ਪੜਚੋਲ ਕਰੋ
Advertisement
Aam Aadmi Clinic: ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਰੂਹਾਂ ਤੇ ਸਿਹਤ ਸਹੂਲਤਾਂ ਦੇਣਾ ਕ੍ਰਾਂਤੀਕਾਰੀ ਕਦਮ : ਮੰਤਰੀ ਬਲਕਾਰ ਸਿੰਘ
Jalandhar News : ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਉਨਾਂ ਦੀਆਂ ਬਰੂਹਾਂ ’ਤੇ ਪਹੁੰਚਾਉਣ ਦੇ ਮੰਤਵ ਤਹਿਤ ਅੱਜ ਜ਼ਿਲ੍ਹੇ ਵਿੱਚ 17 ਹੋਰ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ ਹੈ।
Jalandhar News : ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਉਨਾਂ ਦੀਆਂ ਬਰੂਹਾਂ ’ਤੇ ਪਹੁੰਚਾਉਣ ਦੇ ਮੰਤਵ ਤਹਿਤ ਅੱਜ ਜ਼ਿਲ੍ਹੇ ਵਿੱਚ 17 ਹੋਰ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਤੋਂ ਪਹਿਲਾਂ ਜ਼ਿਲ੍ਹੇ ਵਿੱਚ 38 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾ ਰਹੇ ਸਨ ਅਤੇ 17 ਹੋਰ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਹੋਣ ਨਾਲ ਜ਼ਿਲ੍ਹੇ ਵਿੱਚ ਆਮ ਆਦਮੀ ਕਲੀਨਿਕਾਂ ਦੀ ਗਿਣਤੀ 55 ਹੋ ਗਈ ਹੈ।
ਪਿੰਡ ਰਾਓਵਾਲੀ ਵਿਖੇ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਕਰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ, ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵਲੋਂ 583 ਆਮ ਆਦਮੀ ਕਲੀਨਿਕ ਸਫ਼ਲਤਾ ਪੂਰਵਕ ਚਲਾਏ ਜਾ ਰਹੇ ਹਨ ਅਤੇ 76 ਹੋਰ ਨਵੇਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ ਹੈ। ਇਨ੍ਹਾਂ ਕਲੀਨਿਕਾਂ ਵਿੱਚ 38 ਤਰ੍ਹਾਂ ਦੇ ਟੈਸਟ ਵੀ ਮੁਫ਼ਤ ਕੀਤੇ ਜਾ ਰਹੇ ਹਨ।

ਦੱਸ ਦੇਈਏ ਕਿ ਜਲੰਧਰ ਜ਼ਿਲ੍ਹੇ ਵਿੱਚ ਹੁਣ ਤੱਕ 2.5 ਲੱਖ ਲੋਕ ਆਮ ਆਦਮੀ ਕਲੀਨਿਕਾਂ ਤੋਂ ਲਾਭ ਉਠਾ ਚੁੱਕੇ ਹਨ। ਉਨਾਂ ਦੱਸਿਆ ਕਿ ਬੇਹਤਰੀਨ ਸਿਹਤ ਸਹੂਲਤਾਂ ਦੇ ਕੇ ਸਿਹਤ ਸਹੂਲਤਾਂ ਵਿਚ ਢਾਂਚਾਗਤ ਸੁਧਾਰ ਲੈ ਕੇ ਆਉਣਾ ਸਰਕਾਰ ਦਾ ਇੱਕ ਕ੍ਰਾਂਤੀਕਾਰੀ ਕਦਮ ਹੈ। ਇਸ ਨਾਲ ਜਿੱਥੇ ਮਰੀਜਾਂ ਨੂੰ ਹਰ ਤਰ੍ਹਾਂ ਦੀ ਸਿਹਤ ਸਹੂਲਤ ਇੱਕ ਹੀ ਛੱਤ ਹੇਠ ਮਿਲੇਗੀ, ਉੱਥੇ ਹੀ ਦੂਸਰੇ ਪਾਸੇ ਵੱਡੇ ਸਰਕਾਰੀ ਹਸਪਤਾਲਾਂ ਵਿਚ ਵੀ ਮਰੀਜਾਂ ਦਾ ਬੋਝ ਘੱਟੇਗਾ ਅਤੇ ਮਰੀਜਾਂ ਦੇ ਵੀ ਟਾਈਮ ਦੀ ਬਚਤ ਹੋਏਗੀ।
ਉਨ੍ਹਾਂ ਮੌਕੇ ਤੇ ਹਾਜਰ ਸਟਾਫ ਨੂੰ ਆਪਣਾ ਕੰਮ ਪੂਰੀ ਤਨਦੇਹੀ ਨਾਲ ਕਰਨ ਨੂੰ ਪ੍ਰੇਰਿਆ ਅਤੇ ਆਪਣੇ ਸੰਬੋਧਨ ਵਿਚ ਸਭਨਾਂ ਨੂੰ ਕਿਹਾ ਕਿ ਮਰੀਜਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨਾ ਆਉਣ ਦਿੱਤੀ ਜਾਏ। ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿਚ ਇੱਕ ਮੈਡੀਕਲ ਅਫਸਰ, ਫਾਰਮਾਸਿਸਟ, ਲੈਬ ਟੈਕਨੀਸ਼ੀਅਨ ਦੀ ਨਿਯੁਕਤੀ ਕੀਤੀ ਗਈ ਹੈ।

ਆਮ ਆਦਮੀ ਕਲੀਨਿਕਾਂ ਵਿਚ ਓ.ਪੀ.ਡੀ.ਸੇਵਾਵਾਂ, ਜੱਚਾ ਬੱਚਾ ਸਿਹਤ ਸਹੂਲਤਾਂ, ਟੀਕਾਕਰਣ ਸਹੂਲਤਾਂ, ਪਰਿਵਾਰ ਨਿਯੋਜਨ ਸੇਵਾਵਾਂ ਤੋਂ ਇਲਾਵਾ ਜਿਨ੍ਹੇ ਵੀ ਸਿਹਤ ਪ੍ਰੋਗਰਾਮ ਚੱਲ ਰਹੇ ਹਨ ਉਹ ਮੈਡੀਕਲ ਸਹੂਲਤਾਂ ਵੀ ਮਿਲਣਗੀਆਂ। ਇਸ ਤੋਂ ਇਲਾਵਾ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿਚ ਮਰੀਜਾਂ ਦਾ ਆਨ ਲਾਈਨ ਰਿਕਾਰਡ ਰੱਖਿਆ ਜਾਏਗਾ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਤਕਨਾਲੌਜੀ
ਬਾਲੀਵੁੱਡ
ਪੰਜਾਬ
Advertisement