Kotkapura Goli Kand : ਕੋਟਕਪੂਰਾ ਗੋਲੀ ਕਾਂਡ ਮਾਮਲੇ 'ਚ ਅੱਜ ਵੱਡੇ ਤੇ ਛੋਟੇ ਬਾਦਲ ਦੀ ਪੇਸ਼ੀ, ਅਦਾਲਤ ਬਾਹਰ ਸੁਰੱਖਿਆ ਵਧਾਈ
ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਅੱਜ ਪਹਿਲੀ ਵਾਰ ਫਰੀਦਕੋਟ ਅਦਾਲਤ ਵਿੱਚ ਪੇਸ਼ ਹੋਣਗੇ। ਉਨ੍ਹਾਂ ਖ਼ਿਲਾਫ਼ ਕੋਟਕਪੂਰਾ ਗੋਲੀ ਕਾਂਡ ਦੀ ਕਥਿਤ...
Kotkapura Goli Kand : ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਅੱਜ ਪਹਿਲੀ ਵਾਰ ਫਰੀਦਕੋਟ ਅਦਾਲਤ ਵਿੱਚ ਪੇਸ਼ ਹੋਣਗੇ। ਉਨ੍ਹਾਂ ਖ਼ਿਲਾਫ਼ ਕੋਟਕਪੂਰਾ ਗੋਲੀ ਕਾਂਡ ਦੀ ਕਥਿਤ ਸਾਜ਼ਿਸ਼ ਰਚਣ ਦਾ ਦੋਸ਼ ਹੈ। ਜਾਂਚ ਟੀਮ ਨੇ 24 ਫਰਵਰੀ ਨੂੰ ਅਦਾਲਤ ਵਿੱਚ ਬਾਦਲਾਂ ਸਣੇ 6 ਵਿਅਕਤੀਆਂ ਖ਼ਿਲਾਫ਼ ਚਲਾਨ ਪੇਸ਼ ਕੀਤਾ ਸੀ।
ਅਦਾਲਤ ਨੇ ਸਾਬਕਾ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਨੂੰ ਵੀਰਵਾਰ 23 ਮਾਰਚ ਨੂੰ ਅਦਾਲਤ ਵਿੱਚ ਪੇਸ਼ ਹੋਣ ਵਾਸਤੇ ਸੰਮਨ ਜਾਰੀ ਕੀਤੇ ਸਨ। ਜਾਂਚ ਟੀਮ ਵੱਲੋਂ ਅਦਾਲਤ ਵਿੱਚ ਪੇਸ਼ ਕੀਤੀ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਨੇ ਅਦਾਲਤ ਦੇ ਸੰਮਨ ਪ੍ਰਾਪਤ ਕਰ ਲਏ ਹਨ।
ਦੱਸ ਦਈਏ ਕਿ ਇਨ੍ਹਾਂ ਕੇਸਾਂ ਵਿੱਚ ਸਾਬਕਾ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਨੂੰ ਅਗਾਊਂ ਜ਼ਮਾਨਤ ਵੀ ਮਿਲ ਚੁੱਕੀ ਹੈ। ਇਸੇ ਦੌਰਾਨ ਇਹ ਵੀ ਜਾਣਕਾਰੀ ਹੈ ਕਿ ਬਾਦਲਾਂ ਦੀ ਅਦਾਲਤ ਵਿੱਚ ਪੇਸ਼ੀ ਮੌਕੇ ਅਕਾਲੀ ਦਲ ਦੇ ਸਮਰਥਕਾਂ ਦਾ ਵੱਡਾ ਇਕੱਠ ਹੋ ਸਕਦਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਹਰੇਕ ਅਕਾਲੀ ਆਗੂ ਤੇ ਵਰਕਰ ਨੂੰ ਅਦਾਲਤਾਂ ਵਿੱਚ ਪੁੱਜਣ ਲਈ ਵੱਟਸਐਪ ’ਤੇ ਸੁਨੇਹੇ ਭੇਜੇ ਗਏ ਹਨ ਤੇ ਸੰਭਾਵੀ ਇਕੱਠ ਨੂੰ ਦੇਖਦਿਆਂ ਕੁਝ ਅਕਾਲੀ ਆਗੂਆਂ ਨੇ ਅਦਾਲਤਾਂ ਦੇ ਬਾਹਰਵਾਰ ਇਕੱਠੇ ਹੋਣ ਵਾਲੀ ਥਾਂ ਦਾ ਮੁਆਇਨਾ ਵੀ ਕੀਤਾ। ਸੂਤਰਾਂ ਅਨੁਸਾਰ ਅਕਾਲੀ ਦਲ ਅਦਾਲਤ ਦੇ ਬਾਹਰ ਵੱਡਾ ਇਕੱਠ ਕਰੇਗਾ।
ਇਸੇ ਤਰ੍ਹਾਂ ਬਹਿਬਲ ਇਨਸਾਫ਼ ਮੋਰਚੇ ਦੀ ਅਗਵਾਈ ਕਰ ਰਹੇ ਕੁਝ ਆਗੂਆਂ ਤੇ ਸਿੱਖ ਸੰਗਤਾਂ ਦੇ ਵੀ ਅਦਾਲਤ ਵਿੱਚ ਪੁੱਜਣ ਦੀ ਸੰਭਾਵਨਾ ਹੈ। ਦੋਵੇਂ ਧਿਰਾਂ ਦੇ ਅਦਾਲਤ ਵਿੱਚ ਪੁੱਜਣ ਦੀ ਸੂਚਨਾ ਮਿਲਣ ਤੋਂ ਬਾਅਦ ਜ਼ਿਲ੍ਹਾ ਪੁਲਿਸ ਚੌਕਸ ਹੋ ਗਈ ਹੈ ਤੇ ਪੁਲਿਸ ਮੁਖੀ ਹਰਜੀਤ ਸਿੰਘ ਨੇ ਬੁੱਧਵਾਰ ਖੁਦ ਅਦਾਲਤੀ ਕੰਪਲੈਕਸ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