Milk Price Hiked : ਅੱਜ ਤੋਂ ਲਾਗੂ ਹੋਈਆਂ ਵੇਰਕਾ ਦੁੱਧ ਦੀਆਂ ਵਧੀਆਂ ਕੀਮਤਾਂ, ਜਾਣੋ ਨਵੇਂ ਰੇਟ
Milk Price Hiked : ਤਿਉਹਾਰਾਂ ਦੇ ਸੀਜ਼ਨ ਵਿੱਚ ਵੇਰਕਾ ਨੇ ਇੱਕ ਵਾਰ ਫਿਰ ਦੁੱਧ ਦੀ ਕੀਮਤ ਵਧਾ ਦਿੱਤੀ ਹੈ। ਵੇਰਕਾ ਨੇ ਇੱਕ ਕਿਲੋ ਦੁੱਧ ਦੀ ਕੀਮਤ 'ਚ ਦੋ ਰੁਪਏ ਦਾ ਵਾਧਾ ਕੀਤਾ ਹੈ, ਜਦਕਿ ਅੱਧੇ ਕਿਲੋ ਦੇ ਪੈਕੇਟ ਵਿੱਚ ਇੱਕ ਰੁਪਏ ਦਾ ਵਾਧਾ ਕੀਤਾ ਗਿਆ ਹੈ।
![Milk Price Hiked : ਅੱਜ ਤੋਂ ਲਾਗੂ ਹੋਈਆਂ ਵੇਰਕਾ ਦੁੱਧ ਦੀਆਂ ਵਧੀਆਂ ਕੀਮਤਾਂ, ਜਾਣੋ ਨਵੇਂ ਰੇਟ Increased prices of Verka milk effective from today, know the new rates Milk Price Hiked : ਅੱਜ ਤੋਂ ਲਾਗੂ ਹੋਈਆਂ ਵੇਰਕਾ ਦੁੱਧ ਦੀਆਂ ਵਧੀਆਂ ਕੀਮਤਾਂ, ਜਾਣੋ ਨਵੇਂ ਰੇਟ](https://feeds.abplive.com/onecms/images/uploaded-images/2022/10/16/71c86746936bb3ec26d7be9ef0ce6dcc1665881970385370_original.jpg?impolicy=abp_cdn&imwidth=1200&height=675)
Milk Price Hiked : ਤਿਉਹਾਰਾਂ ਦੇ ਸੀਜ਼ਨ ਵਿੱਚ ਵੇਰਕਾ ਨੇ ਇੱਕ ਵਾਰ ਫਿਰ ਦੁੱਧ ਦੀ ਕੀਮਤ ਵਧਾ ਦਿੱਤੀ ਹੈ। ਵੇਰਕਾ ਨੇ ਇੱਕ ਕਿਲੋ ਦੁੱਧ ਦੀ ਕੀਮਤ 'ਚ ਦੋ ਰੁਪਏ ਦਾ ਵਾਧਾ ਕੀਤਾ ਹੈ, ਜਦਕਿ ਅੱਧੇ ਕਿਲੋ ਦੇ ਪੈਕੇਟ ਵਿੱਚ ਇੱਕ ਰੁਪਏ ਦਾ ਵਾਧਾ ਕੀਤਾ ਗਿਆ ਹੈ। ਦੁੱਧ ਦੀਆਂ ਨਵੀਆਂ ਕੀਮਤਾਂ ਅੱਜ ਤੋਂ (16 ਅਕਤੂਬਰ) ਤੋਂ ਲਾਗੂ ਹੋਣਗੀਆਂ।
4 ਮਹੀਨਿਆਂ ਵਿੱਚ ਦੂਜੀ ਵਾਰ ਵਧੇ ਰੇਟ
