Punjab Weather Update: ਪੰਜਾਬ ਵਿੱਚ ਮੁੜ ਸਰਦੀ ਪਰਤ ਆਈ ਹੈ। ਦੁਪਹਿਰ ਵੇਲੇ ਭਾਵੇਂ ਪਾਰਾ ਚੜ੍ਹ ਜਾਂਦਾ ਹੈ ਪਰ ਸਵੇਰੇ ਤੇ ਸ਼ਾਮ ਕਾਂਬਾ ਛਿੜਣ ਲੱਗਾ ਹੈ। ਇਸ ਲਈ ਬਿਮਾਰੀਆਂ ਦਾ ਖਤਰਾ ਵੀ ਵਧ ਗਿਆ ਹੈ। ਉਧਰ, ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਇਸ ਹਫ਼ਤੇ ਠੰਢ ਤੋਂ ਰਾਹਤ ਮਿਲਣ ਦੀ ਸੰਭਾਵਨਾ ਨਹੀਂ।
ਮੌਸਮ ਵਿਗਿਆਨੀਆਂ ਨੇ ਕਿਹਾ ਕਿ ਅਗਲੇ 48 ਘੰਟੇ ਸੂਬੇ ਵਿੱਚ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਠੰਢੀਆਂ ਹਵਾਵਾਂ ਚੱਲ ਸਕਦੀਆਂ ਹਨ, ਜਿਸ ਕਰਕੇ ਠੰਢ ਦਾ ਕਹਿਰ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ 15 ਫਰਵਰੀ ਤੋਂ ਬਾਅਦ ਪੰਜਾਬ ਦੇ ਘੱਟ ਤੋਂ ਘੱਟ ਤਾਪਮਾਨ ਵਿੱਚ 3 ਤੋਂ 5 ਡਿਗਰੀ ਸੈਲਸੀਅਸ ਦਾ ਵਾਧਾ ਹੋਵੇਗਾ ਪਰ ਠੰਢੀਆਂ ਹਵਾਵਾਂ ਤੋਂ ਰਾਹਤ ਮਿਲਣ ਦੇ ਕੋਈ ਆਸਾਰ ਨਹੀਂ ਹਨ।
ਦਰਅਸਲ ਪਹਾੜੀ ਇਲਾਕੇ ਵਿੱਚ ਪਿਛਲੇ ਦਿਨੀਂ ਹੋਈ ਬਰਫ਼ਬਾਰੀ ਤੋਂ ਬਾਅਦ ਮੈਦਾਨੀ ਇਲਾਕੇ ਵਿੱਚ ਪਾਰਾ ਡਿੱਗਿਆ ਹੈ। ਇਸੇ ਕਰਕੇ ਪੰਜਾਬ ਵਿੱਚ ਪਾਰਾ ਆਮ ਨਾਲੋਂ ਹੇਠਾਂ ਦਰਜ ਕੀਤਾ ਜਾ ਰਿਹਾ ਹੈ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਸੋਮਵਾਰ ਨੂੰ ਪੰਜਾਬ ਵਿੱਚ ਬਠਿੰਡਾ ਸ਼ਹਿਰ ਸਭ ਤੋਂ ਠੰਢਾ ਰਿਹਾ ਹੈ, ਜਿੱਥੇ ਘੱਟ ਤੋਂ ਘੱਟ ਤਾਪਮਾਨ 3.2 ਡਿਗਰੀ ਸੈਲਸੀਅਸ ਦਰਜ ਕੀਤਾ ਹੈ ਜੋ ਆਮ ਨਾਲੋਂ ਡੇਢ ਡਿਗਰੀ ਹੇਠਾਂ ਰਿਹਾ ਹੈ।
ਮੌਸਮ ਵਿਭਾਗ ਅਨੁਸਾਰ ਰਾਜਧਾਨੀ ਚੰਡੀਗੜ੍ਹ ਵਿੱਚ ਘੱਟ ਤੋਂ ਘੱਟ ਤਾਪਮਾਨ 6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ, ਜੋ ਆਮ ਨਾਲੋਂ 3.6 ਡਿਗਰੀ ਸੈਲਸੀਅਸ ਘੱਟ ਹੈ। ਇਸੇ ਤਰ੍ਹਾਂ ਅੰਮ੍ਰਿਤਸਰ ਵਿੱਚ 3.6 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ 7.4 ਡਿਗਰੀ ਸੈਲਸੀਅਸ, ਪਟਿਆਲਾ ’ਚ 5.7 ਡਿਗਰੀ ਸੈਲਸੀਅਸ, ਪਠਾਨਕੋਟ ’ਚ 4.3 ਡਿਗਰੀ ਸੈਲਸੀਅਸ, ਫਰੀਦਕੋਟ ’ਚ 5.5 ਡਿਗਰੀ ਸੈਲਸੀਅਸ, ਗੁਰਦਾਸਪੁਰ ’ਚ 6.5 ਡਿਗਰੀ ਸੈਲਸੀਅਸ ਤਾਪਮਾਨ ਰਿਹਾ।
ਇਸੇ ਤਰ੍ਹਾਂ ਨਵਾਂ ਸ਼ਹਿਰ ਵਿੱਚ 3.6 ਡਿਗਰੀ ਸੈਲਸੀਅਸ, ਬਰਨਾਲਾ ’ਚ 4.6 ਡਿਗਰੀ ਸੈਲਸੀਅਸ, ਫਰੀਦਕੋਟ ’ਚ 7.6 ਡਿਗਰੀ ਸੈਲਸੀਅਸ, ਫਤਿਹਗੜ੍ਹ ਸਾਹਿਬ ’ਚ 6 ਡਿਗਰੀ ਸੈਲਸੀਅਸ, ਫਿਰੋਜ਼ਪੁਰ ’ਚ 4.3 ਡਿਗਰੀ ਸੈਲਸੀਅਸ, ਜਲੰਧਰ ’ਚ 4.7 ਡਿਗਰੀ ਸੈਲਸੀਅਸ, ਮੁਹਾਲੀ ’ਚ 7.6 ਡਿਗਰੀ ਸੈਲਸੀਅਸ, ਮੁਕਤਸਰ ’ਚ 5 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ਹੈ। ਇਹ ਤਾਪਮਾਨ ਆਮ ਨਾਲੋਂ 2 ਤੋਂ 4 ਡਿਗਰੀ ਸੈਲਸੀਅਸ ਘੱਟ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।