ਪੜਚੋਲ ਕਰੋ

Punjab News: ਵਿਧਾਇਕਾ ਮਾਣੂੰਕੇ ਸਦਕਾ ਸ਼ਹੀਦੀ ਦਿਹਾੜੇ ਮੌਕੇ  ਸਿਵਲ ਹਸਪਤਾਲ ਨੂੰ ਪੰਜ ਵੈਂਟੀਲੇਟਰ ਭੇਂਟ

Punjab News: ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਦੇ ਯਤਨਾਂ ਸਦਕਾ ਇੰਡੀਆ ਕੋਵਿਡ ਐਸ.ਓ.ਐਸ. ਸੰਸਥਾ ਵੱਲੋਂ ਜੱਚਾ-ਬੱਚਾ ਸਿਵਲ ਹਸਪਤਾਲ ਜਗਰਾਉਂ ਨੂੰ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ ਪੰਜ ਨਾਨ ਇੰਨਵੈਂਸ...

Punjab News: ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਦੇ ਯਤਨਾਂ ਸਦਕਾ ਇੰਡੀਆ ਕੋਵਿਡ ਐਸ.ਓ.ਐਸ. ਸੰਸਥਾ ਵੱਲੋਂ ਜੱਚਾ-ਬੱਚਾ ਸਿਵਲ ਹਸਪਤਾਲ ਜਗਰਾਉਂ ਨੂੰ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ ਪੰਜ ਨਾਨ ਇੰਨਵੈਂਸ ਵੈਂਟੀਲੇਟਰ ਕਿੱਟ ਸੀ-ਪਾਈਪ ਸੈਟ ਭੇਂਟ ਕੀਤੇ ਗਏ ਹਨ, ਜੋ ਵੈਂਟੀਲੇਟਰ ਦੀ ਤਰ੍ਹਾਂ ਹੀ ਕੰਮ ਕਰਦੇ ਹਨ ਅਤੇ ਐਮਰਜੈਂਸੀ ਮੌਕੇ ਬੱਚਿਆਂ ਨੂੰ ਵੱਡੀ ਰਾਹਤ ਪ੍ਰਦਾਨ ਕਰਨਗੇ।

ਬੀਬੀ ਸਰਵਜੀਤ ਕੌਰ ਮਾਣੂੰਕੇ ਵੱਲੋਂ ਇੰਡੀਆ ਕੋਵਿਡ ਐਸ.ਓ.ਐਸ. ਸੰਸਥਾ ਦੇ ਹਰਪ੍ਰੀਤ ਸਿੰਘ ਉਬਰਾਏ ਅਤੇ ਰਵਿੰਦਰ ਸਿੰਘ ਉਬਰਾਏ ਨਾਲ ਰਾਬਤਾ ਕਰਕੇ ਸਿਵਲ ਹਸਪਤਾਲ ਲਈ ਸੀ-ਪਾਈਪ ਸੈਟ ਭੇਂਟ ਕਰਨ ਲਈ ਕਿਹਾ, ਜੋ ਉਹਨਾਂ ਵੱਲੋਂ ਅੱਜ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ 'ਤੇ ਭੇਂਟ ਕੀਤੇ। ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਵੱਲੋਂ ਸੰਸਥਾ ਅਤੇ ਉਬਰਾਏ ਭਰਾਵਾਂ ਦਾ ਧੰਨਵਾਦ ਕਰਦਿਆਂ ਆਖਿਆ ਕਿ ਸਿਵਲ ਹਸਪਤਾਲ ਜਗਰਾਉਂ ਅਤੇ ਜੱਚਾ-ਬੱਚਾ ਹਸਪਤਾਲ ਵਿੱਚ ਲੋਕਾਂ ਨੂੰ ਅਤਿ ਅਧੁਨਿਕ ਅਤੇ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਉਹ ਹਮੇਸ਼ਾ ਯਤਨਸ਼ੀਲ ਰਹਿੰਦੇ ਹਨ ਅਤੇ ਪੰਜਾਬ ਸਰਕਾਰ ਵੀ ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਬਚਨਵੱਧ ਹੈ।

