ਹਿਮਾਚਲ ਪ੍ਰਦੇਸ਼ ਵਿੱਚ ਪੰਜਾਬ ਦੇ ਟੈਕਸੀ ਡਰਾਈਵਰਾਂ ਅਤੇ ਸੈਲਾਨੀਆਂ ਦੀ ਕੁੱਟਮਾਰ ਤੋਂ ਬਾਅਦ ਹਲਾਤ ਵਿਗੜ ਰਹੇ ਹਨ। ਬੀਤੀ ਰਾਤ ਹਿਮਾਚਲ ਪ੍ਰਦੇਸ਼ ਦੇ ਇੱਕ ਟੈਕਸੀ ਡਰਾਈਵਰ ਦੀ ਪੰਜਾਬ ਵਿੱਚ 10 ਤੋਂ ਵੱਧ ਲੋਕਾਂ ਨੇ ਕੁੱਟਮਾਰ ਕੀਤੀ ਅਤੇ ਉਸ ਦੀ ਕਾਰ ਨੂੰ ਬੁਰੀ ਤਰ੍ਹਾਂ ਨੁਕਸਾਨ ਪਹੁੰਚਾਇਆ। ਜਦਕਿ ਉਸ ਦੇ ਨਾਲ ਸਫਰ ਕਰ ਰਹੇ ਆਈਆਈਟੀ ਦੇ ਵਿਦਿਆਰਥੀ ਵੀ ਜ਼ਖਮੀ ਹੋ ਗਏ।


ਪ੍ਰਾਪਤ ਜਾਣਕਾਰੀ ਅਨੁਸਾਰ, ਟੈਕਸੀ ਡਰਾਈਵਰ ਦੀ 10 ਤੋਂ ਵੱਧ ਵਿਅਕਤੀਆਂ ਨੇ ਕੁੱਟਮਾਰ ਕਰਕੇ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ। ਉਸ ਦੀ ਕਾਰ ਵੀ ਨੁਕਸਾਨੀ ਗਈ। ਇਹ ਡਰਾਈਵਰ ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲੇ ਦਾ ਰਹਿਣ ਵਾਲਾ ਹੈ। ਪੀੜਤ ਟੈਕਸੀ ਡਰਾਈਵਰ ਯੋਗ ਰਾਜ ਨੇ ਭਰਤਗੜ੍ਹ 'ਚ ਆਪਣੇ 'ਤੇ ਹੋਏ ਹਮਲੇ ਦੀ ਪੂਰੀ ਕਹਾਣੀ ਸੋਸ਼ਲ ਮੀਡੀਆ 'ਤੇ ਪੋਸਟ ਰਾਹੀਂ ਸਾਂਝੀ ਕੀਤੀ।


ਯੋਗ ਰਾਜ ਨੇ ਆਪਣੀ ਕਹਾਣੀ ਸੁਣਾਉਂਦੇ ਹੋਏ ਕਿਹਾ ਕਿ ਹਿਮਾਚਲ ਦੇ ਲੋਕਾਂ ਦਾ ਪੰਜਾਬ ਆਉਣਾ ਸੁਰੱਖਿਅਤ ਨਹੀਂ ਹੈ। ਇਸ ਹਮਲੇ 'ਚ ਡਰਾਈਵਰ ਦੇ ਸਿਰ ਅਤੇ ਬਾਹਾਂ 'ਤੇ ਡੂੰਘੇ ਜ਼ਖਮ ਹੋ ਗਏ। ਯੋਗ ਰਾਜ ਨੇ ਸਥਾਨਕ ਪੁਲਿਸ ’ਤੇ ਵੀ ਦੋਸ਼ ਲਾਏ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਸਥਾਨਕ ਪੁਲਿਸ ਨੂੰ ਸੂਚਿਤ ਕੀਤਾ ਪਰ ਪੁਲੀਸ ਨੇ ਨਾ ਤਾਂ ਕੋਈ ਸਹਿਯੋਗ ਕੀਤਾ ਅਤੇ ਨਾ ਹੀ ਮੌਕੇ ’ਤੇ ਪੁੱਜੀ।


ਯੋਗ ਰਾਜ ਨੇ ਦੱਸਿਆ ਕਿ ਸੜਕ ਦੇ ਨਾਲ ਇੱਕ ਢਾਬਾ ਸੀ, ਜਿਸ ਦੀ ਮਦਦ ਨਾਲ ਉਸ ਨੂੰ ਅਤੇ ਉਸ ਦੀ ਸਵਾਰੀ ਨੂੰ ਹਸਪਤਾਲ ਪਹੁੰਚਾਇਆ ਗਿਆ। ਘਟਨਾ ਤੋਂ ਬਾਅਦ ਹਮਲਾ ਕਰਨ ਵਾਲੇ ਫ਼ਰਾਰ ਹੋ ਗਏ। ਫਿਲਹਾਲ ਯੋਗਰਾਜ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ ਅਤੇ ਸਾਰੇ ਖ਼ਤਰੇ ਤੋਂ ਬਾਹਰ ਹਨ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।