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਦਾਖ਼ਲ ਕਰਵਾਇਆ, ਜਿੱਥੇ ਡਾਕਟਰਾਂ ਦੀ ਇੱਕ ਖ਼ਾਸ ਟੀਮ ਉਸ ਦਾ ਇਲਾਜ ਕਰ ਰਹੀ ਹੈ।
ਗੌਰਤਲਬ ਹੈ ਕਿ ਅਮਨਦੀਪ ਕੌਰ 'ਤੇ ਡਰੱਗ ਮਾਮਲਿਆਂ ਤੋਂ ਇਲਾਵਾ ਆਮਦਨ ਤੋਂ ਵੱਧ ਜਾਇਦਾਦ ਇਕੱਠੀ ਕਰਨ ਦੇ ਦੋਸ਼ ਵੀ ਹਨ। ਜਾਂਚ ਦੌਰਾਨ ਉਸ ਖ਼ਿਲਾਫ਼ ਗੰਭੀਰ ਸਬੂਤ ਮਿਲਣ 'ਤੇ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕੀਤਾ ਸੀ। ਗ੍ਰਿਫ਼ਤਾਰੀ ਤੋਂ ਬਾਅਦ ਪੁਲਿਸ ਵਿਭਾਗ ਨੇ ਉਸ ਨੂੰ ਬਰਖ਼ਾਸਤ ਵੀ ਕਰ ਦਿੱਤਾ ਸੀ। ਇਸ ਵੇਲੇ ਉਹ ਬਠਿੰਡਾ ਸੈਂਟ੍ਰਲ ਜੇਲ ਵਿੱਚ ਨਿਆਇਕ ਹਿਰਾਸਤ ਵਿੱਚ ਹਨ। ਹਸਪਤਾਲ ਸੂਤਰਾਂ ਅਨੁਸਾਰ, ਮਰੀਜ਼ ਦੀ ਹਾਲਤ 'ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਡਾਕਟਰ ਲੋੜੀਂਦਾ ਇਲਾਜ ਦੇ ਰਹੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















