ਪੜਚੋਲ ਕਰੋ

ਪੰਜਾਬ ਦੇ ਮੁਲਾਜ਼ਮਾਂ ਦੀ ਗਰੁੱਪ ਬੀਮਾ ਸਕੀਮ ਦੀ ਅਦਾਇਗੀ 'ਚ ਵਾਧਾ - 32 ਸਾਲਾਂ ਬਾਅਦ ਜੀਆਈਐਸ ਦੀਆਂ ਦਰਾਂ 'ਚ ਸੋਧ

ਗਰੁੱਪ ਡੀ ਦੇ ਕਰਮਚਾਰੀਆਂ ਲਈ ਇਹ ਦਰ 15 ਰੁਪਏ ਹੈ ਅਤੇ ਅਦਾਇਗੀ 15 ਹਜ਼ਾਰ ਰੁਪਏ ਕੀਤੀ ਜਾਂਦੀ ਹੈ। ਇਸਨੂੰ ਹੁਣ ਵਧਾ ਕੇ 60 ਰੁਪਏ ਪ੍ਰਤੀ ਮਹੀਨਾ ਅਤੇ ਅਦਾਇਗੀ 60 ਹਜ਼ਾਰ ਰੁਪਏ ਕੀਤੀ ਜਾਵੇਗੀ। 

ਚੰਡੀਗੜ੍ਹ :  ਪੰਜਾਬ ਸਰਕਾਰ ਨੇ ਮੁਲਾਜ਼ਮਾਂ ਅਤੇ ਉਹਨਾਂ ਦੇ ਪਰਿਵਾਰਕ ਮੈਂਬਰਾਂ ਦੀ ਭਲਾਈ ਨੂੰ ਧਿਆਨ ਵਿੱਚ ਰੱਖਦੇ ਹੋਏ ਗਰੁੱਪ ਬੀਮਾ ਸਕੀਮ (ਜੀ ਆਈ ਐਸ) ਦੀ ਅਦਾਇਗੀ ਵਿਚ ਚਾਰ ਗੁਣਾ ਵਾਧਾ ਕਰ ਦਿੱਤਾ ਹੈ। ਇਸ ਬਾਬਤ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਪਣੀ ਸਹਿਮਤੀ ਦੇ ਦਿੱਤੀ ਹੈ ਤਾਂ ਜੋ ਪੰਜਾਬ ਦੇ ਮੁਲਾਜ਼ਮਾਂ ਅਤੇ ਉਹਨਾਂ ਦੇ ਪਰਿਵਾਰਕ ਮੈਂਬਰਾਂ ਦਾ ਭਵਿੱਖ ਹੋਰ ਬੇਹਤਰ ਹੋ ਸਕੇ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਬੁਲਾਰੇ ਨੇ ਦੱਸਿਆ ਕਿ ਕਿਸੇ ਕਰਮਚਾਰੀ ਦੀ ਸੇਵਾ ਦੌਰਾਨ ਮੌਤ ਹੋ ਜਾਣ ਜਾਂ ਸੇਵਾ ਮੁਕਤੀ ਸਮੇਂ ਉਸਨੂੰ 15 ਹਜ਼ਾਰ ਰੁਪਏ ਤੋਂ 1.20 ਲੱਖ ਰੁਪਏ ਦੀ ਅਦਾਇਗੀ ਕੀਤੀ ਜਾਂਦੀ ਸੀ ਜੋ ਕਿ ਹੁਣ 60 ਹਜ਼ਾਰ ਰੁਪਏ ਤੋਂ 4.80 ਲੱਖ ਰੁਪਏ ਕਰ ਦਿੱਤੀ ਗਈ ਹੈ। ਸਰਕਾਰ ਦਾ ਇਹ ਫੈਸਲਾ 1 ਜਨਵਰੀ 2023 ਤੋਂ ਲਾਗੂ ਹੋਵੇਗਾ। 

