Sangrur News: ਪੰਜਾਬ 'ਚ ਹੁਣ ਸਾਰੇ ਬੋਰਡ ਪੰਜਾਬੀ ਭਾਸ਼ਾ 'ਚ ਹੀ ਨਜ਼ਰ ਆਉਣਗੇ, 21 ਫਰਵਰੀ ਤੱਕ ਦਾ ਅਲਟੀਮੇਟਮ
ਪੰਜਾਬ ਵਿੱਚ ਸਾਰੇ ਬੋਰਡ ਪੰਜਾਬੀ ਭਾਸ਼ਾ ਵਿੱਚ ਹੋਣਗੇ। ਇਸ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ਮਗਰੋਂ ਅਫਸਰ ਪੱਬਾਂ ਭਾਰ ਹੋ ਗਏ ਹਨ। ਪੰਜਾਬ ਸਰਕਾਰ ਨੇ 21 ਫਰਵਰੀ ਤੱਕ ਦਾ ਸਮਾਂ ਦਿੱਤਾ ਹੈ। ਇਸ ਮਗਰੋਂ ਸਖਤ ਕਾਰਵਾਈ ਹੋ ਸਕਦੀ ਹੈ।
Sangrur News: ਪੰਜਾਬ ਵਿੱਚ ਸਾਰੇ ਬੋਰਡ ਪੰਜਾਬੀ ਭਾਸ਼ਾ ਵਿੱਚ ਹੋਣਗੇ। ਇਸ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ਮਗਰੋਂ ਅਫਸਰ ਪੱਬਾਂ ਭਾਰ ਹੋ ਗਏ ਹਨ। ਪੰਜਾਬ ਸਰਕਾਰ ਨੇ 21 ਫਰਵਰੀ ਤੱਕ ਦਾ ਸਮਾਂ ਦਿੱਤਾ ਹੈ। ਇਸ ਮਗਰੋਂ ਸਖਤ ਕਾਰਵਾਈ ਹੋ ਸਕਦੀ ਹੈ। ਇਸ ਲਈ ਸਾਰੇ ਜ਼ਿਲ੍ਹਿਆਂ ਵਿੱਚ ਬੋਰਡ ਪੰਜਾਬੀ ਵਿੱਚ ਲਵਾਉਣ ਦੀ ਕਵਾਇਦ ਤੇਜ਼ ਹੋ ਗਈ ਹੈ। ਹੁਣ ਲੋਕ ਵੀ ਸਹਿਯੋਗ ਦੇਣ ਲੱਗੇ ਹਨ।
ਇਸੇ ਤਹਿਤ ਸੰਗਰੂਰ ਜ਼ਿਲ੍ਹੇ ’ਚ ਪੰਜਾਬੀ ਭਾਸ਼ਾ ਨੂੰ ਵਧੇਰੇ ਮਹੱਤਤਾ ਦੇਣ ਲਈ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ 21 ਫਰਵਰੀ ਤੱਕ ਸਾਰੇ ਬੋਰਡ ਪੰਜਾਬੀ ਭਾਸ਼ਾ ਵਿੱਚ ਲਿਖਣੇ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਹਨ। ਇਸ ਸਬੰਧੀ ਉਨ੍ਹਾਂ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਖਤ ਹਦਾਇਤਾਂ ਜਾਰੀ ਕੀਤੀਆਂ ਹਨ।
ਮੀਟਿੰਗ ਦੌਰਾਨ ਡੀਸੀ ਨੇ ਜੋਰਵਾਲ ਨੇ ਹਦਾਇਤ ਕੀਤੀ ਕਿ ਸਮੂਹ ਸਰਕਾਰੀ ਤੇ ਅਰਧ ਸਰਕਾਰੀ ਦਫ਼ਤਰਾਂ, ਵਿਭਾਗਾਂ, ਅਦਾਰਿਆਂ, ਸੰਸਥਾਵਾਂ, ਵਿੱਦਿਅਕ ਅਦਾਰਿਆਂ, ਬੋਰਡਾਂ, ਨਿਗਮਾਂ ਤੇ ਗੈਰ ਸਰਕਾਰੀ ਸੰਸਥਾਵਾਂ, ਪਬਲਿਕ ਅਤੇ ਪ੍ਰਾਈਵੇਟ ਦੁਕਾਨਾਂ ਤੇ ਵਪਾਰਕ ਅਦਾਰਿਆਂ ਆਦਿ ਦੇ ਨਾਮ ਅਤੇ ਸੜਕਾਂ ਦੇ ਨਾਮ, ਨਾਮ ਪੱਟੀਆਂ, ਮੀਲ ਪੱਥਰ ਤੇ ਸਾਈਨ ਬੋਰਡ ਲਿਖਣ ਸਮੇਂ ਸਭ ਤੋਂ ਪਹਿਲਾਂ ਉੱਪਰਲੇ ਪਾਸੇ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ’ਚ ਤੇ ਹੇਠਾਂ ਦੂਸਰੀ ਭਾਸ਼ਾ ਦੀ ਵਰਤੋਂ ਕੀਤੀ ਜਾਵੇ।
ਡੀਸੀ ਜੋਰਵਾਲ ਨੇ ਕਿਹਾ ਕਿ ਸੰਗਰੂਰ ਜ਼ਿਲ੍ਹੇ ਦੀ ਹਦੂਦ ਅੰਦਰ ਹੁਕਮਾਂ ਦੀ ਪਾਲਣਾ ਨਾ ਕਰਨ ਦੀ ਸੂਰਤ ’ਚ ਕਾਨੂੰਨ ਅਨੁਸਾਰ ਜੁਰਮਾਨਾ ਲਗਾਉਣ ਸਬੰਧੀ ਕਾਰਵਾਈ ਕੀਤੀ ਜਾਵੇਗੀ। ਯਾਦ ਰਹੇ ਪੰਜਾਬ ਸਰਕਾਰ ਨੇ ਹੁਕਮ ਕੀਤੇ ਹਨ ਕਿ ਸਾਰੇ ਬੋਰਡ ਪੰਜਾਬੀ ਵਿੱਚ ਹੀ ਲਾਏ ਜਾਣ। ਇਸ ਸਬੰਧੀ ਮੰਤਰੀਆਂ ਨੇ ਵੀ ਮੀਟਿੰਗਾਂ ਕਰਕੇ ਉਤਸ਼ਾਹਿਤ ਕੀਤਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।