ਪੜਚੋਲ ਕਰੋ

Punjab News: ਪੰਜਾਬ ਦੇ 481 ਵੈਟਰਨਰੀ ਫਾਰਮਾਸਿਸਟਾਂ ਦੀਆਂ ਸੇਵਾਵਾਂ 'ਚ ਇੱਕ ਸਾਲ ਲਈ ਵਾਧਾ

Punjab News: ਪਸ਼ੂਆਂ ਲਈ ਵਧੀਆ ਸਿਹਤ ਸੰਭਾਲ ਸਹੂਲਤਾਂ ਦੇਣ ਲਈ ਪੰਜਾਬ ਕੈਬਨਿਟ ਨੇ ਸੂਬੇ ਭਰ ਦੇ 582 ਵੈਟਰਨਰੀ ਹਸਪਤਾਲਾਂ ਵਿੱਚ ਕੰਮ ਕਰ ਰਹੇ 481 ਵੈਟਰਨਰੀ ਫਾਰਮਾਸਿਸਟਾਂ ਦੀਆਂ ਸੇਵਾਵਾਂ ਵਿੱਚ ਸਰਵਿਸ ਪ੍ਰੋਵਾਈਡਰ ਵਜੋਂ ਪਹਿਲੀ...

Punjab News: ਪਸ਼ੂਆਂ ਲਈ ਵਧੀਆ ਸਿਹਤ ਸੰਭਾਲ ਸਹੂਲਤਾਂ ਦੇਣ ਲਈ ਪੰਜਾਬ ਕੈਬਨਿਟ ਨੇ ਸੂਬੇ ਭਰ ਦੇ 582 ਵੈਟਰਨਰੀ ਹਸਪਤਾਲਾਂ ਵਿੱਚ ਕੰਮ ਕਰ ਰਹੇ 481 ਵੈਟਰਨਰੀ ਫਾਰਮਾਸਿਸਟਾਂ ਦੀਆਂ ਸੇਵਾਵਾਂ ਵਿੱਚ ਸਰਵਿਸ ਪ੍ਰੋਵਾਈਡਰ ਵਜੋਂ ਪਹਿਲੀ ਅਪਰੈਲ 2023 ਤੋਂ 31 ਮਾਰਚ 2024 ਤੱਕ ਇਕ ਸਾਲ ਲਈ ਵਾਧਾ ਕਰਨ ਦੀ ਸਹਿਮਤੀ ਵੀ ਦਿੱਤੀ।

ਦੱਸ ਦਈਏ ਕਿ ਪਸ਼ੂ ਪਾਲਣ ਵਿਭਾਗ ਰਾਹੀਂ ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਲਈ ਬਿਹਤਰੀਨ ਸੇਵਾਵਾਂ ਦੇਣ ਲਈ ਪੰਜਾਬ ਸਰਕਾਰ ਨੇ 582 ਸਿਵਲ ਵੈਟਰਨਰੀ ਹਸਪਤਾਲਾਂ ਦਾ ਪੇਂਡੂ ਵੈਟਰਨਰੀ ਅਫ਼ਸਰਾਂ ਦੀਆਂ ਮਨਜ਼ੂਰ ਆਸਾਮੀਆਂ ਸਮੇਤ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਧੀਨ ਜ਼ਿਲ੍ਹਾ ਪ੍ਰੀਸ਼ਦਾਂ ਤੋਂ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਵਿਭਾਗ ਵਿੱਚ ਰਲੇਵਾਂ ਕਰ ਲਿਆ ਸੀ।

ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਆਮ ਰਾਜ ਪ੍ਰਬੰਧ ਵਿਭਾਗ, ਪੰਜਾਬ, ਸਿਵਲ ਸਕੱਤਰੇਤ ਚੰਡੀਗੜ੍ਹ, ਵਿੱਚ ਕਲਰਕ ਕੇਡਰ ਦੀਆਂ 106 ਆਸਾਮੀਆਂ ਭਰਨ ਲਈ ਸਹਿਮਤੀ ਦੇ ਦਿੱਤੀ। ਇਸ ਸਬੰਧੀ ਫੈਸਲਾ ਸ਼ਨੀਵਾਰ ਨੂੰ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਿਵਲ ਸਕੱਤਰੇਤ-1 ਵਿੱਚ ਉਨ੍ਹਾਂ ਦੇ ਦਫ਼ਤਰ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।

ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੰਤਰੀ ਸਮੂਹ ਨੇ ਆਮ ਰਾਜ ਪ੍ਰਬੰਧ ਵਿਭਾਗ, ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿੱਚ ਕਲਰਕ ਕੇਡਰ ਦੀਆਂ 106 ਆਸਾਮੀਆਂ (69 ਸੁਰਜੀਤ ਕੀਤੀਆਂ ਆਸਾਮੀਆਂ ਸਮੇਤ) ਭਰਨ ਦੀ ਤਜਵੀਜ਼ ਨੂੰ ਪ੍ਰਵਾਨ ਕਰ ਲਿਆ। ਇਨ੍ਹਾਂ ਆਸਾਮੀਆਂ ਉਤੇ ਭਰਤੀ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਦਾ ਕੰਮਕਾਜ ਸੁਚਾਰੂ ਤਰੀਕੇ ਨਾਲ ਚੱਲ ਸਕੇਗਾ ਤੇ ਇੱਥੇ ਆਉਣ ਵਾਲੇ ਲੋਕਾਂ ਨੂੰ ਸਹੂਲਤ ਹੋਵੇਗੀ।

ਮੈਡੀਕਲ ਕਾਲਜਾਂ ਦੇ ਨਿਰਮਾਣ ਲਈ ਢੁਕਵਾਂ ਢਾਂਚਾ ਕਾਇਮ ਕਰਨ ਦੀ ਪ੍ਰਵਾਨਗੀ

ਕੈਬਨਿਟ ਨੇ ਐਸਏਐਸ ਨਗਰ (ਮੁਹਾਲੀ), ਕਪੂਰਥਲਾ, ਹੁਸ਼ਿਆਰਪੁਰ, ਮਾਲੇਰਕੋਟਲਾ ਤੇ ਸੰਗਰੂਰ ਵਿੱਚ ਮੈਡੀਕਲ ਕਾਲਜਾਂ ਦੇ ਜਲਦੀ ਨਿਰਮਾਣ ਲਈ ਢੁਕਵਾਂ ਢਾਂਚਾ ਕਾਇਮ ਕਰਨ ਦੀ ਵੀ ਪ੍ਰਵਾਨਗੀ ਦੇ ਦਿੱਤੀ। ਪੰਜਾਬ ਵਾਸੀਆਂ ਨੂੰ ਲਾਭ ਦੇਣ ਲਈ ਸੂਬੇ ਨੂੰ ਦੇਸ਼ ਭਰ ਵਿੱਚੋਂ ਮੈਡੀਕਲ ਸਿੱਖਿਆ ਦੇ ਗੜ੍ਹ ਵਜੋਂ ਸਥਾਪਤ ਕਰਨ ਲਈ ਇਨ੍ਹਾਂ ਮੈਡੀਕਲ ਕਾਲਜਾਂ ਤੇ ਹਸਪਤਾਲਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਇਸ ਨਾਲ ਇਨ੍ਹਾਂ ਮੈਡੀਕਲ ਕਾਲਜਾਂ ਦਾ ਨਿਰਮਾਣ ਕਾਰਜ ਸਮਾਂਬੱਧ ਢੰਗ ਨਾਲ ਹੋ ਸਕੇਗਾ ਅਤੇ ਲੋਕਾਂ ਲਈ ਵਾਜਬ ਦਰਾਂ ਉਤੇ ਬਿਹਤਰੀਨ ਸਿਹਤ ਸੰਭਾਲ ਸਹੂਲਤਾਂ ਉਪਲਬਧ ਹੋਣਗੀਆਂ।