ਵਿਸਥਾਰਤ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਮੌਜੂਦਾ ਸਮੇਂ ਗਰੁੱਪ ਏ ਦੇ ਅਫ਼ਸਰਾਂ ਦੇ ਹਰ ਮਹੀਨੇ 120 ਰੁਪਏ ਜੀ ਆਈ ਐਸ ਦੇ ਰੂਪ ਵਿਚ ਤਨਖਾਹ ਵਿਚੋਂ ਕੱਟੇ ਜਾਂਦੇ ਹਨ ਅਤੇ ਇਸਦੀ ਅਦਾਇਗੀ (ਸੇਵਾ ਮੁਕਤੀ ਜਾਂ ਮੌਤ ਹੋ ਜਾਣ ਦੀ ਸੂਰਤ ਵਿਚ) 1.20 ਲੱਖ ਰੁਪਏ ਕੀਤੀ ਜਾਂਦੀ ਹੈ। 1 ਜਨਵਰੀ 2023 ਤੋਂ ਇਹ ਕਟੌਤੀ 480 ਰੁਪਏ ਪ੍ਰਤੀ ਮਹੀਨਾ ਹੋਵੇਗੀ ਅਤੇ ਅਦਾਇਗੀ 4.80 ਲੱਖ ਰੁਪਏ ਹੋਵੇਗੀ। ਇਸੇ ਤਰ੍ਹਾਂ ਗਰੁੱਪ ਬੀ ਦੇ ਮੁਲਾਜ਼ਮਾਂ ਦੀ ਇਹ ਦਰ 60 ਰੁਪਏ ਹੈ ਅਤੇ ਅਦਾਇਗੀ 60 ਹਜ਼ਾਰ ਰੁਪਏ ਕੀਤੀ ਜਾਂਦੀ ਹੈ। ਇਸਨੂੰ ਹੁਣ ਵਧਾ ਕੇ 240 ਰੁਪਏ ਪ੍ਰਤੀ ਮਹੀਨਾ ਅਤੇ ਅਦਾਇਗੀ 2.40 ਲੱਖ ਰੁਪਏ ਕੀਤੀ ਜਾਵੇਗੀ। ਗਰੁੱਪ ਸੀ ਦੇ ਮੁਲਾਜ਼ਮਾਂ ਦੀ ਇਹ ਦਰ 30 ਰੁਪਏ ਹੈ ਅਤੇ ਅਦਾਇਗੀ 30 ਹਜ਼ਾਰ ਰੁਪਏ ਕੀਤੀ ਜਾਂਦੀ ਹੈ। ਇਸਨੂੰ ਹੁਣ ਵਧਾ ਕੇ 120 ਰੁਪਏ ਪ੍ਰਤੀ ਮਹੀਨਾ ਅਤੇ ਅਦਾਇਗੀ 1.20 ਲੱਖ ਰੁਪਏ ਕੀਤੀ ਜਾਵੇਗੀ। 

