Punjab News: ਸੂਬੇ ਵਿੱਚ ਪੈ ਰਹੀ ਲਗਾਤਾਰ ਠੰਢ ਕਾਰਨ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਹਨ। ਇਸ ਬਾਰੇ ਜਾਣਕਾਰੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸੋਸ਼ਲ ਮੀਡੀਆ ਉੱਤੇ ਸਾਂਝੀ ਕੀਤੀ ਹੈ।


ਹਰਜੋਤ ਸਿੰਘ ਬੈਂਸ ਨੇ ਟਵੀਟ ਕਰਕੇ ਕਿਹਾ, "ਸੂਬੇ ਵਿੱਚ ਪੈ ਰਹੀ ਕੜਾਕੇ ਦੀ ਠੰਡ ਅਤੇ ਧੁੰਦ ਕਾਰਨ, ਸਕੂਲੀ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ, ਪੰਜਾਬ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ  ਮਿਤੀ 02/01/2023 ਤੋਂ 08/01/2023 ਤੱਕ ਛੁੱਟੀਆਂ ਦਾ ਵਾਧਾ ਕੀਤਾ ਜਾਂਦਾ ਹੈ।"