ਚੰਡੀਗੜ੍ਹ: ਕਿਸਾਨਾਂ ਖਿਲਾਫ ਬੋਲਣ ਵਾਲੇ ਬੀਜੇਪੀ ਦੇ ਸੀਨੀਅਰ ਲੀਡਰ ਰਾਮ ਮਾਧਵ ਕਸੂਤੇ ਘਿਰ ਗਏ ਹਨ। ਪੰਜਾਬ ਵਿੱਚ ਬੀਜੇਪੀ ਦੇ ਕੌਮੀ ਲੀਡਰ ਰਾਮ ਮਾਧਵ ਖਿਲਾਫ ਮਾਣਹਾਨੀ ਦਾ ਮੁਕੱਦਮਾ ਠੋਕਿਆ ਗਿਆ ਹੈ। ਇਹ ਮੁਕੱਦਮਾ ਆਮ ਆਦਮੀ ਪਾਰਟੀ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਕਰਮਵੀਰ ਸਿੰਘ ਘੁੰਮਣ ਨੇ ਦਸੂਹਾ ਦੀ ਅਦਾਲਤ ਵਿੱਚ ਕੀਤਾ ਹੈ।


ਦੱਸ ਦਈਏ ਕਿ ਰਾਮ ਮਾਧਵ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਧਰਨਿਆਂ ਉੱਤੇ ਬੈਠੇ ਕਿਸਾਨਾਂ ਖ਼ਿਲਾਫ਼ ਟਵਿੱਟਰ ਖਾਤੇ ’ਤੇ ਗ਼ਲਤ ਟਿੱਪਣੀ ਕੀਤੀ ਸੀ। ਕਰਮਵੀਰ ਸਿੰਘ ਘੁੰਮਣ ਨੇ ਦੱਸਿਆ ਕਿ ਰਾਮ ਮਾਧਵ ਵੱਲੋਂ ਆਪਣੇ ਟਵਿੱਟਰ ਅਕਾਊਂਟ ਉੱਤੇ ਕੇਂਦਰ ਸਰਕਾਰ ਖ਼ਿਲਾਫ਼ ਧਰਨਿਆਂ ’ਤੇ ਬੈਠੇ ਕਿਸਾਨਾਂ, ਮਜ਼ਦੂਰਾਂ ਨੂੰ ਅਤਿਵਾਦੀ ਤੇ ਵੱਖਵਾਦੀ ਕਹਿ ਕੇ ਬਦਨਾਮ ਕੀਤਾ ਗਿਆ। ਇਸ ਲਈ ਰਾਮ ਮਾਧਵ ਨੂੰ ਕਿਸਾਨਾਂ ਕੋਲੋਂ ਬਿਨਾਂ ਸ਼ਰਤ ਮੁਆਫ਼ੀ ਮੰਗਣ ਲਈ ਨੋਟਿਸ ਭੇਜਿਆ ਗਿਆ ਸੀ ਪਰ ਰਾਮ ਮਾਧਵ ਨੇ ਨੋਟਿਸ ਪ੍ਰਤੀ ਗੰਭੀਰਤਾ ਨਾ ਪ੍ਰਗਟਾਉਂਦਿਆਂ ਕੋਈ ਜਵਾਬ ਨਹੀਂ ਦਿੱਤਾ।


ਇਸ ਮਗਰੋਂ ਰਾਮ ਮਾਧਵ ਖ਼ਿਲਾਫ਼ ਆਈਪੀਸੀ ਧਾਰਾ 499/500 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕੇਸ ਦੀ ਪੈਰਵੀ ਸੀਨੀਅਰ ਐਡਵੋਕੇਟ ਮੁਨੀਸ਼ ਕੁਮਾਰ ਪੁਰੀ, ਸੀਨੀਅਰ ਐਡਵੋਕੇਟ ਪੁਨੀਤ ਬੱਸੀ ਤੇ ਲੀਗਲ ਸੈੱਲ ਦੇ ਪ੍ਰਧਾਨ ਐਡਵੋਕੇਟ ਅਮਨਜੋਤ ਸੈਣੀ ਵੱਲੋਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕੇਸ ਦੀ ਅਗਲੀ ਸੁਣਵਾਈ ’ਤੇ ਅਦਾਲਤ ਵੱਲੋਂ ਬਿਆਨ ਕਲਮਬੱਧ ਕੀਤੇ ਜਾਣਗੇ।


ਇਹ ਵੀ ਪੜ੍ਹੋ: ਦਿੱਲੀ 'ਚ ਕੋਰੋਨਾ ਦਾ ਕਹਿਰ, ਕੇਜਰੀਵਾਲ ਨੇ ਕੇਂਦਰ ’ਤੇ ਲਾਏ ਗੰਭੀਰ ਇਲਜ਼ਾਮ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904