ਇਸ ਮੌਕੇ ਸਿਵਲ ਹਸਪਤਾਲ ਜਗਰਾਉਂ ਦੇ ਐਸ.ਐਮ.ਓ.ਡਾ.ਪੁਨੀਤ ਸਿੱਧੂ ਨੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਦੇ ਯਤਨਾਂ ਦੀ ਸ਼ਲਾਘਾ ਕਰਦੇ ਹੋਏ ਆਖਿਆ ਕਿ ਹਾਰਟ ਦੇ ਮਰੀਜ਼ਾਂ ਨੂੰ ਐਮਰਜੈਂਸੀ ਮੌਕੇ ਲੱਗਣ ਵਾਲਾ 28 ਹਜ਼ਾਰ ਰੁਪਏ ਦੀ ਕੀਮਤ ਵਾਲਾ ਟੀਕਾ ਸਿਵਲ ਹਸਪਤਾਲ ਜਗਰਾਉਂ ਵਿਖੇ ਮੁਫ਼ਤ ਲਗਾਇਆ ਜਾਂਦਾ ਹੈ। ਡਾ.ਪੁਨੀਤ ਸਿੱਧੂ ਨੇ ਸਪੱਸ਼ਟ ਕੀਤਾ ਕਿ ਜੇਕਰ ਕਿਸੇ ਡਲਿਵਰੀ ਕੇਸ ਦੇ ਮਰੀਜ਼ ਨੂੰ ਸਿਵਲ ਹਸਪਤਾਲ ਲੁਧਿਆਣਾ ਵਿਖੇ ਰੈਫਰ ਕੀਤਾ ਜਾਂਦਾ ਹੈ, ਤਾਂ ਜੇਕਰ ਸਿਵਲ ਹਸਪਤਾਲ ਲੁਧਿਆਣਾ ਵਿਖੇ ਵੀ ਡਲਿਵਰੀ ਕੇਸ ਦੇ ਮਰੀਜ਼ ਦਾ ਇਲਾਜ਼ ਵੀ ਉਪਲੱਬਧ ਨਹੀਂ ਹੁੰਦਾ ਤਾਂ ਉਸ ਮਰੀਜ਼ ਨੂੰ ਸੀ.ਐਮ.ਸੀ.ਹਸਪਤਾਲ ਲੁਧਿਆਣਾ ਵਿਖੇ ਰੈਫ਼ਰ ਕੀਤਾ ਜਾਂਦਾ ਹੈ, ਜਿਥੇ ਕਿ ਪੰਜਾਬ ਸਰਕਾਰ ਵੱਲੋਂ ਹੋਏ ਸਮਝੌਤੇ ਅਨੁਸਾਰ ਡਲਿਵਰੀ ਕੇਸ ਦੇ ਮਰੀਜ਼ਾਂ ਦਾ ਇਲਾਜ਼ ਮੁਫ਼ਤ ਕੀਤਾ ਜਾਂਦਾ ਹੈ।

ਇਸ ਮੌਕੇ ਹਰਪ੍ਰੀਤ ਸਿੰਘ ਉਬਰਾਏ ਨੇ ਆਖਿਆ ਕਿ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਮੌਕੇ ਨਿੱਕੇ ਬੱਚਿਆਂ ਲਈ ਪੰਜ ਨਾਨ ਇੰਨਵੈਂਸ ਵੈਂਟੀਲੇਟਰ ਸੈਟ ਦਾਨ ਕਰਕੇ ਮਾਨਸਿਕ ਸਕੂਨ ਮਿਲਿਆ ਹੈ। ਇਹਨਾਂ ਸੀ-ਪਾਈਪ ਵੈਂਟੀਲੇਟਰਾਂ ਨਾਲ ਬਹੁਤ ਸਾਰੀਆਂ ਕੀਮਤੀ ਜ਼ਾਨਾਂ ਬਚਾਈਆਂ ਜਾ ਸਕਦੀਆਂ ਹਨ। ਇਥੇ ਇਹ ਵੀ ਜ਼ਿਕਰਯੋਗ ਹੈ ਕਿ ਹਰਪ੍ਰੀਤ ਸਿੰਘ ਉਬਰਾਏ ਵੱਲੋਂ ਪਿਛਲੇ ਦਿਨੀ ਸਿਵਲ ਹਸਪਤਾਲ ਵਾਸਤੇ ਦਵਾਈਆਂ ਵੀ ਦਾਨ ਕੀਤੀਆਂ ਗਈਆਂ ਸਨ।

