Punjab News: ਪੰਜਾਬ ਵਿੱਚ ਲਗਾਤਾਰ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਕਰਕੇ ਮਾਹੌਲ ਗਰਮਾ ਗਿਆ ਹੈ। ਫਰੀਦਕੋਟ ਜ਼ਿਲ੍ਹੇ 'ਚ ਇੱਕ ਵਾਰ ਫਿਰ ਬੇਅਦਬੀ ਤੇ ਬੇਅਦਬੀ ਕਰਨ ਵਾਲਿਆਂ ਖਿਲਾਫ ਸੰਘਰਸ਼ ਸ਼ੁਰੂ ਹੋ ਗਿਆ ਹੈ। ਬੇਅਦਬੀ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਸਿੱਖ ਜਥੇਬੰਦੀਆਂ ਨੇ ਕੇਂਦਰ ਸਰਕਾਰ ਤੋਂ ਦੋਸ਼ੀਆਂ 'ਤੇ ਐਨਐਸਏ ਲਾਉਣ ਦੀ ਮੰਗ ਕੀਤੀ ਹੈ। 


ਹਾਸਲ ਜਾਣਕਾਰੀ ਮੁਤਾਬਕ ਸਿੱਖ ਸੰਗਤ ਵੱਲੋਂ ਰਾਸ਼ਟਰੀ ਸੁਰੱਖਿਆ ਐਕਟ ਲਾਉਣ ਦੇ ਨਾਲ-ਨਾਲ ਫਾਂਸੀ ਦੀ ਵਿਵਸਥਾ ਤੈਅ ਕਰਨ ਦੀ ਮੰਗ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਸੰਘਰਸ਼ ਸ਼ੁਰੂ ਕਰਦਿਆਂ ਸਿੱਖ ਜਥੇਬੰਦੀਆਂ ਨੇ ਫੈਸਲਾ ਕੀਤਾ ਹੈ ਕਿ ਰੋਜ਼ਾਨਾ ਸ਼ਾਮ 6 ਤੋਂ 7 ਵਜੇ ਤੱਕ ਫੁਹਾਰਾ ਚੌਕ ਵਿਖੇ ਰੋਸ ਮੁਜ਼ਾਹਰਾ ਕੀਤਾ ਜਾਵੇਗਾ।


ਰੋਸ ਪ੍ਰਦਰਸ਼ਨ ਕਰ ਰਹੇ ਸਿੱਖ ਸੰਗਤ ਦਾ ਕਹਿਣਾ ਹੈ ਕਿ ਬੇਅਦਬੀ ਕਰਨ ਵਾਲਿਆਂ 'ਤੇ ਬਹੁਤ ਹੀ ਘੱਟ ਸਜ਼ਾਵਾਂ ਦੀਆਂ ਧਾਰਾਵਾਂ ਲਾਈਆਂ ਗਈਆਂ ਹਨ। ਇਸ ਦਾ ਫਾਇਦਾ ਉਠਾ ਕੇ ਦੋਸ਼ੀ ਬੇਅਦਬੀ ਵਰਗੀਆਂ ਘਿਨਾਉਣੀਆਂ ਘਟਨਾਵਾਂ ਨੂੰ ਅੰਜਾਮ ਦਿੰਦੇ ਹਨ, ਜੋ ਬਹੁਤ ਚਿੰਤਾ ਦਾ ਵਿਸ਼ਾ ਹੈ।


ਇਹ ਵੀ ਪੜ੍ਹੋ: Parkash Singh Badal: ਮਰਹੂਮ ਬਾਦਲ ਦੀ ਸਿਰਫ ਸਿਆਸੀ ਹੀ ਨਹੀਂ ਸਗੋਂ ਪੰਥਕ ਹਲਕਿਆਂ 'ਤੇ ਵੀ ਸੀ ਮਜਬੂਤ ਪਕੜ, ਤਿੰਨ ਦਹਾਕੇ ਹੱਥ 'ਚ ਇੰਝ ਰੱਖੀ ਕਮਾਨ


ਪ੍ਰਦਰਸ਼ਨਕਾਰੀ ਇਕਬਾਲ ਸਿੰਘ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਨੇ ਮਤਾ ਪਾਸ ਕਰਕੇ ਕੇਂਦਰ ਸਰਕਾਰ ਨੂੰ ਕਾਨੂੰਨ ਬਣਾਉਣ ਲਈ ਭੇਜਿਆ ਹੈ, ਜਿਸ ਵਿੱਚ ਬੇਅਦਬੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਵਿਵਸਥਾ ਹੈ ਪਰ ਸਥਿਤੀ ਜਿਉਂ ਦੀ ਤਿਉਂ ਬਣੀ ਹੋਈ ਹੈ। ਇਸ ਨੂੰ ਲਾਗੂ ਨਹੀਂ ਕੀਤਾ ਗਿਆ ਹੈ। ਇਸ ਕਰਕੇ ਬੇਅਦਬੀ ਕਰਨ ਵਾਲਿਆਂ ਨੂੰ ਕੋਈ ਡਰ ਨਹੀਂ।


ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜੇਕਰ ਸਰਕਾਰ ਸਖ਼ਤ ਕਾਨੂੰਨ ਨਹੀਂ ਬਣਾਉਂਦੀ ਤਾਂ ਸਿੱਖਾਂ ਨੂੰ ਖੁਦ ਬੇਅਦਬੀ ਦੀ ਸਜ਼ਾ ਦੇਣ ਦਾ ਅਧਿਕਾਰ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਦੋਸ਼ੀ ਨੂੰ ਸੰਗਤ ਦੇ ਹਵਾਲੇ ਕੀਤਾ ਜਾਂਦਾ ਤਾਂ ਮੌਕੇ 'ਤੇ ਹੀ ਇਸ ਦਾ ਫੈਸਲਾ ਹੋ ਜਾਣਾ ਸੀ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Parkash Singh Badal: ਪਿੰਡ ਬਾਦਲ 'ਚ ਗਮਗੀਨ ਮਾਹੌਲ, ਸ਼ਰਧਾਂਜਲੀ ਦੇਣ ਦੇਸ਼ ਭਰ ਤੋਂ ਪਹੁੰਚ ਰਹੇ ਲੋਕ