Punjab News : ਪੰਜਾਬ ਸਰਕਾਰ ਵੱਲੋਂ ਇਸ ਵਾਰ 15 ਅਗਸਤ ਨੂੰ ਪਟਿਆਲਾ ਵਿੱਚ ਰਾਜ ਪੱਧਰੀ ਸੁਤੰਤਰਤਾ ਦਿਵਸ ਸਮਾਗਮ  ( Independence Day)ਕਰਵਾਇਆ ਜਾਵੇਗਾ। ਇਸ ਸਬੰਧੀ ਵੱਖ- ਵੱਖ ਜ਼ਿਲ੍ਹਿਆਂ ਵਿੱਚ ਕੌਮੀ ਝੰਡਾ ਲਹਿਰਾਉਣ ਲਈ ਮੰਤਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ।

 

ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਪਟਿਆਲਾ ਵਿਖੇ ਕੌਮੀ ਝੰਡਾ ਲਹਿਰਾਉਣਗੇ।  ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸੰਧਵਾਂ ਹੁਸ਼ਿਆਰਪੁਰ ਅਤੇ ਡਿਪਟੀ ਸਪੀਕਰ ਜੈਕਿਸ਼ਨ ਸਿੰਘ ਰੋਡੀ ਜਲੰਧਰ ਵਿੱਚ ਤਿਰੰਗਾ ਲਹਿਰਾਉਣਗੇ। ਦੱਸਣਯੋਗ ਹੈ ਕਿ ਪਟਿਆਲਾ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਹਲਕਾ ਹੈ।


ਇਸ ਤੋਂ ਇਲਾਵਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅੰਮ੍ਰਿਤਸਰ, ਅਮਨ ਅਰੋੜਾ ਮੁਹਾਲੀ, ਮੰਤਰੀ ਡਾ: ਬਲਜੀਤ ਕੌਰ ਬਠਿੰਡਾ, ਗੁਰਮੀਤ ਸਿੰਘ ਮੀਤ ਹੇਅਰ ਸੰਗਰੂਰ, ਕੁਲਦੀਪ ਸਿੰਘ ਧਾਲੀਵਾਲ ਸ਼ਹੀਦ ਭਗਤ ਸਿੰਘ ਨਗਰ, ਡਾ: ਬਲਬੀਰ ਸਿੰਘ ਬਰਨਾਲਾ, ਸ੍ਰੀ ਬ੍ਰਹਮਸ਼ੰਕਰ ਫਿਰੋਜ਼ਪੁਰ, ਲਾਲਚੰਦ ਕਟਾਰੂਚੱਕ ਰੂਪਨਗਰ, ਸ੍ਰੀ ਲਾਲਜੀਤ ਸਿੰਘ ਭੁੱਲਰ ਗੁਰਦਾਸਪੁਰ, ਹਰਜੀਤ ਸਿੰਘ ਰੋਪੜ, ਹਰਭਜਨ ਸਿੰਘ ਪਠਾਨਕੋਟ, ਹਰਜੋਤ ਬੈਂਸ ਲੁਧਿਆਣਾ, ਚੇਤਨ ਸਿੰਘ ਜੌੜਾਮਾਜਰਾ ਤਰਨਤਾਰਨ, ਅਨਮੋਲ ਗਗਨ ਮਾਨ ਮਾਨਸਾ, ਬਲਕਾਰ ਸਿੰਘ ਫਾਜ਼ਿਲਕਾ ਅਤੇ ਗੁਰਮੀਤ ਸਿੰਘ ਖੁੱਡੀਆਂ ਫਰੀਦਕੋਟ ਵਿਖੇ ਤਿਰੰਗਾ ਲਹਿਰਾ ਕੇ ਸਲਾਮੀ ਲੈਣਗੇ।


 



 

 



 


 

 

ਪੰਜਾਬ ਸਰਕਾਰ ਵੱਲੋਂ ਇਸ ਵਾਰ 15 ਅਗਸਤ ਨੂੰ ਪਟਿਆਲਾ ਵਿੱਚ ਰਾਜ ਪੱਧਰੀ ਸੁਤੰਤਰਤਾ ਦਿਵਸ ਸਮਾਗਮ  ( Independence Day)ਕਰਵਾਇਆ ਜਾਵੇਗਾ।  

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।



 


 



 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