ਸੁਲਤਾਨਪੁਰ ਲੋਧੀ : ਸੁਲਤਾਨਪੁਰ ਲੋਧੀ ਦੇ ਮੰਡ ਇਲਾਕੇ 'ਚ ਬਿਆਸ ਦਰਿਆ 'ਚ ਪਾਣੀ ਦਾ ਪੱਧਰ ਵੱਧਣ ਕਾਰਨ ਬੰਨ੍ਹ ਟੁੱਟ ਗਿਆ ਹੈ। ਇਸ ਨਾਲ 4 ਪਿੰਡਾਂ ਦੇ ਕਿਸਾਨਾਂ ਦੀ ਕਈ ਏਕੜ ਫਸਲ ਪਾਣੀ 'ਚ ਡੁੱਬਣ ਨਾਲ ਤਬਾਹ ਹੋ ਗਈ ਹੈ। ਇਸ ਦੌਰਾਨ ਕਿਸਾਨਾਂ ਨੇ ਪ੍ਰਸ਼ਾਸਨ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ। ਜ਼ਿਕਰਯੋਗ ਹੈ ਕਿ ਹੁਣ ਤੱਕ ਨਹੀਂ ਪਹੁੰਚਾ ਕੋਈ ਵੀ ਪ੍ਰਸ਼ਾਸਨਿਕ ਅਧਿਕਾਰੀ ਕਿਸਾਨਾਂ ਦੀ ਸਾਰ ਲੈਣ ਨਹੀਂ ਪਹੁੰਚਿਆ।

 

ਕੁਝ ਦਿਨਾਂ ਤੋਂ ਲਗਾਤਾਰ ਪੈ ਰਹੀ ਬਾਰਿਸ਼ ਦੇ ਕਾਰਨ ਦਰਿਆ ਬਿਆਸ 'ਚ ਪਾਣੀ ਦਾ ਪੱਧਰ ਵਧਣ ਕਾਰਨ ਪ੍ਰੇਸ਼ਾਨੀ ਦਾ ਸਬਬ ਬਣ ਗਈ ਹੈ। ਜਦਕਿ ਚਾਰ ਪਿੰਡਾਂ ਦੀ ਜ਼ਮੀਨ ਦੀ ਸੈਂਕੜੇ ਏਕੜ ਝੋਨੇ ਦੀ ਫਸਲ ਨੂੰ ਆਪਣੀ ਲਪੇਟ ਵਿਚ ਲੈ ਲਿਆ । ਇਸ ਸੰਬੰਧੀ ਜਦੋਂ ਪ੍ਰੈੱਸ ਨੇ ਮੌਕੇ 'ਤੇ ਜਾ ਕੇ ਮੁਆਇਨਾ ਕੀਤਾ ਤਾਂ ਉਨ੍ਹਾਂ ਨੇ ਵੇਖਿਆ ਕਿ ਪਾਣੀ ਦੇ ਵਿੱਚ ਸੈਂਕੜੇ ਏਕੜ ਫਸਲ ਡੁੱਬੀ ਹੋਈ ਸੀ।


ਜਿਸ ਕਾਰਨ ਕਿਸਾਨ ਬਹੁਤ ਪ੍ਰੇਸ਼ਾਨੀ ਵਿੱਚ ਸਨ। ਜਾਣਕਾਰੀ ਦਿੰਦੇ ਹੋਏ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਮੁੱਖ ਆਗੂ ਪਰਮਜੀਤ ਸਿੰਘ ਬਾਊਪੁਰ, ਕੁਲਦੀਪ ਸਿੰਘ ਸਾਂਗਰਾ ਨੇ ਦੱਸਿਅ‍ਾਂ ਕਿ ਕਿਸਾਨਾਂ ਵੱਲੋਂ ਪਾਣੀ ਦੇ ਤੇਜ਼ ਵਹਾਅ ਨੂੰ ਰੋਕਣ ਵਾਸਤੇ ਅਤੇ ਫ਼ਸਲਾਂ ਨੂੰ ਬਚਾਉਣ ਵਾਸਤੇ ਜੋ ਕਿਸਾਨਾਂ ਨੇ ਰਲ ਕੇ ਆਰਜ਼ੀ ਬੰਨ੍ਹ ਲਗਾਇਆ ਸੀ। ਜੋ ਕਿ ਬੀਤੀ ਰਾਤ ਪਾਣੀ ਦੇ ਤੇਜ਼ ਵਹਾਅ ਆਉਣ ਕਾਰਨ ਪਾਣੀ ਦੀ ਭੇਟ ਚੜ੍ਹ ਗਿਆ। ਬੰਨ੍ਹ ਟੁੱਟਣ ਕਾਰਨ ਦਰਿਆ ਦਾ ਸਾਰਾ ਪਾਣੀ ਫਸਲਾਂ ਵਿਚ ਜਾਂ ਵੜ ਗਿਆ ।ਜਿਸ ਕਾਰਨ ਮੰਡ ਇਲਾਕੇ ਦੇ ਨਾਲ ਲੱਗਦੇ ਚਾਰ ਪਿੰਡ ਦਰਿਆ ਬਿਆਸ ਦੀ ਲਪੇਟ ਵਿਚ ਆਏ ਹਨ ।