ਇਹ ਵੀ ਪੜ੍ਹੋ: Punjab News: ਕਾਲਜਾਂ ਤੇ ਯੂਨੀਵਰਸਿਟੀਆਂ ਦੇ ਅਧਿਆਪਕਾਂ ਲਈ ਯੂ.ਜੀ.ਸੀ. 7ਵਾਂ ਤਨਖਾਹ ਕਮਿਸ਼ਨ ਲਾਗੂ ਕੀਤਾ

ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਕੌਂਸਲਰ ਕੁਲਵਿੰਦਰ ਸਿੰਘ ਕਾਲਾ, ਡਾ.ਈਸ਼ਾ ਢੀਂਗਰਾ, ਗੁਰਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਕੌਂਸਲਰ ਜਗਜੀਤ ਸਿੰਘ ਜੱਗੀ, ਕੌਂਸਲਰ ਰਾਜ ਭਾਰਦਵਾਜ, ਸਾਜਨ ਮਲਹੋਤਰਾ, ਡਾ.ਅਸ਼ਵਨੀ ਸ਼ਰਮਾਂ, ਡਾ.ਮਨਦੀਪ ਸਿੰਘ ਸਰਾਂ, ਐਡਵੋਕੇਟ ਕਰਮ ਸਿੰਘ ਸਿੱਧੂ, ਕਾਕਾ ਕੋਠੇ ਅੱਠ ਚੱਕ, ਡੋਗਾ ਕੋਠੇ ਅੱਠ ਚੱਕ ਆਦਿ ਵੀ ਹਾਜ਼ਰ ਸਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬੀਆਂ ਲਈ Black Spots ਬਣੇ ਵੱਡੀ ਦਿੱਕਤ ! ਪਿਛਲੇ ਸਾਲਾਂ 'ਚ ਹੋਈਆਂ ਹਜ਼ਾਰਾਂ ਮੌਤਾਂ, ਮੋਹਾਲੀ 'ਚ ਹੁੰਦੇ ਨੇ ਸਭ ਤੋਂ ਵੱਧ ਹਾਦਸੇ, ਦੇਖੋ ਰਿਪੋਰਟ
ਪੰਜਾਬੀਆਂ ਲਈ Black Spots ਬਣੇ ਵੱਡੀ ਦਿੱਕਤ ! ਪਿਛਲੇ ਸਾਲਾਂ 'ਚ ਹੋਈਆਂ ਹਜ਼ਾਰਾਂ ਮੌਤਾਂ, ਮੋਹਾਲੀ 'ਚ ਹੁੰਦੇ ਨੇ ਸਭ ਤੋਂ ਵੱਧ ਹਾਦਸੇ, ਦੇਖੋ ਰਿਪੋਰਟ
ਪੰਜਾਬ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ, ਹੋਏ 50 ਰਾਊਂਡ ਫਾਇਰ, 2 ਕਾਬੂ
ਪੰਜਾਬ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ, ਹੋਏ 50 ਰਾਊਂਡ ਫਾਇਰ, 2 ਕਾਬੂ
Damdami Taksal: BJP ਦੀ ਹਮਾਇਤ ਕਰਕੇ ਕਸੂਤੇ ਘਿਰੇ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ, ਐਕਸ਼ਨ ਮੋਡ 'ਚ ਸਿੱਖ ਜਥੇਬੰਦੀਆਂ
Damdami Taksal: BJP ਦੀ ਹਮਾਇਤ ਕਰਕੇ ਕਸੂਤੇ ਘਿਰੇ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ, ਐਕਸ਼ਨ ਮੋਡ 'ਚ ਸਿੱਖ ਜਥੇਬੰਦੀਆਂ
ਕੈਨੇਡਾ ਤੋਂ ਬੁਰੀ ਖਬਰ ! ਪੰਜਾਬੀ ਨੌਜਵਾਨ ਦਾ ਕਤਲ, ਮਾਪਿਆਂ ਨੇ ਜ਼ਮੀਨ ਵੇਚ ਕੇ ਭੇਜਿਆ ਸੀ ਵਿਦੇਸ਼
ਕੈਨੇਡਾ ਤੋਂ ਬੁਰੀ ਖਬਰ ! ਪੰਜਾਬੀ ਨੌਜਵਾਨ ਦਾ ਕਤਲ, ਮਾਪਿਆਂ ਨੇ ਜ਼ਮੀਨ ਵੇਚ ਕੇ ਭੇਜਿਆ ਸੀ ਵਿਦੇਸ਼
Advertisement
ABP Premium

