ਚੰਡੀਗੜ੍ਹ : ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦੀ ਬੇਅਦਬੀ ਦੇ ਮਾਮਲੇ 'ਚ ਰਾਮ ਰਹੀਮ ਦੁਆਰਾ ਪ੍ਰੋਡਕਸ਼ਨ ਵਾਰੰਟ ਖਿਲਾਫ ਦਾਖਲ ਅਪੀਲ 'ਤੇ ਸੁਣਵਾਈ ਦੌਰਾਨ SIT ਨੇ ਪੰਜਾਬ ਐਂਡ ਹਰਿਆਣਾ ਹਾਈਕੋਰਟ 'ਚ ਕਿਹਾ ਕਿ ਰਾਮ ਰਹੀਮ ਤੋਂ ਜੇਲ੍ਹ 'ਚ ਪੁੱਛਗਿੱਛ ਕੀਤੀ ਗਈ ਸੀ ਪਰ ਜਾਂਚ 'ਚ ਸਹਿਯੋਗ ਨਹੀਂ ਕਰ ਰਿਹਾ ਹੈ। ਇਸ ਨਾਲ ਹੀ ਐਸਆਈਟੀ ਨੇ ਕਿਹਾ ਕਿ ਉਹ ਸਵਾਲਾਂ ਨੂੰ ਟਾਲ ਰਿਹਾ ਸੀ ਤੇ ਸਹੀ ਜਵਾਬ ਨਹੀਂ ਦੇ ਰਿਹਾ ਸੀ ਅਜਿਹੇ 'ਚ ਹੁਣ ਉਸ ਨੂੰ ਹਿਰਾਸਤ 'ਚ ਲੈ ਕੇ ਦੁਬਾਰਾ ਪੁੱਛਗਿੱਛ ਜ਼ਰੂਰੀ ਹੈ।

Continues below advertisement


ਸ ਨਾਲ SIT ਨੇ ਹਾਈਕੋਰਟ 'ਚ ਕਿਹਾ ਕਿ ਗਵਾਹਾਂ ਦੇ ਬਿਆਨ ਮੁਤਾਬਕ ਡੇਰੇ 'ਚ ਸਾਜ਼ਿਸ਼ ਰਚੀ ਗਈ ਸੀ ਪਰ ਰਹੀਮ ਪੁੱਛਗਿੱਛ 'ਚ ਸਹਿਯੋਗ ਨਹੀਂ ਕਰ ਰਿਹਾ ਹੈ। ਇਸ ਲਈ ਫਿਰ ਤੋਂ ਪੁੱਛਗਿੱਛ ਕਰਨੀ ਪਵੇਗੀ। ਇਸ ਲਈ ਉਹ ਰਾਮ ਰਹੀਮ ਨੂੰ ਕਸਟਡੀ 'ਚ ਲੈਣਾ ਚਾਹੁੰਦੀ ਹੈ। ਦੂਜੇ ਪਾਸੇ SIT ਨੇ ਆਪਣੇ ਜਵਾਬ ਗੈਂਗਸਟਰ ਲਾਰੈਂਸ਼ ਬਿਸ਼ਨੋਈ ਦੇ ਮਾਮਲੇ ਦਾ ਵੀ ਜ਼ਿਕਰ ਕਰਦੇ ਹੋਏ ਕਿਹਾ ਕਿ ਜਦੋਂ ਬਿਸ਼ਨੋਈ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ ਜਾ ਸਕਦਾ ਹੈ ਤਾਂ ਰਾਮ ਰਹੀਮ ਨੂੰ ਵੀ ਲਿਆਂਦਾ ਜਾ ਸਕਦਾ ਹੈ। ਜ਼ਿਕਰਯੋਗ ਹੈ ਕਿ ਬੁਰਜ ਜਵਾਹਰ ਸਿੰਘ ਵਾਲਾ ਗੁਰਦੁਆਰਾ ਗੁਰੂ ਗ੍ਰੰਥ ਸਾਹਿਬ ਦੀ ਚੋਰੀ, ਬਰਗਾੜੀ ਤੇ ਬੁਰਜ ਜਵਾਹਰ ਸਿੰਘ ਵਾਲਾ 'ਚ ਹੱਥ ਨਾਲ ਲਿਖੇ ਅਪਵਿੱਤਰ ਜਨਤਾ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਸੀਬੀਆਈ ਨੂੰ ਸੌਂਪ ਦਿੱਤਾ ਸੀ ਹਾਲਾਂਕਿ ਪੰਜਾਬ ਸਰਕਾਰ ਨੇ ਸਤੰਬਰ 2018 ‘ਚ ਜਾਂਚ SIT ਨੂੰ ਦਿੱਤੀ ਸੀ।


ਇਹ ਵੀ ਪੜ੍ਹੋ: Punjab Election 2022 : ਪੰਜਾਬ ਦਾ ਤਾਜ਼ਾ ਸਰਵੇਖਣ, ਜਾਣੋ ਕਿਸ ਦੀ ਬਣ ਸਕਦੀ ਹੈ ਸਰਕਾਰ, ਕੌਣ ਹੈ ਲੋਕਾਂ ਦਾ ਚਹੇਤਾ ਮੁੱਖ ਮੰਤਰੀ


 


 


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


 


 


 


https://play.google.com/store/apps/details?id=com.winit.starnews.hin


 


https://apps.apple.com/in/app/abp-live-news/id811114904