Punjab News: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਲੁਧਿਆਣਾ ਵਿਚ ਵੇਰਕਾ ਪਲਾਂਟ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੇ ਇਕ ਸਮਾਰੋਹ ਵਿਚ ਸਿੱਖਾਂ ਦੀਆਂ ਕਾਲੀਆਂ ਦਸਤਾਰਾਂ ਉਤਰਵਾ ਕੇ ਉਨ੍ਹਾਂ ਨੂੰ ਅਪਮਾਨਤ ਕਰਨ ਦੀ ਘਟਨਾ ਦਾ ਸਖ਼ਤ ਵਿਰੋਧ ਕੀਤਾ ਹੈ।
ਇਥੇ ਜਾਰੀ ਇੱਕ ਬਿਆਨ ਵਿਚ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਬਣੇ ਨੂੰ ਹਾਲੇ ਸੱਤ ਮਹੀਨੇ ਹੀ ਹੋਏ ਹਨ ਅਤੇ ਸਰਕਾਰ ਨੇ ਆਪਣਾ ਤਾਨਾਸ਼ਾਹੀ ਰਵੱਈਆ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਢੀਂਡਸਾ ਨੇ ਕਿਹਾ ਕਿ ਲੁਧਿਆਣਾ ਵਿਚ ਵੇਰਕਾ ਮਿਲਕ ਪਲਾਂਟ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੇ ਪ੍ਰੋਗਰਾਮ ਵਿਚ ਸਿੱਖ ਵਿਅਕਤੀਆਂ ਦੀ ਕਾਲੀਆਂ ਪੱਗਾਂ ਲਹਾਉਣ ਦੀ ਘਟਨਾ ਬੇਹੱਦ ਨਿੰਦਣਯੋਗ ਹੈ।
ਉਨ੍ਹਾਂ ਕਿਹਾ ਕਿ ਅਜਿਹਾ ਕਰਕੇ ਮਾਨ ਸਰਕਾਰ ਨੇ ਦਸਤਾਰ ਦਾ ਅਪਮਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੱਖ ਵਿਅਕਤੀ ਕਿਸੇ ਵੀ ਰੰਗ ਦੀ ਦਸਤਾਰ ਸਜਾ ਸਕਦਾ ਹੈ ਅਤੇ ਕਿਸੇ ਨੂੰ ਵੀ ਇਹ ਹੱਕ ਨਹੀ ਹੈ ਕਿ ਉਹ ਸਿੱਖ ਦੀ ਦਸਤਾਰ `ਤੇ ਸਵਾਲ ਚੁੱਕੇ।
ਢੀਂਡਸਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਇਸ ਮਾਮਲੇ ਵਿਚ ਸਫਾਈ ਦੇਣ ਕੀ ਅਜਿਹਾ ਕਿਸ ਦੇ ਆਦੇਸ਼ `ਤੇ ਕੀਤਾ ਗਿਆ ਹੈ ਅਤੇ ਕੌਣ ਇਸ ਦੇ ਲਈ ਜਿ਼ੰਮੇਵਾਰ ਹੈ। ਉਨ੍ਹਾਂ ਅੱਗੇ ਕਿਹਾ ਕਿ ਮਾਨ ਸਰਕਾਰ ਸੱਤ ਮਹੀਨਿਆਂ ਵਿਚ ਹੀ ਘਬਰਾ ਗਈ ਹੈ ਅਤੇ ਪੰਜਾਬ ਦੇ ਲੋਕਾਂ ਦੇ ਵਿਰੋਧ ਦਾ ਸਾਹਮਣਾ ਕਰਨ ਦੇ ਬਜਾਏ ਉਨ੍ਹਾਂ ਨੂੰ ਅਪਮਾਨਤ ਕਰ ਰਹੀ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