ਵੀਡੀਓਜ਼

Mohali Murder|ਪਰਵਾਸੀਆਂ ਦੇ ਹਮਲੇ 'ਚ ਜ਼ਖ਼ਮੀ ਦੂਜੇ ਨੌਜਵਾਨ ਦੀ ਵੀ ਮੌਤ,  ਛਾਉਣੀ ਬਣਿਆ ਮੁਹਾਲੀ ਦਾ ਪਿੰਡ ਕੁੰਭੜਾMP Amritpal Singh 'ਤੇ ਤੱਤੇ ਹੋਏ Bikram Singh Majithia | Abp SanjhaSikh | 30 ਲੱਖ ਸਿੱਖ ਬਣੇ ਈਸਾਈ! ਸੁੱਤੀ ਪਈ ਸਿੱਖ ਕੌਮ - BJP ਲੀਡਰ | Abp SanjhaCM  Maan ਨੇ ਰੱਜਕੇ ਕੀਤੀ ਰਾਜਪਾਲ ਦੀ ਕੀਤੀ ਤਾਰੀਫ਼ , ਕਿਹਾ- ਜਦੋਂ ਦਾ ਇਨ੍ਹਾਂ ਨੇ ਕੰਮ ਸਾਂਭਿਆ ਚੰਗੀ ਚੱਲ ਰਹੀ ਸਰਕਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬੀਆਂ ਲਈ Black Spots ਬਣੇ ਵੱਡੀ ਦਿੱਕਤ ! ਪਿਛਲੇ ਸਾਲਾਂ 'ਚ ਹੋਈਆਂ ਹਜ਼ਾਰਾਂ ਮੌਤਾਂ, ਮੋਹਾਲੀ 'ਚ ਹੁੰਦੇ ਨੇ ਸਭ ਤੋਂ ਵੱਧ ਹਾਦਸੇ, ਦੇਖੋ ਰਿਪੋਰਟ
ਪੰਜਾਬੀਆਂ ਲਈ Black Spots ਬਣੇ ਵੱਡੀ ਦਿੱਕਤ ! ਪਿਛਲੇ ਸਾਲਾਂ 'ਚ ਹੋਈਆਂ ਹਜ਼ਾਰਾਂ ਮੌਤਾਂ, ਮੋਹਾਲੀ 'ਚ ਹੁੰਦੇ ਨੇ ਸਭ ਤੋਂ ਵੱਧ ਹਾਦਸੇ, ਦੇਖੋ ਰਿਪੋਰਟ
ਪੰਜਾਬ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ, ਹੋਏ 50 ਰਾਊਂਡ ਫਾਇਰ, 2 ਕਾਬੂ
ਪੰਜਾਬ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ, ਹੋਏ 50 ਰਾਊਂਡ ਫਾਇਰ, 2 ਕਾਬੂ
Damdami Taksal: BJP ਦੀ ਹਮਾਇਤ ਕਰਕੇ ਕਸੂਤੇ ਘਿਰੇ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ, ਐਕਸ਼ਨ ਮੋਡ 'ਚ ਸਿੱਖ ਜਥੇਬੰਦੀਆਂ
Damdami Taksal: BJP ਦੀ ਹਮਾਇਤ ਕਰਕੇ ਕਸੂਤੇ ਘਿਰੇ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ, ਐਕਸ਼ਨ ਮੋਡ 'ਚ ਸਿੱਖ ਜਥੇਬੰਦੀਆਂ
