Punjab Flood: ਫਿਰੋਜ਼ਪੁਰ 'ਚ ਹੜ੍ਹ ਦਾ ਵਧਿਆ ਖ਼ਤਰਾ, ਫ਼ੌਜ ਨੇ ਸੰਭਾਲਿਆ ਮੋਰਚਾ, ਹੁਸੈਨੀਵਾਲਾ ਦੇ ਨਾਲ ਲੱਗਦੇ ਪੁਲ਼ ਨੂੰ ਨੁਕਸਾਨ
Punjab News: ਸੂਬੇ ਦੇ ਅੱਠ ਜ਼ਿਲ੍ਹਿਆਂ ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ ਅਤੇ ਫਾਜ਼ਿਲਕਾ ਦੇ ਸੈਂਕੜੇ ਪਿੰਡ ਹੜ੍ਹਾਂ ਦੀ ਮਾਰ ਹੇਠ ਹਨ।
Flood Update: ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਕਾਰਨ ਪੰਜਾਬ ਦੇ ਹਾਲਾਤ ਵਿਗੜਦੇ ਜਾ ਰਹੇ ਹਨ। ਫਿਰੋਜ਼ਪੁਰ ਦੇ ਦੋ ਦਰਜਨ ਪਿੰਡ ਹੜ੍ਹ ਦੀ ਲਪੇਟ ਵਿੱਚ ਆ ਗਏ ਹਨ। ਉਨ੍ਹਾਂ ਦੀ ਸੁਰੱਖਿਆ ਲਈ ਫੌਜ ਅਤੇ ਹੋਰ ਸੁਰੱਖਿਆ ਏਜੰਸੀਆਂ ਨੂੰ ਬੁਲਾਇਆ ਗਿਆ ਹੈ। ਸਤਲੁਜ ਦਰਿਆ ਦਾ ਪਾਣੀ ਹੁਸੈਨੀਵਾਲਾ ਦੇ ਨਾਲ ਲੱਗਦੇ ਪੰਦਰਾਂ ਪਿੰਡਾਂ ਨੂੰ ਜੋੜਨ ਵਾਲੇ ਪੁਲ਼ ਨੂੰ ਵੀ ਨੁਕਸਾਨ ਪਹੁੰਚਾ ਰਿਹਾ ਹੈ। ਫੌਜ ਦੇ ਜਵਾਨ ਪਿੰਡ ਵਾਸੀਆਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਉਣ 'ਚ ਲੱਗੇ ਹੋਏ ਹਨ।
ਸੀਐਮ ਮਾਨ ਨੇ ਹੜ੍ਹ ਪ੍ਰਭਾਵਿਤ ਇਲਾਕੇ ਦਾ ਕੀਤਾ ਦੌਰਾ
ਇਸ ਦੇ ਨਾਲ ਹੀ ਸੀਐਮ ਭਗਵੰਤ ਮਾਨ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਮਾਨ ਨੇ ਟਵੀਟ ਕੀਤਾ- ਪੰਜਾਬ ‘ਚ ਹੜ੍ਹਾਂ ਨੇ ਦੁਬਾਰਾ ਦਸਤਕ ਦਿੱਤੀ ਹੈ..ਪਰ ਮੈਂ ਹਰ ਰੋਜ਼ ਸਥਿਤੀ ਬਾਰੇ ਜਾਣੂ ਹੋ ਰਿਹਾ ਹਾਂ..ਅੱਜ ਹੁਸ਼ਿਆਰਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਗਰਾਊਂਡ ਜ਼ੀਰੋ ‘ਤੇ ਜਾ ਕੇ ਜਾਇਜ਼ਾ ਲਿਆ…ਸਥਾਨਕ ਲੋਕਾਂ ਨਾਲ ਗੱਲਬਾਤ ਕੀਤੀ ਤੇ ਹੌਂਸਲਾ ਹਿੰਮਤ ਬਰਕਰਾਰ ਰੱਖਣ ਦੀ ਅਪੀਲ ਕੀਤੀ…ਸਮਾਂ ਔਖਾ ਜ਼ਰੂਰ ਹੈ ਪਰ ਇੱਕ ਦੂਜੇ ਦੇ ਸਾਥ ਨਾਲ ਲੰਘ ਜਾਵੇਗਾ…ਸਰਕਾਰ ਵਾਅਦੇ ਮੁਤਾਬਕ ਲੋਕਾਂ ਦੇ ਹਰ ਨੁਕਸਾਨ ਦੀ ਭਰਪਾਈ ਜ਼ਰੂਰ ਕਰੇਗੀ…ਜਲਦੀ ਹਾਲਾਤ ਆਮ ਵਾਂਗ ਹੋਣਗੇ…
ਪੰਜਾਬ ‘ਚ ਹੜ੍ਹਾਂ ਨੇ ਦੁਬਾਰਾ ਦਸਤਕ ਦਿੱਤੀ ਹੈ..ਪਰ ਮੈਂ ਹਰ ਰੋਜ਼ ਸਥਿਤੀ ਬਾਰੇ ਜਾਣੂ ਹੋ ਰਿਹਾ ਹਾਂ..ਅੱਜ ਹੁਸ਼ਿਆਰਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਗਰਾਊਂਡ ਜ਼ੀਰੋ ‘ਤੇ ਜਾ ਕੇ ਜਾਇਜ਼ਾ ਲਿਆ…ਸਥਾਨਕ ਲੋਕਾਂ ਨਾਲ ਗੱਲਬਾਤ ਕੀਤੀ ਤੇ ਹੌਂਸਲਾ ਹਿੰਮਤ ਬਰਕਰਾਰ ਰੱਖਣ ਦੀ ਅਪੀਲ ਕੀਤੀ…ਸਮਾਂ ਔਖਾ ਜ਼ਰੂਰ ਹੈ ਪਰ ਇੱਕ ਦੂਜੇ ਦੇ ਸਾਥ ਨਾਲ ਲੰਘ… pic.twitter.com/SGh09b1LbR
— Bhagwant Mann (@BhagwantMann) August 17, 2023
ਅੱਠ ਜ਼ਿਲ੍ਹੇ ਪ੍ਰਭਾਵਿਤ
ਸੂਬੇ ਦੇ ਅੱਠ ਜ਼ਿਲ੍ਹਿਆਂ ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ ਅਤੇ ਫਾਜ਼ਿਲਕਾ ਦੇ ਸੈਂਕੜੇ ਪਿੰਡ ਹੜ੍ਹਾਂ ਦੀ ਮਾਰ ਹੇਠ ਹਨ। ਭਾਖੜਾ ਅਤੇ ਪੌਂਗ ਡੈਮਾਂ ਤੋਂ ਛੱਡੇ ਜਾ ਰਹੇ ਪਾਣੀ ਕਾਰਨ ਪੰਜਾਬ ਦੇ ਹਾਲਾਤ ਆਮ ਵਾਂਗ ਨਹੀਂ ਹੋ ਰਹੇ ਹਨ। ਹੜ੍ਹ ਕਾਰਨ ਵੀਰਵਾਰ ਨੂੰ ਫਿਰੋਜ਼ਪੁਰ ਡਵੀਜ਼ਨ ਦੀਆਂ 15 ਟਰੇਨਾਂ ਰੱਦ ਕਰ ਦਿੱਤੀਆਂ ਗਈਆਂ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।