ਗਰੁੱਪ ਡੀ ਦੇ ਕਰਮਚਾਰੀਆਂ ਲਈ ਇਹ ਦਰ 15 ਰੁਪਏ ਹੈ ਅਤੇ ਅਦਾਇਗੀ 15 ਹਜ਼ਾਰ ਰੁਪਏ ਕੀਤੀ ਜਾਂਦੀ ਹੈ। ਇਸਨੂੰ ਹੁਣ ਵਧਾ ਕੇ 60 ਰੁਪਏ ਪ੍ਰਤੀ ਮਹੀਨਾ ਅਤੇ ਅਦਾਇਗੀ 60 ਹਜ਼ਾਰ ਰੁਪਏ ਕੀਤੀ ਜਾਵੇਗੀ। ਬੁਲਾਰੇ ਨੇ ਦੱਸਿਆ ਕਿ 1990 ਤੋਂ ਗਰੁੱਪ ਬੀਮਾ ਸਕੀਮ ਦੀਆਂ ਦਰਾਂ ਨੂੰ ਸੋਧਿਆ ਨਹੀਂ ਗਿਆ ਸੀ ਅਤੇ ਹੁਣ ਪੇ ਕਮਿਸ਼ਨ ਲਾਗੂ ਹੋਣ ਤੋਂ ਬਾਅਦ ਮੁਲਾਜ਼ਮਾਂ ਦੀਆਂ ਤਨਖਾਹਾਂ ਵਿਚ ਵਾਧਾ ਹੋ ਜਾਣ ਕਰ ਕੇ ਇਹ ਫੈਸਲਾ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਗਰੁੱਪ ਬੀਮਾ ਸਕੀਮ ਦੀ ਕਟੌਤੀ ਅਤੇ ਅਦਾਇਗੀ 1 ਜਨਵਰੀ, 2023 ਤੋਂ ਲਾਗੂ ਹੋਵੇਗੀ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ

ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ

ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !

Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ

ABP Premium

ਵੀਡੀਓਜ਼

Sukhbir Badal  ਦੇ ਅਸਤੀਫ਼ੇ ਤੋਂ ਬਾਅਦ ਬਾਗ਼ੀ ਧੜੇ ਦੀ ਵੱਡੀ ਮੰਗ | Abp SanjhaPension | ਪੈਨਸ਼ਨਰਾਂ ਲਈ ਸਰਕਾਰ ਦਾ ਵੱਡਾ ਫ਼ੈਸਲਾ, ਸਾਢੇ ਛੇ ਲੱਖ ਤੋਂ ਵੱਧ ਪੈਨਸ਼ਨਰਾ ਨੂੰ ਹੋਵੇਗਾ ਫ਼ਾਇਦਾ |Abp Sanjhaਗੁਰਦਾਸ ਮਾਨ ਨੇ ਪੱਟਿਆ ਮੇਰਾ ਘਰ : ਯੋਗਰਾਜ ਸਿੰਘ , ਮੇਰਾ ਕੋਈ ਦੋਸਤ ਨਹੀਂਮਾਸੀ ਬਣੀ ਨੀਰੂ ਬਾਜਵਾ , ਰੁਬੀਨਾ ਬਾਜਵਾ ਦੇ ਹੋਇਆ ਮੁੰਡਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ
ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ
ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ
ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
ਸੁਖਬੀਰ ਬਾਦਲ ਨੇ ਤਾਂ ਦੇ ਦਿੱਤਾ ਅਸਤੀਫ਼ਾ ਤਾਂ ਹੁਣ ਜਥੇਦਾਰ ਹਰਪ੍ਰੀਤ ਸਿੰਘ ਨੂੰ ਬਣਾ ਦਿਓ ਨਵਾਂ ਪ੍ਰਧਾਨ, ਵਲਟੋਹਾ ਨੇ ਮੁੜ ਸਾਧਿਆ ਨਿਸ਼ਾਨਾ

ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ

ਮੁਹਾਲੀ 'ਚ ਏਅਰਪੋਰਟ ਰੋਡ 'ਤੇ ਖਾਲਿਸਤਾਨੀ ਨਾਅਰੇ, ਪਨੂੰ ਨੇ ਵੀਡੀਓ ਜਾਰੀ ਕਰਕੇ ਏਅਰਪੋਰਟ ਬੰਦ ਕਰਨ ਦੀ ਦਿੱਤੀ ਧਮਕੀ

ਅੱਜ ਮੀਡੀਆ ਦੇ ਰੂਬਰੂ ਹੋਣਗੇ ਕਿਸਾਨ, ਕਰ ਸਕਦੇ ਵੱਡਾ ਐਲਾਨ, ਭਾਜਪਾ 'ਤੇ ਲਾਏ ਗੰਭੀਰ ਦੋਸ਼

Embed widget