ਕੈਨੇਡਾ ਤੋਂ ਬੁਰੀ ਖਬਰ ! ਪੰਜਾਬੀ ਨੌਜਵਾਨ ਦਾ ਕਤਲ, ਮਾਪਿਆਂ ਨੇ ਜ਼ਮੀਨ ਵੇਚ ਕੇ ਭੇਜਿਆ ਸੀ ਵਿਦੇਸ਼
ਕੈਨੇਡਾ ਤੋਂ ਬੁਰੀ ਖਬਰ ! ਪੰਜਾਬੀ ਨੌਜਵਾਨ ਦਾ ਕਤਲ, ਮਾਪਿਆਂ ਨੇ ਜ਼ਮੀਨ ਵੇਚ ਕੇ ਭੇਜਿਆ ਸੀ ਵਿਦੇਸ਼
Mohali News: ਪਰਵਾਸੀਆਂ ਦੇ ਹਮਲੇ 'ਚ ਜ਼ਖ਼ਮੀ ਦੂਜੇ ਨੌਜਵਾਨ ਦੀ ਵੀ ਮੌਤ, ਪੁਲਿਸ ਛਾਉਣੀ ਬਣਿਆ ਮੁਹਾਲੀ ਦਾ ਪਿੰਡ ਕੁੰਭੜਾ
Mohali News: ਪਰਵਾਸੀਆਂ ਦੇ ਹਮਲੇ 'ਚ ਜ਼ਖ਼ਮੀ ਦੂਜੇ ਨੌਜਵਾਨ ਦੀ ਵੀ ਮੌਤ, ਪੁਲਿਸ ਛਾਉਣੀ ਬਣਿਆ ਮੁਹਾਲੀ ਦਾ ਪਿੰਡ ਕੁੰਭੜਾ
Delhi Election 2025: ਅੱਜ ਅਰਵਿੰਦ ਕੇਜਰੀਵਾਲ ਕਰਨਗੇ AAP ਦੀ ਚੋਣ ਮੁਹਿੰਮ ਦੀ ਸ਼ੁਰੂਆਤ, ਕਰ'ਤਾ ਵੱਡਾ ਐਲਾਨ
Delhi Election 2025: ਅੱਜ ਅਰਵਿੰਦ ਕੇਜਰੀਵਾਲ ਕਰਨਗੇ AAP ਦੀ ਚੋਣ ਮੁਹਿੰਮ ਦੀ ਸ਼ੁਰੂਆਤ, ਕਰ'ਤਾ ਵੱਡਾ ਐਲਾਨ
Benjamin Arrest Warrant: ਨੇਤਨਯਾਹੂ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ, ਇੰਟਰਨੈਸ਼ਨਲ ਕੋਰਟ 'ਚ ਵਾਰ ਕ੍ਰਾਈਮ ਦਾ ਦੋਸ਼ ਤੈਅ, ਕਿੰਨੀ ਮਿਲੇਗੀ ਸਜ਼ਾ
Benjamin Arrest Warrant: ਨੇਤਨਯਾਹੂ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ, ਇੰਟਰਨੈਸ਼ਨਲ ਕੋਰਟ 'ਚ ਵਾਰ ਕ੍ਰਾਈਮ ਦਾ ਦੋਸ਼ ਤੈਅ, ਕਿੰਨੀ ਮਿਲੇਗੀ ਸਜ਼ਾ
ਪੰਜਾਬ 'ਚ 2 ਦਿਨ ਪਵੇਗੀ ਸੰਘਣੀ ਧੁੰਦ, ਤਾਪਮਾਨ 'ਚ ਆਈ ਗਿਰਾਵਟ, ਪ੍ਰਦੂਸ਼ਣ ਕਰਕੇ ਹਾਲਾਤ ਖਰਾਬ, ਜਾਣੋ ਆਪਣੇ ਸ਼ਹਿਰ ਦਾ ਹਾਲ
ਪੰਜਾਬ 'ਚ 2 ਦਿਨ ਪਵੇਗੀ ਸੰਘਣੀ ਧੁੰਦ, ਤਾਪਮਾਨ 'ਚ ਆਈ ਗਿਰਾਵਟ, ਪ੍ਰਦੂਸ਼ਣ ਕਰਕੇ ਹਾਲਾਤ ਖਰਾਬ, ਜਾਣੋ ਆਪਣੇ ਸ਼ਹਿਰ ਦਾ ਹਾਲ
Embed widget