ਵੇਰਕਾ ਨੇ 4 ਮਹੀਨਿਆਂ 'ਚ 2 ਵਾਰ ਦੁੱਧ ਦੇ ਰੇਟ ਵਧਾ ਦਿੱਤੇ ਹਨ, ਇਸ ਪਿੱਛੇ ਤਰਕ ਇਹ ਹੈ ਕਿ ਚਾਰਾ ਅਤੇ ਹੋਰ ਚੀਜ਼ਾਂ ਬਹੁਤ ਮਹਿੰਗੀਆਂ ਹੋ ਗਈਆਂ ਹਨ। ਅਜਿਹੀ ਸਥਿਤੀ ਵਿੱਚ ਦੁੱਧ ਦੇ ਰੇਟ ਬਣਾਏ ਜਾਣੇ ਚਾਹੀਦੇ ਹਨ। ਜਿਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ। ਤਿਉਹਾਰਾਂ ਦੇ ਸੀਜ਼ਨ ਵਿੱਚ ਦੁੱਧ ਦੀਆਂ ਕੀਮਤਾਂ ਵੱਧਣ ਤੋਂ ਬਾਅਦ ਆਮ ਲੋਕਾਂ ਨੂੰ ਵੱਡਾ ਝਟਕਾ ਲੱਗੇਗਾ। ਇਸ ਨਾਲ ਰਸੋਈ ਦਾ ਬਜਟ ਹਿੱਲ ਜਾਵੇਗਾ।
ਅਮੂਲ ਤੇ ਮਦਰ ਡੇਅਰੀ ਨੇ ਪਹਿਲਾਂ ਹੀ ਵਧਾਏ ਰੇਟ
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਅਮੂਲ ਅਤੇ ਮਦਰ ਡੇਅਰੀ ਤੋਂ ਬਾਅਦ ਵੇਰਕਾ ਨੇ ਦੁੱਧ ਦੀ ਕੀਮਤ ਵਧਾ ਦਿੱਤੀ ਸੀ। ਵੇਰਕਾ ਨੇ ਦੁੱਧ ਦੀ ਕੀਮਤ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਸੀ। ਅਮੂਲ ਡੇਅਰੀ ਅਤੇ ਮਦਰ ਡੇਅਰੀ ਨੇ 17 ਅਗਸਤ ਤੋਂ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਸੀ। ਇਸ ਦੇ ਨਾਲ ਹੀ ਜੀਐਸਟੀ ਕਾਰਨ ਦਹੀਂ ਦੀਆਂ ਕੀਮਤਾਂ ਵਿੱਚ ਵੀ ਵਾਧਾ ਹੋਇਆ ਸੀ।
ਲੋਕਾਂ ਦਾ ਕਹਿਣਾ ਹੈ ਕਿ ਪਿਛਲੇ ਸਾਲ ਤੋਂ ਦੁੱਧ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਇਸ ਨਾਲ ਘਰ ਦਾ ਬਜਟ ਵੀ ਪ੍ਰਭਾਵਿਤ ਹੋਇਆ ਹੈ। ਇਸ ਸਾਲ ਮਾਰਚ ਮਹੀਨੇ ਵਿੱਚ ਵੀ ਦੁੱਧ ਦੀ ਕੀਮਤ ਵਿੱਚ ਦੋ ਰੁਪਏ ਦਾ ਵਾਧਾ ਕੀਤਾ ਗਿਆ ਸੀ। ਪਿਛਲੇ ਸਾਲ ਦੇ ਮੁਕਾਬਲੇ ਦੁੱਧ, ਦਹੀਂ, ਮੱਖਣ ਅਤੇ ਘਿਓ ਦੀਆਂ ਕੀਮਤਾਂ ਵਿੱਚ ਚੌਥੀ ਵਾਰ ਵਾਧਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਦੁੱਧ ਦੀ ਕੀਮਤ ਵਧਾਈ ਜਾਣੀ ਚਾਹੀਦੀ ਹੈ, ਕਿਉਂਕਿ ਇਸ ਭਾਅ ਵਿੱਚ ਲਾਗਤ ਕੱਢਣਾ ਮੁਸ਼ਕਲ ਹੋ ਰਿਹਾ ਹੈ।
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)