Punjab News: 1 ਨਵੰਬਰ ਵਾਲੀ ਬਹਿਸ ਵਿੱਚ ਵਿਰੋਧੀ ਲੀਡਰ ਆਪਣੇ ਸਾਰੇ ਕਾਗ਼ਜ਼ ਨਾਲ ਲੈ ਕੇ ਆਉਣ-ਕੰਗ
ਆਪ' ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦੇ ਆਗੂ ਪ੍ਰੈੱਸ ਕਾਨਫਰੰਸ ਕਰਕੇ ਇਸ ਚਰਚਾ ਤੋਂ ਪਿੱਛੇ ਹਟਣ ਦਾ ਬਹਾਨਾ ਬਣਾ ਰਹੇ ਹ
Punjab News: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸਾਰੀਆਂ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ 1 ਨਵੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੁਲਾਈ ਗਈ ਬਹਿਸ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ ਹੈ।
ਜਾਖੜ ਸਾਬ੍ਹ ਤੁਸੀਂ 2016 ‘ਚ ਪੰਜਾਬ ਕਾਂਗਰਸ ਦੇ ਪ੍ਰਧਾਨ ਸੀ ਤੇ ਤੁਸੀਂ ਕਿਹਾ ਸੀ ਕਿ ਜੇ ਪ੍ਰਧਾਨ ਮੰਤਰੀ ਚਾਹੁੰਣ ਤਾਂ ਇੱਕ ਮਿੰਟ ‘ਚ ਪਾਣੀਆਂ ਦਾ ਮਸਲਾ ਹੱਲ ਕਰ ਸਕਦੇ ਨੇ
— AAP Punjab (@AAPPunjab) October 31, 2023
ਹੁਣ ਤੇ ਤੁਸੀਂ ਉਸ ਪਾਰਟੀ ਦੇ ਪ੍ਰਧਾਨ ਹੋ ਜਿਸਦੀ ਸਰਕਾਰ ਕੇਂਦਰ ‘ਚ ਵੀ ਹੈ ਤੇ ਹਰਿਆਣਾ ‘ਚ ਵੀ ਤੇ ਫੇਰ ਤੁਸੀਂ ਕਿਉਂ ਨਹੀਂ ਨਹੀਂ ਪਾਣੀਆਂ ਦਾ ਮਸਲਾ ਹੱਲ ਕਰਵਾ ਲੈਂਦੇ… pic.twitter.com/2xCdn0HAoh
ਮੰਗਲਵਾਰ ਨੂੰ ਪਾਰਟੀ ਹੈਡਕੁਆਰਟਰ ਤੋਂ ਬੁਲਾਰੇ ਗੋਵਿੰਦਰ ਮਿੱਤਲ ਦੇ ਨਾਲ ਮੀਡੀਆ ਨੂੰ ਸੰਬੋਧਨ ਕਰਦਿਆਂ ਆਪ' ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦੇ ਆਗੂ ਪ੍ਰੈੱਸ ਕਾਨਫਰੰਸ ਕਰਕੇ ਇਸ ਚਰਚਾ ਤੋਂ ਪਿੱਛੇ ਹਟਣ ਦਾ ਬਹਾਨਾ ਬਣਾ ਰਹੇ ਹਨ।
ਵਿਰੋਧੀ ਧਿਰ ਦੇ ਲੀਡਰਾਂ ਨੂੰ ਬਹਿਸ ਲਈ ਦਿੱਤਾ ਸੱਦਾ
ਉਨ੍ਹਾਂ ਕਿਹਾ ਕਿ ਇਹ ਬਹਿਸ ਪੰਜਾਬ ਦੇ ਸਾਰੇ ਮੁੱਦਿਆਂ 'ਤੇ ਕੇਂਦਰਿਤ ਹੋਵੇਗੀ ਜਿਵੇਂ ਕਿ ਮੁੱਖ ਮੰਤਰੀ ਨੇ ਆਪਣੇ ਟਵੀਟ ਵਿੱਚ ਜ਼ਿਕਰ ਕੀਤਾ ਹੈ। ਭਗਵੰਤ ਮਾਨ ਨੇ ਭਾਜਪਾ ਪ੍ਰਧਾਨ ਸੁਨੀਲ ਜਾਖੜ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ,ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਬਹਿਸ ਲਈ ਸਾਂਝੇ ਮੰਚ 'ਤੇ ਆਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਸ ਨਾਲ ਪੰਜਾਬ ਨੂੰ ਲੁੱਟਣ ਵਾਲੇ ਸਾਰੇ ਭ੍ਰਿਸ਼ਟਾਚਾਰੀਆਂ ਦਾ ਪਰਦਾਫਾਸ਼ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਬਹਿਸ ਟੋਲ ਪਲਾਜ਼ਿਆਂ, ਨੌਜਵਾਨਾਂ, ਕਿਸਾਨਾਂ, ਖੇਤੀਬਾੜੀ, ਵਪਾਰੀਆਂ, ਪੰਜਾਬ ਦੇ ਪਾਣੀਆਂ ਅਤੇ ਗੁਰੂ ਸਾਹਿਬ ਦੀ ਬਾਣੀ 'ਤੇ ਕੇਂਦਰਿਤ ਹੋਵੇਗੀ।
ਮੈਂ ਬਿਕਰਮ ਮਜੀਠੀਆ ਨੂੰ ਚੈਲੰਜ ਕਰਦਾ ਹਾਂ ਕਿ ਉਹ ਕੋਈ ਇੱਕ ਸਬੂਤ ਦੇਣ ਕਿ @BhagwantMann ਸਰਕਾਰ ਨੇ ਮਾਣਯੋਗ ਸੁਪਰੀਮ ਕੋਰਟ ‘ਚ ਪੰਜਾਬ ਦੇ ਪਾਣੀਆਂ ਖ਼ਿਲਾਫ਼ ਕੋਈ Affidavit ਦਿੱਤਾ ਹੈ
— AAP Punjab (@AAPPunjab) October 31, 2023
ਤੁਸੀਂ ਕੱਲ ਨੂੰ ਹੋਣ ਵਾਲੀ ਬਹਿਸ ‘ਚ ਆਪਣੇ ਪ੍ਰਧਾਨ ਦੇ ਹੱਥ ਉਹ ਕਾਗਜ਼ ਜ਼ਰੂਰ ਭੇਜ ਦੇਣਾ ਤੇ ਉਸਦੇ ਨਾਲ਼ ਗੁੜਗਾਉਂ ਵਾਲੇ ਹੋਟਲ ਦਾ ਵੀ ਕਾਗਜ਼ ਭੇਜ ਦਿਉ… pic.twitter.com/ouUZrnyzRw