Punjab News: ਠੰਢ ਨੂੰ ਵੇਖਦਿਆਂ ਪੰਜਾਬ ਸਰਕਾਰ ਦਾ ਐਲਾਨ, ਸਰਕਾਰੀ ਸਕੂਲਾਂ ਦੀਆਂ ਵਧਾਈਆਂ ਛੁੱਟੀਆਂ
ਸੂਬੇ ਵਿੱਚ ਪੈ ਰਹੀ ਲਗਾਤਾਰ ਠੰਢ ਕਾਰਨ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਹਨ। ਇਸ ਬਾਰੇ ਜਾਣਕਾਰੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸੋਸ਼ਲ ਮੀਡੀਆ ਉੱਤੇ ਸਾਂਝੀ ਕੀਤੀ ਹੈ।
Punjab News: ਸੂਬੇ ਵਿੱਚ ਪੈ ਰਹੀ ਲਗਾਤਾਰ ਠੰਢ ਕਾਰਨ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਹਨ। ਇਸ ਬਾਰੇ ਜਾਣਕਾਰੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸੋਸ਼ਲ ਮੀਡੀਆ ਉੱਤੇ ਸਾਂਝੀ ਕੀਤੀ ਹੈ।
ਹਰਜੋਤ ਸਿੰਘ ਬੈਂਸ ਨੇ ਟਵੀਟ ਕਰਕੇ ਕਿਹਾ, "ਸੂਬੇ ਵਿੱਚ ਪੈ ਰਹੀ ਕੜਾਕੇ ਦੀ ਠੰਡ ਅਤੇ ਧੁੰਦ ਕਾਰਨ, ਸਕੂਲੀ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ, ਪੰਜਾਬ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 02/01/2023 ਤੋਂ 08/01/2023 ਤੱਕ ਛੁੱਟੀਆਂ ਦਾ ਵਾਧਾ ਕੀਤਾ ਜਾਂਦਾ ਹੈ।"
ਸੂਬੇ ਵਿੱਚ ਪੈ ਰਹੀ ਕੜਾਕੇ ਦੀ ਠੰਡ ਅਤੇ ਧੁੰਦ ਕਾਰਨ, ਸਕੂਲੀ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ, ਪੰਜਾਬ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 02/01/2023 ਤੋਂ 08/01/2023 ਤੱਕ ਛੁੱਟੀਆਂ ਦਾ ਵਾਧਾ ਕੀਤਾ ਜਾਂਦਾ ਹੈ।
— Harjot Singh Bains (@harjotbains) January 1, 2023
ਜ਼ਿਕਰ ਕਰ ਦਈਏ ਕਿ ਪੰਜਾਬ-ਹਰਿਆਣਾ 'ਚ ਤਿੰਨ ਦਿਨਾਂ ਦੀ ਰਾਹਤ ਤੋਂ ਬਾਅਦ ਕੜਾਕੇ ਦੀ ਸਰਦੀ ਮੁੜ ਪਰਤ ਆਵੇਗੀ। ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ। ਰਾਤ ਦਾ ਤਾਪਮਾਨ ਚਾਰ ਡਿਗਰੀ ਤੱਕ ਡਿੱਗ ਸਕਦਾ ਹੈ। ਇਸ ਦੇ ਨਾਲ ਹੀ ਸ਼ੀਤ ਲਹਿਰ ਦਾ ਪ੍ਰਕੋਪ ਵਧੇਗਾ। ਸੰਘਣੀ ਧੁੰਦ ਕਈ ਖੇਤਰਾਂ ਨੂੰ ਕਵਰ ਕਰੇਗੀ। ਇੱਕ ਜਾਂ ਦੋ ਖੇਤਰਾਂ ਵਿੱਚ ਵਿਜ਼ੀਬਿਲਟੀ ਜ਼ੀਰੋ ਤੋਂ 20 ਮੀਟਰ ਤੱਕ ਰਿਕਾਰਡ ਕੀਤੇ ਜਾਣ ਦੀ ਉਮੀਦ ਹੈ।
ਉੱਚੀਆਂ ਪਹਾੜੀਆਂ ਵਿੱਚ ਚੰਗੀ ਬਰਫ਼ਬਾਰੀ ਹੋਈ ਹੈ ਜਿਸ ਨਾਲ ਲਗਭਗ ਸਾਰੀਆਂ ਚੋਟੀਆਂ ਬਰਫ਼ ਨਾਲ ਢੱਕੀਆਂ ਹੋਈਆਂ ਹਨ। ਅਜਿਹੀ ਸਥਿਤੀ 'ਚ ਬਰਫੀਲੀਆਂ ਹਵਾਵਾਂ ਮੁੜ ਮੈਦਾਨੀ ਇਲਾਕਿਆਂ ਵੱਲ ਆਉਣਗੀਆਂ, ਜਿਸ ਨਾਲ ਤਾਪਮਾਨ 'ਚ ਗਿਰਾਵਟ ਆਵੇਗੀ। ਦਿਨ ਦਾ ਤਾਪਮਾਨ ਵੀ ਦਸ ਡਿਗਰੀ ਤੋਂ ਹੇਠਾਂ ਆ ਸਕਦਾ ਹੈ। ਇਸ ਕਾਰਨ ਦੋਵਾਂ ਰਾਜਾਂ ਵਿੱਚ ਠੰਢ ਦੇ ਹਾਲਾਤ ਬਣ ਸਕਦੇ ਹਨ। ਫਿਲਹਾਲ 5 ਜਨਵਰੀ ਤੱਕ ਮੌਸਮ 'ਚ ਕੋਈ ਬਦਲਾਅ ਨਹੀਂ ਹੋਵੇਗਾ। ਮੀਂਹ ਦੀ ਵੀ ਕੋਈ ਸੰਭਾਵਨਾ ਨਹੀਂ ਹੈ।
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।