 

ਫਿਲਹਾਲ ਕਿਸਾਨਾਂ ਆਗੂਆਂ ਨੇ ਕਿਹਾ ਕਿ ਉਨ੍ਹਾਂ ਨੇ ਇਸ ਸਬੰਧੀ ਤੁਰੰਤ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸੂਚਿਤ ਕਰਨਾ ਚਾਹਿਆ ਤਾਂ ਕਿਸੇ ਵੀ ਪ੍ਰਸ਼ਾਸਨਿਕ ਅਧਿਕਾਰੀ ਨੇ ਸਾਡਾ ਫੋਨ ਨਹੀਂ ਚੁੱਕਿਆ । ਪਰੰਤੂ ਅਜੇ ਤੱਕ ਸਾਡੀ ਸਾਰ ਲੈਣ ਲਈ ਕੋਈ ਪ੍ਰਸ਼ਾਸਨਿਕ ਅਧਿਕਾਰੀ ਨਹੀਂ ਪਹੁੰਚਿਆ। ਨਾ ਹੀ ਸਾਡਾ ਕੋਈ ਫੋਨ ਚੁੱਕ ਰਿਹਾ ਹੈ ।

ਉਨ੍ਹਾਂ ਨੇ ਕਿਹਾ ਕਿ ਆਰਜ਼ੀ ਬੰਨ੍ਹ ਟੁੱਟਣ ਦੇ ਕਾਰਨ ਸਾਡੀ ਸੈਂਕੜੇ ਏਕੜ ਫਸਲ,ਸਬਜ਼ੀਆਂ ਅਤੇ ਪਸ਼ੂਆਂ ਦਾ ਚਾਰਾ ਪਾਣੀ ਦੀ ਭੇਟ ਚੜ੍ਹ ਚੁੱਕਾ ਹੈ। ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਜਲਦ ਤੋਂ ਜਲਦ ਸਾਡੀ ਸੁਣਵਾਈ ਕੀਤੀ ਜਾਵੇ ਅਤੇ ਸਾਨੂੰ ਫਸਲਾਂ ਦੀ ਗਿਰਦਾਵਰੀ ਕਰਕੇ ਮੁਆਵਜ਼ਾ ਦਿੱਤਾ ਜਾਵੇ ।  ਸਾਡੇ ਪਰਿਵਾਰਾਂ ਤੱਕ ਡਾਕਟਰੀ ਸਹਾਇਤਾ ਪਹੁੰਚਾਈ ਜਾਵੇ ।ਕਈ ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੀ ਜ਼ਮੀਨ ਠੇਕੇ 'ਤੇ ਲੈ ਕੇ ਖੇਤ 'ਚ ਫ਼ਸਲਾਂ ਉਗਾਈਆਂ ਸਨ। ਪਰ ਇਸ ਵਾਰ ਉਨ੍ਹਾਂ ਦੀ ਸਾਰੀ ਫਸਲ ਡੁੱਬਣ ਨਾਲ ਉਹ ਆਰਥਿਕ ਪੱਖੋਂ ਵੀ ਕਮਜ਼ੋਰ ਹੋਏ ਹਨ ਅਤੇ ਉਨ੍ਹਾਂ ਦਾ ਕਾਫੀ ਨੁਕਸਾਨ ਵੀ ਹੋਇਆ ਹੈ ।