ਪੜਚੋਲ ਕਰੋ
Advertisement
Farmer Protest: ਬੁਲੰਦ ਹੌਸਲਿਆਂ ਅੱਗੇ ਪਹਾੜ ਵੀ ਝੁਕੇ! ਦੋਵੇਂ ਲੱਤਾਂ ਨਾ ਹੋਣ ਦੇ ਬਾਵਜੂਦ 10 ਦਿਨਾਂ 'ਚ 450 ਕਿਲੋਮੀਟਰ ਤੈਅ ਕਰ ਸਿੰਘੂ ਹੱਦ 'ਤੇ ਪਹੁੰਚਿਆ ਯੋਧਾ
ਦੱਸ ਦਈਏ ਕਿ ਬਲਵਿੰਦਰ ਸਿੰਘ ਨੇ 10 ਦਿਨਾਂ ਵਿੱਚ ਗੁਰਦਾਸਪੁਰ ਤੋਂ ਸਿੰਘੂ ਸਰਹੱਦ ਤਕ 450 ਕਿਲੋਮੀਟਰ ਦੀ ਦੂਰੀ ਤੈਅ ਕੀਤੀ। ਇਸ ਦੌਰਾਨ ਪੈਰ ਨਾ ਹੋਣ ਕਰਕੇ ਉਸ ਨੇ ਸਾਈਕਲ ਨੂੰ ਹੱਥ ਨਾਲ ਚਲਾ ਕੇ ਸਿੰਘੂ ਸਰਹੱਦ ਤੱਕ ਦਾ ਸਫਰ ਤੈਅ ਕੀਤਾ।
ਗੁਰਦਾਸਪੁਰ: ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਿਸਾਨਾਂ ਵੱਲੋਂ ਲਗਾਤਾਰ ਜਾਰੀ ਹੈ। ਇਸ ਕੜਾਕੇ ਦੀ ਠੰਢ 'ਚ ਵੀ ਕਿਸਾਨ ਦਿੱਲੀ ਦੀਆਂ ਹੱਦਾਂ 'ਤੇ ਡਟੇ ਹੋਏ ਹਨ। ਕਿਸਾਨਾਂ ਦੇ ਸਮਰਥਨ ਵਿੱਚ ਦੂਰੋਂ-ਦੂਰੋਂ ਲੋਕਾਂ ਤੱਕ ਪਹੁੰਚਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਦੌਰਾਨ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਨਵੇਂ ਕਾਨੂੰਨ ਦਾ ਵਿਰੋਧ ਕਰ ਰਹੇ ਕਿਸਾਨਾਂ ਦੇ ਸਮਰਥਨ ਵਿੱਚ ਇੱਥੇ ਦੋਵਾਂ ਪੈਰਾਂ ਤੋਂ ਅਪਾਹਜ ਵਿਅਕਤੀ ਵੀ ਪਹੁੰਚਿਆ।
ਕਿਸਾਨਾਂ ਦੇ ਸਮਰਥਨ ਵਿੱਚ ਦਿਵਯਾਂਗ ਬਲਵਿੰਦਰ ਸਿੰਘ ਜਿਸ ਦੀਆਂ ਦੋਵੇਂ ਲੱਤਾਂ ਨਹੀਂ ਹਨ, ਉਹ ਆਪਣੀ ਟ੍ਰਾਈ ਸਾਈਕਲ ਚਲਾ ਕੇ ਸਿੰਘੂ ਬਾਰਡਰ 'ਤੇ ਪਹੁੰਚਿਆ। ਬਲਵਿੰਦਰ ਸਿੰਘ ਨੇ ਪੰਜਾਬ ਦੇ ਗੁਰਦਾਸਪੁਰ ਤੋਂ ਇਸ ਠੰਢ ਵਿੱਚ ਪ੍ਰਦਰਸ਼ਨ ਤੱਕ ਦਾ ਸਫ਼ਰ ਤੈਅ ਕਰ ਕਿਸਾਨਾਂ ਦੇ ਸਮਰਥਨ 'ਚ ਆਪਣੇ ਹੌਂਸਲਾ ਨਾਲ ਲੋਕਾਂ ਦਾ ਦਿਲ ਜਿੱਤ ਲਿਆ।
ਦੱਸ ਦਈਏ ਕਿ ਬਲਵਿੰਦਰ ਸਿੰਘ ਨੇ 10 ਦਿਨਾਂ ਵਿੱਚ ਗੁਰਦਾਸਪੁਰ ਤੋਂ ਸਿੰਘੂ ਸਰਹੱਦ ਤਕ 450 ਕਿਲੋਮੀਟਰ ਦੀ ਦੂਰੀ ਤੈਅ ਕੀਤੀ। ਇਸ ਦੌਰਾਨ ਪੈਰ ਨਾ ਹੋਣ ਕਰਕੇ ਉਸ ਨੇ ਸਾਈਕਲ ਨੂੰ ਹੱਥ ਨਾਲ ਚਲਾ ਕੇ ਸਿੰਘੂ ਸਰਹੱਦ ਤੱਕ ਦਾ ਸਫਰ ਤੈਅ ਕੀਤਾ।
Farmer Protest: ਸਰਕਾਰ ਨੂੰ ਝੁਕਾਉਣ ਲਈ ਕਿਸਾਨਾਂ ਨੇ ਘੜੀ ਨਵੀਂ ਰਣਨੀਤੀ, ਬਾਹਰਲੇ ਮੁਲਕਾਂ 'ਚ ਵੀ ਅੰਦੋਲਨ ਦਾ ਬਿਗੁਲ
ਮੀਡੀਆ ਨਾਲ ਗੱਲ ਕਰਦਿਆਂ ਸਿੰਘੂ ਸਰਹੱਦ 'ਤੇ ਪਹੁੰਚੇ ਬਲਵਿੰਦਰ ਸਿੰਘ ਨੇ ਕਿਹਾ ਕਿ ਉਹ ਆਪਣੇ ਕਿਸਾਨ ਭਰਾਵਾਂ ਦਾ ਸਮਰਥਨ ਕਰਨ ਲਈ ਇੰਨਾ ਲੰਮਾ ਪੈਂਡਾ ਤੈਅ ਕਰਕੇ ਆਇਆ ਹੈ। 45 ਸਾਲਾ ਬਲਵਿੰਦਰ ਸਿੰਘ ਨੇ ਕਿਹਾ ਕਿ ਜੇ ਇਸ ਯਾਤਰਾ ਦੌਰਾਨ ਉਸ ਦੀ ਮੌਤ ਹੁੰਦੀ ਹੈ ਤਾਂ ਵੀ ਉਸ ਨੂੰ ਇਸ ਦਾ ਕੋਈ ਅਫ਼ਸੌਸ ਨਹੀਂ ਸੀ। ਬਲਵਿੰਦਰ ਦਾ ਕਹਿਣਾ ਹੈ ਕਿ ਉਹ ਆਪਣੇ ਆਖਰੀ ਸਾਹਾਂ ਤੱਕ ਆਪਣੇ ਕਿਸਾਨ ਭਰਾਵਾਂ ਦਾ ਸਮਰਥਨ ਕਰਨਾ ਚਾਹੁੰਦਾ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਪੰਜਾਬ
ਆਟੋ
ਪੰਜਾਬ
Advertisement