ਪੜਚੋਲ ਕਰੋ

ਮੌੜ ਬੰਬ ਧਮਾਕੇ ‘ਚ ਸੁਖਬੀਰ ਬਾਦਲ ਤੋਂ ਵੀ ਹੋਵੇ ਪੁੱਛਗਿੱਛ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗ ਕੀਤੀ ਹੈ ਕਿ ਮੌੜ ਬੰਬ ਕਾਂਡ ‘ਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਸ਼ੱਕੀ ਭੂਮਿਕਾ ਦੀ ਜਾਂਚ ਕਰਵਾਈ ਜਾਵੇ। ਸੂਬੇ ਦੀਆਂ ਆਮ ਵਿਧਾਨ ਸਭਾ ਚੋਣਾਂ ਤੋਂ ਐਨ ਪਹਿਲਾਂ 31 ਜਨਵਰੀ, 2017 ਨੂੰ ਮੌੜ ਮੰਡੀ ਤੋਂ ਕਾਂਗਰਸੀ ਉਮੀਦਵਾਰ ਤੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੇ ਕੁੜਮ ਹਰਮਿੰਦਰ ਜੱਸੀ ਦੀ ਚੋਣ ਰੈਲੀ ਨੇੜੇ ਹੋਏ ਧਮਾਕੇ ‘ਚ ਸੱਤ ਬੇਕਸੂਰਾਂ ਦੀ ਮੌਤ ਹੋ ਗਈ ਸੀ। ਉਸ ਸਮੇਂ ਸੁਖਬੀਰ ਬਾਦਲ ਸੂਬੇ ਦੇ ਉਪ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਸਨ। ਅੱਜ ਇੱਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਵਿਧਾਇਕ ਅਮਨ ਅਰੋੜਾ ਨੇ ਦੋਸ਼ ਲਾਇਆ ਕਿ ਮੌੜ ਬੰਬ ਧਮਾਕੇ ‘ਚ ਸੁਖਬੀਰ ਬਾਦਲ ਸਮੇਤ ਅਕਾਲੀ-ਭਾਜਪਾ ਤੇ ਕਾਂਗਰਸ ਦੀ ਭੂਮਿਕਾ ਬੇਹੱਦ ਸ਼ੱਕੀ ਹੈ। ਇੱਥੋਂ ਤੱਕ ਕਿ ਕੇਂਦਰ ਦੀਆਂ ਏਜੰਸੀਆਂ ਦੇ ਹੱਥ ਤੋਂ ਵੀ ਇਨਕਾਰ ਨਹੀਂ ਕੀਤਾ ਜਾ ਸਕਦਾ, ਕਿਉਂਕਿ ਸੁਖਬੀਰ ਬਾਦਲ, ਕੈਪਟਨ ਅਮਰਿੰਦਰ ਸਿੰਘ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਇਨ੍ਹਾਂ ਸਾਰਿਆਂ ਦਾ ਇੱਕੋ-ਇੱਕ ਮੰਤਵ ਸੀ ਕਿ ਪੰਜਾਬ ਅੰਦਰ ਕਿਸੇ ਵੀ ਕੀਮਤ ‘ਤੇ ਆਮ ਆਦਮੀ ਪਾਰਟੀ ਦੀ ਸਰਕਾਰ ਨਾ ਬਣਨ ਦਿੱਤੀ ਜਾਵੇ। ਆਪਣੇ ਇਸ ਮਨਸੂਬੇ ਦੀ ਪੂਰਤੀ ਲਈ ਇਨ੍ਹਾਂ ਸਾਰਿਆਂ ਨੇ ਮਿਲ ਕੇ ਵੱਡੀਆਂ ਸਾਜਿਸ਼ਾਂ ਰਚੀਆਂ ਤੇ ਮੌੜ ਬੰਬ ਬਲਾਸਟ ਦਾ ਦੋਸ਼ ਵੀ ਆਮ ਆਦਮੀ ਸਿਰ ਲਾ ਕੇ ਆਮ ਆਦਮੀ ਪਾਰਟੀ ਤੇ ਅਰਵਿੰਦ ਕੇਜਰੀਵਾਲ ਵਿਰੁੱਧ ਬੇਬੁਨਿਆਦ ਤੇ ਝੂਠਾ ਪ੍ਰਚਾਰ ਕੀਤਾ ਗਿਆ। ਇਸ ਮੌਕੇ ਅਮਨ ਅਰੋੜਾ ਨਾਲ ‘ਆਪ’ ਦੇ ਸ੍ਰੀ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ, ਯੂਥ ਵਿੰਗ ਦੇ ਪ੍ਰਧਾਨ ਮਨਜਿੰਦਰ ਸਿੰਘ ਸਿੱਧੂ, ਬੁਲਾਰੇ ਨੀਲ ਗਰਗ ਤੇ ਸਟੇਟ ਮੀਡੀਆ ਇੰਚਾਰਜ ਤੇ ਕੋਰ ਕਮੇਟੀ ਦੇ ਮੈਂਬਰ ਮਨਜੀਤ ਸਿੰਘ ਸਿੱਧੂ ਮੌਜੂਦ ਸਨ। ਮੌੜ ਬੰਬ ਬਲਾਸਟ ਦੀ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਸੀਬੀਆਈ ਤੋਂ ਸਮਾਬੱਧ ਤੇ ਨਿਰਪੱਖ ਜਾਂਚ ਦੀ ਮੰਗ ਕਰਦੇ ਹੋਏ ਅਮਨ ਅਰੋੜਾ ਨੇ ਕਿਹਾ ਕਿ ਸੁਖਬੀਰ ਬਾਦਲ ਤੇ ਕੈਪਟਨ ਅਮਰਿੰਦਰ ਸਿੰਘ ਨੇ ਕੋਠੇ ਚੜ੍ਹ-ਚੜ੍ਹ ਰੌਲਾ ਪਾਇਆ ਕਿ ਮੌੜ ਬੰਬ ਧਮਾਕੇ ‘ਚ ਆਮ ਆਦਮੀ ਪਾਰਟੀ ਦਾ ਹੱਥ ਹੈ। ਬਾਦਲਾਂ ਤੇ ਕੈਪਟਨ ਨੇ ਇੱਕੋ ਭਾਸ਼ਾ ‘ਚ ‘ਆਪ’ ਖਿਲਾਫ ਰੱਜ ਕੇ ਕੁਫਰ ਤੋਲਿਆ। ਉਹੀ ਸੁਖਬੀਰ ਬਾਦਲ ਅੱਜ ਕਹਿ ਰਹੇ ਹਨ, ‘‘ਮੌੜ ਬੰਬ ਬਲਾਸਟ ‘ਚ ਸ਼ਾਮਲ ਡੇਰਾ ਪ੍ਰੇਮੀਆਂ ਨੂੰ ਤੁਰੰਤ ਗ੍ਰਿਫਤਾਰ ਕਰੇ ਸਰਕਾਰ।" ਅਮਨ ਅਰੋੜਾ ਨੇ ਕਿਹਾ ਕਿ ਸਵਾਲ ਇਹ ਹੈ ਕਿ ਪੌਣੇ ਦੋ ਸਾਲ ‘ਚ ਅਜਿਹਾ ਕੀ ਬਦਲ ਗਿਆ? ਦੂਜੇ ਪਾਸੇ ਮੌੜ ਬੰਬ ਬਲਾਸਟ ਤੇ 2017 ਦੀਆਂ ਵਿਧਾਨ ਸਭਾ ਚੋਣਾਂ ਨਾਲ ਜੁੜੀਆਂ ਸਾਰੀਆਂ ਕੜੀਆਂ ਤੇ ਗਤੀਵਿਧੀਆਂ ਅਕਾਲੀ ਦਲ-ਭਾਜਪਾ ਤੇ ਕਾਂਗਰਸ ਦੀ ਭੂਮਿਕਾ ਨੂੰ ਸ਼ੱਕੀ ਬਣਾਉਦੀਆਂ ਹਨ। ਜਿਸ ਕਾਂਗਰਸੀ ਉਮੀਦਵਾਰ ਹਰਮਿੰਦਰ ਜੱਸੀ ਦੀ ਚੋਣ ਰੈਲੀ ‘ਚ ਬੰਬ ਧਮਾਕਾ ਕਰਵਾਇਆ ਜਾਂਦਾ ਹੈ, ਉਹ ਡੇਰਾ ਮੁੱਖੀ ਦਾ ਕੁੜਮ ਹੈ। ਬੰਬ ਧਮਾਕੇ ਤੋਂ ਠੀਕ ਅਗਲੇ ਦਿਨ ਡੇਰਾ ਸਿਰਸਾ ਨੇ ਅਧਿਕਾਰਤ ਤੌਰ ‘ਤੇ ਅਕਾਲੀ-ਭਾਜਪਾ ਉਮੀਦਵਾਰਾਂ ਦੇ ਹੱਕ ‘ਚ ਸਮਰਥਨ ਦਾ ਐਲਾਨ ਕਰ ਦਿੰਦਾ ਹੈ। ਇਸ ਦੌਰਾਨ ਹੀ ਅਕਾਲੀਆਂ ਤੇ ਕਾਂਗਰਸੀਆਂ ਨਾਲ ਸਬੰਧਤ 44 ਉਮੀਦਵਾਰ ਸਮਰਥਨ ਮੰਗਣ ਜਾਂਦੇ ਹਨ। ਇਸੇ ਤਰ੍ਹਾਂ ਅਜੇ ਕੁਝ ਦਿਨ ਪਹਿਲਾਂ ਹੀ ਅਕਾਲੀ ਮੈਂਬਰ ਪਾਰਲੀਮੈਂਟ ਸ਼ੇਰ ਸਿੰਘ ਘੁਬਾਇਆ ਨੇ ਖੁਲਾਸਾ ਕੀਤਾ ਹੈ ਕਿ ਅਕਾਲੀਆਂ ਤੇ ਕਾਂਗਰਸੀਆਂ ਨੇ ਮਿਲ ਕੇ ਭਗਵੰਤ ਮਾਨ ਨੂੰ ਹਰਾਇਆ ਸੀ।

ਟਾਪ ਹੈਡਲਾਈਨ

Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
Punjab News: ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Embed widget