ਲੀਗਲ ਤੇ ਲੈਜਿਸਲੇਟਿਵ ਮਾਮਲਿਆਂ ਵਿਭਾਗ (ਗਰੁੱਪ ਬੀ) ਸੇਵਾ ਨਿਯਮ, 2023 ਨੂੰ ਮਨਜ਼ੂਰੀ

ਕੈਬਨਿਟ ਨੇ ਲੀਗਲ ਤੇ ਲੈਜਿਸਲੇਟਿਵ ਮਾਮਲੇ (ਗਰੁੱਪ ਬੀ) ਸੇਵਾ ਨਿਯਮ 2023 ਬਣਾਉਣ ਨੂੰ ਵੀ ਮਨਜ਼ੂਰੀ ਦੇ ਦਿੱਤੀ। ਇਸ ਨਾਲ ਵਿਭਾਗ ਵਿੱਚ ਨਵੀਂ ਭਰਤੀ ਪ੍ਰਕਿਰਿਆ ਵਿੱਚ ਸਹੂਲਤ ਹੋਵੇਗੀ ਅਤੇ ਇਸ ਨਾਲ ਲੀਗਲ ਤੇ ਲੈਜਿਸਲੇਟਿਵ ਮਾਮਲਿਆਂ, ਪੰਜਾਬ ਦੀ ਰੋਜ਼ਾਨਾ ਦੀ ਕਾਰਜਪ੍ਰਣਾਲੀ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਵਿੱਚ ਮਦਦ ਮਿਲੇਗੀ।

ਇਹ ਵੀ ਪੜ੍ਹੋ: Viral News: ਪਰਿਵਾਰ ਤੋਂ ਬਿਲਕੁਲ ਵੱਖ ਨਜ਼ਰ ਆਇਆ ਪੁੱਤਰ, ਪਤਨੀ 'ਤੇ ਹੋਇਆ ਸ਼ੱਕ, ਕਰਵਾਇਆ ਡੀਐਨਏ ਟੈਸਟ, ਪਰ ਸੱਚਾਈ ਜਾਣ ਕੇ ਰਹਿ ਗਏ ਹੈਰਾਨ

ਕੈਦੀਆਂ ਦੀ ਅਗਾਊਂ ਰਿਹਾਈ ਦੇ ਕੇਸ ਭੇਜਣ/ਰੱਦ ਕਰਨ ਦੀ ਸਹਿਮਤੀ

ਕੈਬਨਿਟ ਨੇ ਸੂਬੇ ਦੀਆਂ ਜੇਲ੍ਹਾਂ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਪੰਜ ਕੈਦੀਆਂ ਦੀ ਅਗਾਊਂ ਰਿਹਾਈ ਦੀ ਮੰਗ ਕਰਨ ਵਾਲੇ ਕੇਸ ਭੇਜਣ ਦੀ ਸਹਿਮਤੀ ਦੇ ਦਿੱਤੀ, ਜਦੋਂ ਕਿ ਚਾਰ ਅਜਿਹੇ ਕੇਸ ਰੱਦ ਕਰ ਦਿੱਤੇ ਗਏ। ਕੈਬਨਿਟ ਦੀ ਪ੍ਰਵਾਨਗੀ ਤੋਂ ਬਾਅਦ ਭਾਰਤੀ ਸੰਵਿਧਾਨ ਦੀ ਧਾਰਾ 163 ਅਧੀਨ ਇਹ ਵਿਸ਼ੇਸ਼ ਛੋਟ/ਅਗਾਊਂ ਰਿਹਾਈ ਦੇ ਕੇਸ ਵਿਚਾਰਨ ਲਈ ਭਾਰਤੀ ਸੰਵਿਧਾਨ ਦੀ ਧਾਰਾ 161 ਅਧੀਨ ਪੰਜਾਬ ਦੇ ਰਾਜਪਾਲ ਨੂੰ ਭੇਜੇ ਜਾਣਗੇ।

ਇਹ ਵੀ ਪੜ੍ਹੋ: Viral Video: ਪਹਿਲੀ ਵਾਰ ਐਸਕੇਲੇਟਰ 'ਤੇ ਚੜ੍ਹ ਰਹੀਆਂ ਦੋ ਔਰਤਾਂ ਨਾਲ ਵਾਪਰਿਆ ਹਾਦਸਾ, ਵੀਡੀਓ ਵਾਇਰਲ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
Embed widget