ਚੰਡੀਗੜ੍ਹ/ਲੁਧਿਆਣਾ: ਕੋਰੋਨਾ ਦੀ ਤੀਜੀ ਲਹਿਰ ਦਾ ਖ਼ਤਰਾ ਵਧਦਾ ਜਾ ਰਿਹਾ ਹੈ।ਜ਼ਿਲ੍ਹਾ ਲੁਧਿਆਣਾ 'ਚ ਕੋਰੋਨਾ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ। ਐਤਵਾਰ ਨੂੰ ਜ਼ਿਲ੍ਹੇ ਵਿੱਚ 44 ਲੋਕਾਂ ਦੇ ਸੰਕਰਮਿਤ ਹੋਣ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ਵਿੱਚੋਂ 40 ਸੰਕਰਮਿਤ ਲੁਧਿਆਣਾ ਦੇ ਵਸਨੀਕ ਹਨ। ਇਨ੍ਹਾਂ ਵਿੱਚ ਆਸਟ੍ਰੇਲੀਆ ਅਤੇ ਅਮਰੀਕਾ ਤੋਂ ਪਰਤੇ ਦੋ ਯਾਤਰੀ ਅਤੇ 3 ਡਾਕਟਰ ਸ਼ਾਮਲ ਹਨ।ਜਦੋਂ ਕਿ ਪੌਜ਼ੇਟਿਵ ਮਰੀਜ਼ਾਂ ਦੇ ਸੰਪਰਕ ਵਿੱਚ ਆਉਣ ਤੋਂ ਬਾਅਦ 5 ਲੋਕ ਸੰਕਰਮਿਤ ਹੋਏ ਹਨ।
ਦੂਜੇ ਪਾਸੇ ਇਕ 52 ਸਾਲਾ ਕੋਰੋਨਾ ਪੀੜਤ ਵਿਅਕਤੀ ਦੀ ਮੌਤ ਹੋ ਗਈ। ਬਜ਼ੁਰਗ ਲੋਹਾਰਾ ਦਾ ਰਹਿਣ ਵਾਲਾ ਸੀ। ਉਸਦੀ ਮੌਤ ਡੀਐਮਸੀ ਹਸਪਤਾਲ ਵਿੱਚ ਹੋਈ।ਹੁਣ ਜ਼ਿਲ੍ਹੇ 'ਚ ਕੋਰੋਨਾ ਪੀੜਤਾਂ ਦੀ ਗਿਣਤੀ ਵੱਧ ਕੇ 87885 ਹੋ ਗਈ ਹੈ।ਜਦਕਿ ਐਕਟਿਵ ਕੇਸ 144 ਹੋ ਗਏ ਹਨ।ਇਨ੍ਹਾਂ ਵਿੱਚੋਂ 141 ਸੰਕਰਮਿਤ ਹੋਮ ਆਈਸੋਲੇਸ਼ਨ ਵਿੱਚ ਹਨ।
ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਵਾਰ-ਵਾਰ ਚੇਤਾਵਨੀ ਦਿੱਤੀ ਜਾ ਰਹੀ ਹੈ ਕਿ ਉਹ ਕੋਰੋਨਾ ਨੂੰ ਹਲਕੇ ਵਿੱਚ ਨਾ ਲੈਣ। ਹੁਣ ਕੋਰੋਨਾ ਦਾ ਇੱਕ ਨਵਾਂ ਰੂਪ ਵੀ ਪੰਜਾਬ ਵਿੱਚ ਦਾਖਲ ਹੋ ਗਿਆ ਹੈ। ਇਸ ਦੇ ਖਤਰੇ ਨੂੰ ਸਮਝੋ ਅਤੇ ਸਮਝਦਾਰੀ ਦਿਖਾਓ। ਪੌਜ਼ੇਟਿਵ ਮਾਮਲਿਆਂ ਦੀ ਗਿਣਤੀ ਵਿੱਚ ਤੇਜ਼ੀ ਨਾਲ ਵਾਧਾ, ਆਉਣ ਵਾਲੇ ਦਿਨਾਂ ਵਿੱਚ ਬਹੁਤ ਮੁਸ਼ਕਲ ਪੈਦਾ ਕਰ ਸਕਦਾ ਹੈ। ਕੋਵਿਡ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰੋ। ਅਜਿਹੇ ਸਮੇਂ ਵਿੱਚ ਥੋੜ੍ਹੀ ਜਿਹੀ ਲਾਪਰਵਾਹੀ ਜਾਨਲੇਵਾ ਹੋ ਸਕਦੀ ਹੈ।
ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