ਮੋਗਾ ‘ਚ ਨੌਜਵਾਨ ਨੇ ਕੀਤੀ ਪੁਲਿਸ ‘ਤੇ ਫਾਇਰਿੰਗ, ਦੋ ਜ਼ਖ਼ਮੀ, ਇੱਕ ਦੀ ਮੌਤ
ਏਬੀਪੀ ਸਾਂਝਾ | 09 Jun 2020 11:19 AM (IST)
ਜ਼ਿਲ੍ਹੇ ਦੇ ਪਿੰਡ ਖੋਸਾ ਪਾਂਡੋ ਵਿੱਚ ਬੀਤੀ ਦੇਰ ਰਾਤ ਵਿਅਕਤੀ ਵੱਲੋਂ ਪੁਲਿਸ ਪਾਰਟੀ ‘ਤੇ ਗੋਲ਼ੀਆਂ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ‘ਚ ਇੱਕ ਪੁਲਿਸ ਮੁਲਾਜ਼ਮ ਦੀ ਮੌਤ, ਜਦਕਿ ਦੋ ਮੁਲਾਜ਼ਮ ਜ਼ਖ਼ਮੀ ਹੋ ਗਏ।
ਮੋਗਾ: ਜ਼ਿਲ੍ਹੇ ਦੇ ਪਿੰਡ ਖੋਸਾ ਪਾਂਡੋ ਵਿੱਚ ਬੀਤੀ ਦੇਰ ਰਾਤ ਵਿਅਕਤੀ ਵੱਲੋਂ ਪੁਲਿਸ ਪਾਰਟੀ ‘ਤੇ ਗੋਲ਼ੀਆਂ (Firing on police) ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ‘ਚ ਇੱਕ ਪੁਲਿਸ ਮੁਲਾਜ਼ਮ ਦੀ ਮੌਤ, ਜਦਕਿ ਦੋ ਮੁਲਾਜ਼ਮ ਜ਼ਖ਼ਮੀ ਹੋ ਗਏ। ਦੱਸ ਦਈਏ ਕਿ ਇਸ ਹਮਲੇ ‘ਚ ਹੈੱਡ ਕਾਂਸਟੇਬਲ ਜਗਮੋਹਨ ਸਿੰਘ ਦੀ ਮੌਤ ਹੋ ਗਈ, ਜਦਕਿ ਸੀਆਈਏ ਮੋਗਾ ਦੇ ਇੰਸਪੈਕਟਰ ਤਰਲੋਚਨ ਸਿੰਘ ਤੇ ਹੈੱਡ ਕਾਂਸਟੇਬਲ ਰਿਧਮ ਜ਼ਖਮੀ ਹੋ ਗਏ ਹਨ। ਮਿਲੀ ਜਾਣਕਾਰੀ ਮੁਤਾਬਕ ਗੁਰਵਿੰਦਰ ਸਿੰਘ ਨਾਂ ਦੇ ਵਿਅਕਤੀ ਦਾ ਆਪਣੇ ਹੀ ਚਾਚਾ ਨਾਲ ਜ਼ਮੀਨ ਨੂੰ ਲੈ ਕੇ ਵਿਵਾਦ ਸੀ। ਜਦੋਂ ਬੀਤੀ ਰਾਤ ਪੁਲਿਸ ਉਸ ਵਿਅਕਤੀ ਨੂੰ ਫੜਨ ਪਿੰਡ ਗਈ ਤਾਂ ਉਸ ਨੇ ਆਪਣੇ ਪਿਓ ਦੀ ਪਿਸਤੌਲ ਨਾਲ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਦੌਰਾਨ ਇੱਕ ਜਗਮੋਹਨ ਸਿੰਘ ਦੀ ਮੌਤ ਹੋ ਗਈ। ਪੁਲਿਸ ਨੇ ਮੁਲਜ਼ਮ ਨੂੰ ਕਾਫੀ ਮਿਹਨਤ ਤੋਂ ਬਾਅਦ ਕਾਬੂ ਕੀਤਾ। ਘਟਨਾ ਦੀ ਖ਼ਬਰ ਮਿਲਦਿਆਂ ਹੀ ਸੀਨੀਅਰ ਪੁਲਿਸ ਅਧਿਕਾਰੀ ਘਟਨਾ ਵਾਲੀ ਥਾਂ ‘ਤੇ ਪਹੁੰਚ ਗਏ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904