ਪੜਚੋਲ ਕਰੋ

ਨੌਜਵਾਨਾਂ ਦੇ ਹੱਥਾਂ ਤੋਂ ਟੀਕੇ ਖੋਹ ਕੇ ਟਿਫ਼ਨ ਫੜ੍ਹਾ ਰਹੇ ਨੇ ਭਗਵੰਤ ਮਾਨ, ਕੇਵਲ ਡੇਢ ਮਹੀਨੇ ’ਚ 26,500 ਸਰਕਾਰੀ ਨੌਕਰੀਆਂ ਕੱਢੀਆਂ : ਜੀਵਨਜੋਤ ਕੌਰ

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ 50 ਦਿਨ ਪੂਰੇ ਹੋਣ ’ਤੇ ਮਾਨ ਸਰਕਾਰ ਦਾ ਰਿਪੋਰਟ ਕਾਰਡ ਪੇਸ਼ ਕੀਤਾ ਅਤੇ ਸਰਕਾਰ ਦੇ ਕੰਮਾਂ ਨੂੰ ਪ੍ਰਸੰਸਾਯੋਗ ਕਰਾਰ ਦਿੱਤਾ।

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ 50 ਦਿਨ ਪੂਰੇ ਹੋਣ ’ਤੇ ਮਾਨ ਸਰਕਾਰ ਦਾ ਰਿਪੋਰਟ ਕਾਰਡ ਪੇਸ਼ ਕੀਤਾ ਅਤੇ ਸਰਕਾਰ ਦੇ ਕੰਮਾਂ ਨੂੰ ਪ੍ਰਸੰਸਾਯੋਗ ਕਰਾਰ ਦਿੱਤਾ। ਵੀਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿੱਚ ਇੱਕ ਸਾਂਝੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆ ‘ਆਪ’ ਵਿਧਾਇਕਾ ਜੀਵਨਜੋਤ ਕੌਰ, ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ, ਵਿਧਾਇਕ ਦਵਿੰਦਰ ਸਿੰਘ ਲਾਡੀ ਅਤੇ ਪਾਰਟੀ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਮਾਨ ਸਰਕਾਰ ਨੇ ਆਪਣੇ 50 ਦਿਨਾਂ ਦੇ ਕਾਰਜਕਾਲ ਵਿੱਚ ਹੀ ਨੌਜਵਾਨਾਂ ਨੂੰ ਰੋਜ਼ਗਾਰ, ਆਮ ਲੋਕਾਂ ਨੂੰ ਸੁਰੱਖਿਆ ਅਤੇ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਪ੍ਰਦਾਨ ਕੀਤਾ ਹੈ। ਐਨੇ ਘੱਟ ਸਮੇਂ ਵਿੱਚ ਐਨੇ ਮਹੱਤਵਪੂਰਨ ਕੰਮ ਪੰਜਾਬ ਹੀ ਨਹੀਂ, ਦੇਸ਼ ਦੇ ਕਿਸੇ ਵੀ ਰਾਜ ਦੀ ਸਰਕਾਰ ਨੇ ਅੱਜ ਤੱਕ ਨਹੀਂ ਕੀਤੇ। 

ਵਿਧਾਇਕਾ ਜੀਵਨਜੋਤ ਕੌਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਾਰੀਫ਼ ਕਰਦਿਆਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਪੰਜਾਬ ਵਿੱਚ ਹੀ ਚੰਗੀ ਸਿੱਖਿਆ ਅਤੇ ਰੋਜ਼ਗਾਰ ਦੇ ਮੌਕੇ ਉਪਲੱਬਧ ਕਰਾਉਣ ਦੀ ਦਿਸ਼ਾ ’ਚ ਮਾਨ ਸਰਕਾਰ ਤੇਜੀ ਨਾਲ ਕੰਮ ਕਰ ਰਹੀ ਹੈ। ਕੇਵਲ ਡੇਢ ਮਹੀਨੇ ਵਿੱਚ ਪੰਜਾਬ ਸਰਕਾਰ ਨੇ ਵੱਖ ਵੱਖ ਵਿਭਾਗਾਂ ’ਚ 26,500 ਦੇ ਕਰੀਬ ਨੌਕਰੀਆਂ ਦੀ ਭਰਤੀ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ 75 ਸਾਲਾਂ ’ਚ ਪਹਿਲੀ ਵਾਰ ਅੱਜ ਪੰਜਾਬ ਦੇ ਆਮ ਲੋਕ ਇਹ ਮਹਿਸੂਸ ਕਰ ਰਹੇ ਹਨ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਉਨ੍ਹਾਂ ਦੀ ਆਪਣੀ ਸਰਕਾਰ ਹੈ। ਪੰਜਾਬ ਦੇ ਲੋਕਾਂ ਨੇ ਜਿਸ ਉਮੀਦ ਅਤੇ ਭਰੋਸੇ ਨਾਲ ਆਮ ਆਦਮੀ ਪਾਰਟੀ ਨੂੰ ਵੋਟਾਂ ਦਿੱਤੀਆਂ ਹਨ, ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਦੇ ਭਰੋਸੇ ’ਤੇ ਪੂਰੀ ਤਰ੍ਹਾਂ ਖਰੇ ਉਤਰ ਰਹੇ ਹਨ। 

ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਕਿਹਾ ਕਿ ਪਿਛਲੀਆਂ ਕਾਂਗਰਸ ਅਤੇ ਅਕਾਲੀ- ਭਾਜਪਾ ਸਰਕਾਰਾਂ ਦੀ ਤਰ੍ਹਾਂ ‘ਆਪ’ ਸਰਕਾਰ ਕਮਿਸ਼ਨ ਖੋਰੀ ਅਤੇ ਰਿਸ਼ਵਤਖੋਰੀ ’ਤੇ ਨਹੀਂ ਚੱਲ ਰਹੀ। ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਚੋਣਾ ਦੌਰਾਨ ਪੰਜਾਬ ਦੇ ਲੋਕਾਂ ਨਾਲ ਇਹ ਵਾਅਦਾ ਕੀਤਾ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕਮਿਸ਼ਨ ’ਤੇ ਨਹੀਂ, ਸਗੋਂ ਮਿਸ਼ਨ ’ਤੇ ਕੰਮ ਕਰੇਗੀ। ਜੋ ਮੁੱਖ ਮੰਤਰੀ ਨੇ 50 ਦਿਨਾਂ ਦੇ ਕਾਰਜਕਾਲ ’ਚ ਸਾਬਤ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਸਰਕਾਰ ਨੂੰ ਕੰਮ ਤੋਂ ਭਟਕਾਉਣ ਦੀ ਲਗਾਤਾਰ ਕੋਸ਼ਿਸ਼ ਕਰ ਰਹੀਆਂ ਹਨ, ਪਰ ਮੁੱਖ ਮੰਤਰੀ ਭਗਵੰਤ ਮਾਨ ਉਨਾਂ ਦੀਆਂ ਸਾਜਿਸ਼ਾਂ ’ਚ ਫਸੇ ਬਿਨ੍ਹਾਂ ਪੰਜਾਬ ਦੇ ਲੋਕਾਂ ਦੀ ਖੁਸ਼ਹਾਲੀ ਲਈ ਦਿਨ ਰਾਤ ਕੰਮ ਕਰ ਰਹੇ ਹਨ। ‘ਆਪ’ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਮਾਨ ਸਰਕਾਰ ਨੌਜਵਾਨਾਂ ਦੀ ਸਰਕਾਰ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੇ ਕਾਰਜਕਾਲ ਦੇ ਪਹਿਲੇ ਹੀ ਦਿਨ 26,500 ਸਰਕਾਰੀ ਨੌਕਰੀਆਂ ਦਾ ਐਲਾਨ ਕਰਨਾ ਇਸ ਦਾ ਸਬੂਤ ਹੈ।

ਇਸੇ ਦੌਰਾਨ ਵਿਧਾਇਕ ਦਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਐਨੇ ਘੱਟ ਸਮੇਂ ਵਿੱਚ ਪੰਜਾਬ ਦੇ ਲੋਕਾਂ ਲਈ ਕਈ ਇਤਿਹਾਸਕ ਕੰਮ ਕੀਤੇ ਹਨ। ਆਪਣੀ ਪਹਿਲੀ ਕੈਬਨਿਟ ਮੀਟਿੰਗ ’ਚ ਹੀ ਉਨ੍ਹਾਂ ਨੌਜਵਾਨਾਂ ਲਈ 25000 ਨੌਕਰੀਆਂ ਦਾ ਐਲਾਨ ਕੀਤਾ ਸੀ। ਮੁੱਖ ਮੰਤਰੀ ਨੇ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਹੀ ਟੋਲ ਫਰੀ ਨੰਬਰ ਜਾਰੀ ਕੀਤਾ, ਜਿਸ ਨਾਲ ਭ੍ਰਿਸ਼ਟ ਕਰਮਚਾਰੀਆਂ ਅਤੇ ਅਧਿਕਾਰੀਆਂ ਦੇ ਅੰਦਰ ਤੱਕ ਡਰ ਫ਼ੈਲ ਗਿਆ। ਆਉਣ ਵਾਲੇ ਸਮੇਂ ਵਿੱਚ ਮਾਨ ਸਰਕਾਰ ਹੋਰ ਵੀ ਨੌਕਰੀਆਂ ਦਾ ਐਲਾਨ ਕਰੇਗੀ ਅਤੇ ਇਤਿਹਾਸਕ ਫ਼ੈਸਲੇ ਲਵੇਗੀ।     

ਟਾਪ ਹੈਡਲਾਈਨ

Punjab News: ਪੰਜਾਬ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਹੈਰਾਨ ਕਰ ਦਏਗਾ ਮਾਮਲਾ...
ਪੰਜਾਬ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਹੈਰਾਨ ਕਰ ਦਏਗਾ ਮਾਮਲਾ...
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! 2 ਦਿਨ 'ਚ ਜਾਰੀ ਹੋਣਗੇ ਰੈਗੂਲਰ ਕਰਨ ਦੇ ਹੁਕਮ
ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! 2 ਦਿਨ 'ਚ ਜਾਰੀ ਹੋਣਗੇ ਰੈਗੂਲਰ ਕਰਨ ਦੇ ਹੁਕਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget