Ropar news: ਪਿਛਲੇ ਦਿਨੀਂ ਸਹਾਇਰ ਪ੍ਰੋਫੈਸਰ ਵਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਤੋਂ ਬਾਅਦ ਉਨ੍ਹਾਂ ਦੀ ਲਾਸ਼ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਕਾਫੀ ਕੋਸ਼ਿਸ਼ਾਂ ਤੋਂ ਬਾਅਦ ਅੱਜ ਉਨ੍ਹਾਂ ਦੀ ਲਾਸ਼ ਪਿੰਡ ਰੇਲੋ ਨੇੜੇ ਸਰਹਿੰਦ ਨਹਿਰ 'ਚੋਂ ਪ੍ਰਾਪਤ ਹੋਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਰੂਪਨਗਰ ਡੀਐੱਸਪੀ ਤਿਰਲੋਚਨ ਸਿੰਘ ਨੇ ਦੱਸਿਆ ਕਿ ਲਾਸ਼ ਦੀ ਸ਼ਨਾਖਤ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਕੀਤੀ ਜਾਵੇਗੀ ਅਤੇ ਪੋਸਟਮਾਰਟਮ ਕਰਵਾਉਣ ਲਈ ਇੱਕ ਬੋਰਡ ਬਣਾਇਆ ਜਾਵੇਗਾ।
ਇਹ ਵੀ ਪੜ੍ਹੋ: Punjab Police: ਨਸ਼ੇ ਦੇ ਸੌਦਾਗਰਾਂ ਨੂੰ ਪੁਲਿਸ ਦਾ ਤਕੜਾ ਝਟਕਾ ! 12 ਕਿੱਲੋ ਹੈਰੋਇਨ ਸਮੇਤ ਤਸਕਰ ਗ੍ਰਿਫ਼ਤਾਰ, ਅਮਰੀਕਾ ਨਾਲ ਜੁੜੇ ਤਾਰ
ਕੀ ਹੈ ਪੂਰਾ ਮਾਮਲਾ
ਇੱਥੇ ਤੁਹਾਨੂੰ ਦੱਸ ਦਈਏ ਕਿ 1158 ਅਸਿਸਟੈਂਟ ਪ੍ਰੋਫੈਸਰ ਅਤੇ ਲਾਇਬ੍ਰੇਰੀਅਨ ਸਿੱਖਿਆ ਮੰਤਰੀ ਹਰਜੋਤ ਭੈਂਸ ਦੇ ਪਿੰਡ ਗੰਭੀਰਪੁਰ ਵਿੱਚ ਹੜਤਾਲ ’ਤੇ ਬੈਠੇ ਹੋਏ ਹਨ। ਇਨ੍ਹਾਂ ਵਿੱਚੋਂ ਇੱਕ ਉਮੀਦਵਾਰ ਬਲਵਿੰਦਰ ਕੌਰ ਵਾਸੀ ਰੂਪਨਗਰ ਨੇ ਖ਼ੁਦਕੁਸ਼ੀ ਕਰ ਲਈ ਸੀ ਜਿਸ ਤੋਂ ਬਾਅਦ ਉਨ੍ਹਾਂ ਸੁਸਾਇਡ ਨੋਟ ਵੀ ਲਿਖਿਆ ਸੀ,ਜਿਸ ਵਿੱਚ ਉਨ੍ਹਾਂ ਨੇ ਆਪਣੀ ਮੌਤ ਲਈ ਸਿੱਖਿਆ ਮੰਤਰੀ ਨੂੰ ਜ਼ਿੰਮੇਵਾਰ ਠਹਿਰਾਇਆ ਸੀ। ਇਸ ਤੋਂ ਬਾਅਦ ਇਸ ਮਾਮਲੇ ਨੂੰ ਲੈ ਕੇ ਸਿਆਸਤ ਕਾਫੀ ਭਖੀ ਹੋਈ ਹੈ ਅਤੇ ਹਰੇਕ ਪਾਰਟੀ ਦਾ ਮੰਤਰੀ ਸਿੱਖਿਆ ਮੰਤਰੀ ‘ਤੇ ਪਰਚਾ ਕਰਨ ਤੇ ਗ੍ਰਿਫ਼ਤਾਰੀ ਦੀ ਮੰਗ ਕਰ ਰਿਹਾ ਹੈ।
ਇਹ ਵੀ ਪੜ੍ਹੋ: Punjab News: ਸੀਐਮ ਭਗਵੰਤ ਮਾਨ ਵੱਲੋਂ ਹੈੱਡ ਕਾਂਸਟੇਬਲ ਦਰਸ਼ਨ ਸਿੰਘ ਦੇ ਵਾਰਿਸਾਂ ਨੂੰ ਇੱਕ ਕਰੋੜ, HDFC ਬੈਂਕ ਵੀ ਦੇਵੇਗਾ ਇੱਕ ਕਰੋੜ ਰੁਪਏ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।