ਕੋਟਕਪੂਰਾ ਗੋਲੀਕਾਂਡ 'ਚ SIT ਵੱਲੋਂ ਭਾਈ ਪੰਥਪ੍ਰੀਤ ਸਿੰਘ ਦੇ ਬਿਆਨ ਕੀਤੇ ਦਰਜ਼, ਕਰੀਬ 23 ਗਵਾਹਾਂ ਨੂੰ ਕੀਤੇ ਗਏ ਸੀ ਸੰਮਨ
ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਗਠਿਤ ਨਵੀਂ ਵਿਸ਼ੇਸ਼ ਜਾਂਚ ਟੀਮ ਵੱਲੋਂ ਅੱਜ ਕਈ ਪੁਲਿਸ ਕਰਮਚਾਰੀਆਂ ਅਤੇ ਗਵਾਹਾਂ ਨੂੰ ਫਰੀਦਕੋਟ ਦੇ ਕੈਂਪਸ ਦਫਤਰ 'ਚ ਬਿਆਨ ਦਰਜ ਕਰਵਾਉਣ ਲਈ ਸੰਮਨ ਕੀਤਾ ਗਿਆ ਸੀ।
ਫਰੀਦਕੋਟ: ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਗਠਿਤ ਨਵੀਂ ਵਿਸ਼ੇਸ਼ ਜਾਂਚ ਟੀਮ ਵੱਲੋਂ ਅੱਜ ਭਾਈ ਪੰਥਪ੍ਰੀਤ ਸਿੰਘ, ਰਣਜੀਤ ਸਿੰਘ ਢੱਡਰੀਆਂ ਵਾਲਾ, ਬੂਟਾ ਸਿੰਘ ਰਨਸੀਹ, ਅਮਰੀਕ ਸਿੰਘ ਅਜਨਾਲਾ ਤੋਂ ਇਲਾਵਾ ਕਈ ਪੁਲਿਸ ਕਰਮਚਾਰੀਆਂ ਨੂੰ ਅੱਜ ਫਰੀਦਕੋਟ ਦੇ ਕੈਂਪਸ ਦਫਤਰ 'ਚ ਬਿਆਨ ਦਰਜ ਕਰਵਾਉਣ ਲਈ ਸੰਮਨ ਕੀਤਾ ਗਿਆ ਸੀ।
ਭਾਈ ਰਣਜੀਤ ਸਿੰਘ ਢੱਡਰੀਆਂ ਵਾਲਾ ਅੱਜ ਕਿਸੇ ਕਾਰਨ ਜਾਂਚ 'ਚ ਸ਼ਮਿਲ ਨਹੀਂ ਹੋ ਸਕੇ, ਪਰ ਭਾਈ ਪੰਥਪ੍ਰੀਤ ਸਿੰਘ ਵੱਲੋਂ ਅੱਜ SIT ਸਾਹਮਣੇ ਪੇਸ਼ ਹੋਕੇ ਆਪਣੇ ਬਿਆਨ ਕਲਮਬੱਧ ਕਰਵਾਏ ਗਏ।ਇਸ ਤੋਂ ਇਲਾਵਾ ਅੱਜ ਕਰੀਬ 23 ਗਵਾਹਾਂ ਨੂੰ ਆਪਣੇ ਬਿਆਨ ਦਰਜ ਕਰਵਾਉਣ ਲਈ ਫਰੀਦਕੋਟ ਦੇ ਕੈਂਪਸ ਆਫਿਸ 'ਚ ਬੁਲਾਇਆ ਗਿਆ ਸੀ।
ਇਹ ਵੀ ਪੜ੍ਹੋ: Monsoon Update: ਅਜੇ ਲੂ ਤੋਂ ਨਹੀਂ ਮਿਲੇਗੀ ਰਾਹਤ, ਮਾਨਸੂਨ 'ਚ ਦੋ ਹਫਤੇ ਦੀ ਦੇਰੀ
ਬਿਆਨ ਦਰਜ ਕਰਵਾਉਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਭਾਈ ਪੰਥਪ੍ਰੀਤ ਸਿੰਘ ਨੇ ਕਿਹਾ ਕਿ ਕਰੀਬ ਦੋ ਘੰਟੇ ਤੱਕ ਬਹੁਤ ਹੀ ਸੁਖਾਲੇ ਮਾਹੌਲ 'ਚ ਉਨ੍ਹਾਂ ਦੀ ਅਧਿਕਰੀਆਂ ਨਾਲ ਗੱਲਬਾਤ ਹੋਈ। ਜਿਸ ਦਰਮਿਆਨ ਕਈ ਤੱਥ ਸਾਂਝੇ ਕੀਤੇ ਗਏ।
ਉਨ੍ਹਾਂ ਕਿਹਾ ਕਿ ਹਰ ਅਫ਼ਸਰ ਦਾ ਆਪਣਾ-ਆਪਣਾ ਤਰੀਕਾ ਹੁੰਦਾ ਹੈ ਪਰ ਉਨ੍ਹਾਂ ਵੱਲੋਂ ਟੀਮ ਨੂੰ ਪੂਰਾ ਸਹਿਯੋਗ ਦਿੱਤਾ ਗਿਆ ਅਤੇ ਪਹਿਲਾ ਵੀ ਉਹ ਕਈ ਵਾਰ ਆਪਣੇ ਬਿਆਨ ਦਰਜ ਕਰਵਾ ਚੁੱਕੇ ਹਨ।ਉਨ੍ਹਾਂ ਕਿਹਾ ਕਿ ਇਨਸਾਫ ਦੀ ਉਮੀਦ ਉਨ੍ਹਾਂ ਨੂੰ ਹਲੇ ਵੀ ਪੂਰੀ ਹੈ ਜਿਸ ਦੇ ਚਲੱਦੇ ਓਹ ਆਪਣਾ ਸਹਿਯੋਗ ਹਰ ਟੀਮ ਨੂੰ ਦਿੰਦੇ ਆਏ ਹਨ।
ਇਹ ਵੀ ਪੜ੍ਹੋ: ਵਿਦੇਸ਼ ਜਾਣ ਲਈ ਨਹੀਂ ਵੀਜ਼ੇ ਦਾ ਝੰਜਟ! ਇਨ੍ਹਾਂ 34 ਮੁਲਕਾਂ 'ਚ ਮਿਲਦਾ ਈ-ਵੀਜ਼ਾ ਤੇ ‘ਵੀਜ਼ਾ ਆਨ ਅਰਾਈਵਲ’
ਇਸ ਮੌਕੇ ਬਿਆਨ ਦਰਜ ਕਰਵਾਉਣ ਆਏ ਰੁਪਿੰਦਰ ਸਿੰਘ ਪੰਜਗਰਾਈਂ ਨੇ ਕਿਹਾ ਕਿ ਉਹ ਆਪਣੇ ਵੱਲੋਂ ਹਰ ਜਾਂਚ ਕਮੇਟੀ ਨੂੰ ਸਹਿਯੋਗ ਦੇ ਰਹੇ ਹਨ ਪਰ ਉਨ੍ਹਾਂ ਨੂੰ ਇਨਸਾਫ ਮਿਲਣ ਦੀ ਬਾਹਲੀ ਉਮੀਦ ਨਹੀਂ ਕਿਉਂਕਿ ਇਸ ਮਾਮਲੇ ਚ ਸਿਆਸਤ ਭਾਰੂ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :