ਪੜਚੋਲ ਕਰੋ

2017 'ਚ ਕਾਂਗਰਸ ਨੇ ਬੇਰੁਜ਼ਗਾਰਾਂ ਨੂੰ 2500 ਰੁਪਏ/ਮਹੀਨਾ ਭੱਤਾ ਦੇਣਾ ਦਾ ਕੀਤਾ ਸੀ ਵਾਅਦਾ, AAP ਨੇ ਕਿਹਾ ਵੋਟਾਂ ਮੰਗਣ ਵੇਲੇ ਦੇਣਾ ਪਵੇਗਾ ਜਵਾਬ

ਹਰਪਾਲ ਚੀਮਾ ਅਤੇ ਗੁਰਮੀਤ ਸਿੰਘ ਮੀਤ ਹੇਅਰ ਨੇ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਨੇ ਆਪਣੇ ਚੋਣਾਵੀ ਵਾਅਦੇ ਅਨੁਸਾਰ ਸੂਬੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਨਾ ਤਾਂ 2500 ਰੁਪਏ ਮਹੀਨਾ ਬੇਰੁਜ਼ਗਾਰੀ ਭੱਤਾ ਦਿੱਤਾ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਯੂਥ ਵਿੰਗ ਪੰਜਾਬ ਦੇ ਪ੍ਰਧਾਨ ਅਤੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਨੇ ਆਪਣੇ ਚੋਣਾਵੀ ਵਾਅਦੇ ਅਨੁਸਾਰ ਸੂਬੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਨਾ ਤਾਂ 2500 ਰੁਪਏ ਮਹੀਨਾ ਬੇਰੁਜ਼ਗਾਰੀ ਭੱਤਾ ਦਿੱਤਾ ਅਤੇ ਨਾ ਹੀ ਜ਼ਿਲਾ ਪੱਧਰ 'ਤੇ ਇੰਮਲਾਇਮੈਂਟ ਬਿਊਰੋ (ਰੋਜ਼ਗਾਰ ਦਫ਼ਤਰ) ਖੋਲੇ ਹਨ।

ਮੰਗਲਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸਾਲ 2017 ਦੀਆਂ ਵਿਧਾਨ ਸਭਾ ਚੋਣਾ ਮੌਕੇ ਕਾਂਗਰਸ ਪਾਰਟੀ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਜਾਰੀ ਕੀਤੇ 'ਚੋਣ ਮਨੋਰਥ ਪੱਤਰ' ਵਿੱਚ ਸੂਬੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ 2500 ਰੁਪਏ ਪ੍ਰਤੀ ਮਹੀਨਾ ਬੇਰੁਜ਼ਗਾਰੀ ਭੱਤਾ ਦੇਣ ਦਾ ਵਾਅਦਾ ਕੀਤਾ ਸੀ, ਪਰ ਸਰਕਾਰ ਬਣਨ ਤੋਂ ਬਾਅਦ ਕਾਂਗਰਸ ਪਾਰਟੀ ਅਤੇ ਕੈਪਟਨ ਅਮਰਿੰਦਰ ਸਿੰਘ ਆਪਣੇ ਵਾਅਦੇ ਤੋਂ ਮੁੱਕਰ ਗਏ, ਕਿਉਂਕਿ ਕਾਂਗਰਸ ਸਰਕਾਰ ਨੇ ਸੂਬੇ ਦੇ ਲੱਖਾਂ ਬੇਰੁਜ਼ਗਾਰ ਨੌਜਵਾਨਾਂ ਨੂੰ ਬੇਰੁਜ਼ਗਾਰੀ ਭੱਤਾ ਪ੍ਰਤੀ ਮਹੀਨਾ ਦੇਣ ਦੀ ਕੋਈ ਯੋਜਨਾ ਹੀ ਸ਼ੁਰੂ ਨਹੀਂ ਕੀਤੀ। 

ਉਨਾਂ ਕਿਹਾ ਕਿ ਜੇ ਕਾਂਗਰਸ ਸਰਕਾਰ ਇੱਕ ਬੇਰੁਜ਼ਗਾਰ ਨੌਜਵਾਨ ਨੂੰ ਆਪਣੇ ਚੋਣਾਵੀ ਵਾਅਦੇ ਅਨੁਸਾਰ 2500 ਰੁਪਏ ਪ੍ਰਤੀ ਮਹੀਨਾ ਬੇਰੁਜ਼ਗਾਰੀ ਭੱਤਾ ਦਿੰਦੀ ਤਾਂ ਹਰੇਕ ਬੇਰੁਜ਼ਗਾਰ ਨੌਜਵਾਨ ਨੂੰ ਪੰਜ ਸਾਲਾਂ ਦੌਰਾਨ 1 ਲੱਖ 50 ਹਜ਼ਾਰ ਰੁਪਏ ਦਾ ਵਿੱਤੀ ਲਾਭ ਮਿਲਣਾ ਸੀ।

ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਕਾਂਗਰਸ ਪਾਰਟੀ ਸੂਬੇ ਦੇ ਹਰੇਕ ਬੇਰੁਜ਼ਗਾਰ ਨੌਜਵਾਨ ਨੂੰ 1 ਲੱਖ 50 ਹਜ਼ਾਰ ਰੁਪਏ ਦੀ ਦੇਣਦਾਰ ਹੈ, ਕਿਉਂਕਿ ਕਾਂਗਰਸ ਸਰਕਾਰ ਨੇ ਕਿਸੇ ਵੀ ਬੇਰੁਜ਼ਗਾਰ ਨੌਜਵਾਨ ਨੂੰ ਬੇਰੁਜ਼ਗਾਰੀ ਭੱਤਾ ਨਹੀਂ ਦਿੱਤਾ।ਮੀਤ ਨੇ ਕਿਹਾ ਕਿ ਕਾਂਗਰਸ ਪਾਰਟੀ ਨੂੰ ਵੋਟਾਂ ਮੰਗਣ ਜਾਣ ਵੇਲੇ ਪੰਜਾਬ ਦੇ ਨੌਜਵਾਨਾਂ ਅੱਗੇ ਜਵਾਬ ਦੇਣਾ ਪਵੇਗਾ ਕਿ ਉਸ ਨੇ ਬੇਰੁਜ਼ਗਾਰੀ ਭੱਤਾ ਕਿਉਂ ਨਹੀਂ ਦਿੱਤਾ?

ਚੀਮਾ ਨੇ ਅੱਗੇ ਦੱਸਿਆ ਕਿ ਕਾਂਗਰਸ ਪਾਰਟੀ ਨੇ ਸੂਬੇ ਵਿਚੋਂ ਬੇਰੁਜ਼ਗਾਰ ਨੌਜਵਾਨਾਂ ਦੀ ਪਛਾਣ ਕਰਨ ਅਤੇ ਇਨਾਂ ਬੇਰੁਜ਼ਗਾਰਾਂ ਨੂੰ ਬੇਰੁਜ਼ਗਾਰੀ ਭੱਤਾ ਦੇਣਾ, ਰੁਜ਼ਗਾਰ ਪ੍ਰਦਾਨ ਕਰਨ ਅਤੇ ਰੋਜ਼ਗਾਰ ਸੰਬੰਧੀ ਸਿਖਲਾਈ ਦੇਣ ਲਈ 'ਇੰਮਲਾਇਮੈਂਟ ਬਿਊਰੋ' ਖੋਲਣ ਦਾ ਵਾਅਦਾ ਕੀਤਾ ਸੀ। ਉਨਾਂ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਦੇ ਦੋ ਮੁੱਖ ਮੰਤਰੀ (ਕੈਪਟਨ ਅਮਰਿੰਦਰ ਸਿੰਘ ਅਤੇ ਚਰਨਜੀਤ ਸਿੰਘ ਚੰਨੀ) ਰਹੇ ਹਨ, ਪਰ ਕਿਸੇ ਨੇ ਵੀ ਸੂਬੇ ਵਿੱਚ ਨਾ ਤਾਂ ਇੰਮਲਾਇਮੈਂਟ ਬਿਊਰੋ ਖੋਲੇ, ਨਾ ਬੇਰੁਜ਼ਗਾਰਾਂ ਦੇ ਨਾਂਅ ਦਰਜ ਕੀਤੇ ਗਏ ਅਤੇ ਨਾ ਹੀ ਬੇਰੁਜ਼ਗਾਰਾਂ ਨੂੰ 2500 ਰੁਪਏ ਪ੍ਰਤੀ ਮਹੀਨਾ ਭੱਤਾ ਦਿੱਤਾ ਗਿਆ। ਸਗੋਂ ਸਰਕਾਰ ਨੇ ਪਹਿਲਾਂ ਤੋਂ ਜ਼ਿਲਾ ਪੱਧਰ 'ਤੇ ਚੱਲਦੇ ਰੁਜ਼ਗਾਰ ਦਫ਼ਤਰਾਂ ਨੂੰ ਮੁਲਾਜ਼ਮ ਦੀ ਘਾਟ ਦੇ ਚੱਲਦਿਆਂ ਬੰਦ ਹੀ ਕਰ ਦਿੱਤਾ।

 

 

ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ

ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ

ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ

ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ
Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ
Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?
Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?
Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ
Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ
Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ
Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ
Embed widget