ਲੁਧਿਆਣਾ 'ਚ ਪਤੀ ਨੇ ਪਤਨੀ ਤੇ ਸੱਸ ਨੂੰ ਮਾਰੀ ਗੋਲੀ
ਘਰੇਲੂ ਝਗੜੇ ਕਾਰਨ ਪਤੀ ਨੇ ਆਪਣੀ ਪਤਨੀ ਤੇ ਸੱਸ ਨੂੰ ਗੋਲੀ ਮਾਰ ਦਿੱਤੀ। ਦੋਵਾਂ ਦੀ ਹਾਲਤ ਗੰਭੀਰ ਹੈ। ਉਨ੍ਹਾਂ ਨੂੰ ਡੀਐਮਸੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਲੁਧਿਆਣਾ: ਘਰੇਲੂ ਝਗੜੇ ਕਾਰਨ ਪਤੀ ਨੇ ਆਪਣੀ ਪਤਨੀ (Shot Wife) ਤੇ ਸੱਸ ਨੂੰ ਗੋਲੀ ਮਾਰ ਦਿੱਤੀ। ਦੋਵਾਂ ਦੀ ਹਾਲਤ ਗੰਭੀਰ ਹੈ। ਉਨ੍ਹਾਂ ਨੂੰ ਡੀਐਮਸੀ ਹਸਪਤਾਲ (DMC Hospital Ludhiana) ਵਿੱਚ ਦਾਖਲ ਕਰਵਾਇਆ ਗਿਆ ਹੈ। ਵਾਰਦਾਤ ਮਗਰੋਂ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ।
ਲੁਧਿਆਣੇ (Ludhiana) ਦੇ ਹੈਬੋਵਾਲ ਇਲਾਕੇ ਵਿੱਚ ਉਸ ਸਮੇਂ ਮਾਹੌਲ ਦਹਿਸ਼ਤ ਵਾਲਾ ਬਣ ਗਿਆ ਜਦੋਂ ਇੱਕ ਵਿਅਕਤੀ ਵੱਲੋਂ ਦੋ ਔਰਤਾਂ ਨੂੰ ਗੋਲੀ ਮਾਰ ਦਿੱਤੀ। ਮੁੱਢਲੀ ਜਾਣਕਾਰੀ ਮੁਤਾਬਕ ਪਰਿਵਾਰਕ ਝਗੜੇ ਕਾਰਨ ਇੱਕ ਪਤੀ ਵੱਲੋਂ ਆਪਣੀ ਪਤਨੀ ਤੇ ਸੱਸ ਨੂੰ ਗੋਲੀ ਮਾਰ ਦਿੱਤੀ ਗਈ। ਦੋਵਾਂ ਨੂੰ ਲੁਧਿਆਣਾ ਦੇ ਡੀਐਮਸੀ ਇਲਾਕੇ ਵਿੱਚ ਦਾਖਲ ਕਰਵਾਇਆ ਗਿਆ।
ਜ਼ਖ਼ਮੀ ਔਰਤ ਦੀ ਭੈਣ ਨੇ ਦੱਸਿਆ ਕਿ ਉਸ ਦੇ ਜੀਜੇ ਵੱਲੋਂ ਹੀ ਉਸ ਦੀ ਮਾਂ ਤੇ ਉਸ ਦੀ ਭੈਣ 'ਤੇ ਗੋਲੀ ਚਲਾਈ ਗਈ ਹੈ। ਜਿੱਥੇ ਪੀੜਤ ਦੀ ਭੈਣ ਵੱਲੋਂ ਇਨਸਾਫ ਤੇ ਸੁਰੱਖਿਆ ਦੀ ਮੰਗ ਕੀਤੀ ਗਈ, ਉੱਥੇ ਹੀ ਉਸ ਨੇ ਇਹ ਵੀ ਦੱਸਿਆ ਕਿ ਉਸ ਦੇ ਜੀਜੇ ਕੋਲ ਲਾਈਸੈਂਸੀ ਅਸਲਾ ਨਹੀਂ। ਉਸ ਨੇ ਕਿਹਾ ਕਿ ਉਸ ਕੋਲ ਨਜਾਇਜ ਅਸਲਾ ਹੈ ਤੇ ਪਹਿਲਾਂ ਵੀ ਉਹ ਕਈ ਵਾਰ ਧਮਕੀਆਂ ਦੇ ਚੁੱਕਾ ਹੈ।
ਪੁਲਿਸ ਅਧਿਕਾਰੀ ਨੇ ਕਿਹਾ ਕਿ ਦੋ ਔਰਤਾਂ ਉਪਰ ਇੱਕ ਵਿਅਕਤੀ ਵੱਲੋਂ ਗੋਲੀ ਚਲਾਈ ਗਈ ਹੈ। ਇਹ ਝਗੜਾ ਪਰਿਵਾਰਕ ਲੱਗਦਾ ਹੈ। ਦੋਵੇਂ ਮਹਿਲਾਵਾਂ ਡੀਐਮਸੀ ਹਸਪਤਾਲ ਵਿੱਚ ਦਾਖਲ ਹਨ ਤੇ ਮੁਲਜ਼ਮ ਫਰਾਰ ਹੋ ਚੁੱਕਾ ਹੈ ਤੇ ਉਸ ਦੀ ਭਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: Sanjay Leela Bhansali ਨੇ 'Heeramandi' ਲਈ ਨੈੱਟਫਲਿਕਸ ਨਾਲ ਮਿਲਾਇਆ ਹੱਥ, ਜਾਣੋ ਸਾਰੀ ਜਾਣਕਾਰੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904