Crime News: ਲੁਧਿਆਣਾ ਦੇ ਖੰਨਾ ਵਿੱਚ ਬਦਮਾਸ਼ਾਂ ਨੇ ਪਹਿਲਾਂ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਫਿਰ ਉਹ ਉਸਨੂੰ ਅਗਵਾ ਕਰ ਕੇ ਲੈ ਗਏ। ਜਿਸ ਤੋਂ ਬਾਅਦ ਉਸ ਦੀ ਮੁੜ ਤੋਂ ਕੁੱਟਮਾਰ ਕੀਤੀ ਗਈ ਤੇ ਇਸ ਤੋਂ ਬਾਅਦ ਉਸ ਨੂੰ ਅੱਧਮਰਿਆ ਛੱਡ ਕੇ ਇੱਕ ਨਿੱਜੀ ਹਸਪਤਾਲ ਦੇ ਨੇੜੇ ਸੁੱਟ ਗਏ ਤੇ ਭੱਜ ਗਏ। 


ਕੀ ਹੈ ਪੂਰਾ ਮਾਮਲਾ ?


ਦਰਅਸਲ, ਇਹ ਘਟਨਾ ਜੀਟੀਬੀ ਮਾਰਕੀਟ ਵਿੱਚ ਵਾਪਰੀ। ਜ਼ਖਮੀ ਦੀ ਪਛਾਣ ਲਲਿਤ ਜੋਸ਼ੀ ਵਜੋਂ ਹੋਈ ਹੈ, ਜੋ ਕਿ ਨਵਾਂ ਆਬਾਦੀ ਖੰਨਾ ਦਾ ਰਹਿਣ ਵਾਲਾ ਹੈ ਜਿਸਨੂੰ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਲਲਿਤ ਜੋਸ਼ੀ ਆਪਣੇ ਦੋਸਤਾਂ ਨਾਲ ਜੀਟੀਬੀ ਮਾਰਕੀਟ ਵਿੱਚ ਖੜ੍ਹਾ ਸੀ ਤਾਂ ਉੱਥੇ ਇੱਕ ਕੁੜੀ ਆਉਂਦੀ ਹੈ ਤੇ ਉਸ ਨਾਲ ਗੱਲ ਕਰਦੀ ਹੈ ਇਸ ਤੋਂ ਬਾਅਦ 4-5 ਨੌਜਵਾਨ ਇੱਕ ਕਾਰ ਵਿੱਚ ਆਉਂਦੇ ਹਨ ਤੇ ਲਲਿਤ ਜੋਸ਼ੀ 'ਤੇ ਤਲਵਾਰਾਂ ਨਾਲ ਹਮਲਾ ਕਰ ਦਿੰਦੇ ਹਨ।



ਹਸਪਤਾਲ ਬਾਹਰ ਸੁੱਟ ਹੋਏ ਫ਼ਰਾਰ


ਲਲਿਤ ਨੂੰ ਜ਼ਖਮੀ ਹਾਲਤ ਵਿੱਚ ਅਗਵਾ ਕਰ ਲਿਆ ਜਾਂਦਾ ਹੈ ਤੇ ਇੱਕ ਕਾਰ ਵਿੱਚ ਲੈ ਜਾਇਆ ਜਾਂਦਾ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਮਲੇਰਕੋਟਲਾ ਰੋਡ 'ਤੇ ਪਿੰਡ ਮਾਜਰੀ ਨੇੜੇ ਸੜਕ 'ਤੇ ਹੀ ਉਸਦੀ ਕੁੱਟਮਾਰ ਕੀਤੀ ਫਿਰ ਉਹ ਉਸਨੂੰ ਬਸੰਤ ਨਗਰ ਖੰਨਾ ਦੇ ਸਹਾਰਾ ਹਸਪਤਾਲ ਦੇ ਨੇੜੇ ਸੁੱਟ ਦਿੱਤੇ ਤੇ ਮੌਕੇ ਤੋਂ ਫਰਾਰ ਹੋ ਗਏ।


ਪੁਲਿਸ ਨੇ ਕੀ ਕਿਹਾ ?


ਇਸ ਮਾਮਲੇ ਬਾਬਤ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਬਿਆਨਾਂ ਦੇ ਆਧਾਰ ਉੱਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਇਸ ਦੀ ਜਾਂਚ ਕੀਤੀ ਜਾ ਰਹੀ ਹੈ।



ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :